LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab News: ਹਾਈ ਕੋਰਟ ਵੱਲੋਂ ਅਧਿਆਪਕਾਂ ਨੂੰ ਵੱਡੀ ਰਾਹਤ, ਜਾਣੋ ਹਾਈ ਕੋਰਟ ਦਾ ਨਵਾਂ ਫੈਸਲਾ

highcourt098

Punjab News: ਪੰਜਾਬ ਦੇ ਅਧਿਆਪਕਾਂ ਲਈ ਇੱਕ ਬੇਹੱਦ ਰਾਹਤ ਭਰੀ ਅਤੇ ਖੁਸ਼ੀ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਦੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਾਹਤ ਦਿੰਦਿਆ ਉਨ੍ਹਾਂ ਦੀ 60 ਸਾਲ ਦੀ ਉਮਰ ’ਚ ਰਿਟਾਇਰਮੈਂਟ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ। 

ਦੱਸ ਦੇਈਏ ਕਿ ਇਸਦੇ ਨਾਲ ਹੀ ਸਰਕਾਰੀ ਕਾਲਜਾਂ ਦੇ ਅਧਿਆਪਕਾਂ ਦੀ ਤਰਜ਼ ’ਤੇ 65 ਸਾਲ ਦੀ ਉਮਰ ’ਚ ਰਿਟਾਇਰਮੈਂਟ ਦਾ ਮਤਾ ਰੱਖਣ ਦੀ ਮੰਗ ’ਤੇ ਯੂਟੀ ਪ੍ਰਸ਼ਾਸਨ ਸਮੇਤ ਹੋਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਮੰਗਿਆ ਹੈ। 

ਪਟੀਸ਼ਨ ਦਾਖਲ ਕਰਦੇ ਹੋਏ ਪਵਨ ਸ਼ਰਮਾ ਨੇ ਹੋਰਾਂ ਨੇ ਦੱਸਿਆ ਕਿ ਉਹ ਪੀਯੂ ਤੋਂ ਮਾਨਤਾ ਪ੍ਰਾਪਤ ਐਡਿਡ ਕਾਲਜਾਂ ’ਚ ਅਧਿਆਪਕ ਦਾ ਕੰਮ ਕਰਦੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਦੀ ਰਿਟਾਇਰਮੈਂਟ ਦੀ ਉਮਰ ਨੂੰ 60 ਸਾਲ ਰੱਖਿਆ ਹੈ, ਜਦਕਿ ਸਰਕਾਰੀ ਕਾਲਜਾਂ ਦੇ ਅਧਿਆਪਕਾਂ ਦੀ ਰਿਟਾਇਰਮੈਂਟ ਉਮਰ 65 ਸਾਲ ਕੀਤੀ ਗਈ ਹੈ। ਪਟੀਸ਼ਨ ਕਰਤਾ ਨੇ ਕਿਹਾ ਸਿੱਧੇ ਤੌਰ ’ਤੇ ਸੈਂਟਰਲ ਸਿਵਲ ਸਰਵਿਸ ਰੂਲ ਤਹਿਤ ਆਉਂਦਾ ਹੈ ਤੇ ਉੱਚ ਸਿੱਖਿਆ ਸੰਸਥਾਵਾਂ ਦੇ ਮਾਮਲੇ ’ਚ ਇਹ ਯੂਜੀਸੀ ਨਾਲ ਜੁੜਿਆ ਹੋਇਆ ਹੈ।

In The Market