LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵੱਡਾ ਖੁਲਾਸਾ: ਮਾਲ ਰਿਕਾਰਡ ’ਚ ਫੇਰ ਬਦਲ ਕਰ ਕੇ ਸ਼ਾਮਲਾਟ ਦੀ 28 ਏਕੜ ਜ਼ਮੀਨ ਨਿੱਜੀ ਵਿਅਕਤੀਆਂ ਦੇ ਕੀਤੀ ਨਾਂਅ

fraud265

ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸ਼ਾਮਲਾਟ ਜ਼ਮੀਨ ਵਿੱਚ ਘਪਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ 28 ਏਕੜ ਜ਼ਮੀਨ ਪ੍ਰਾਈਵੇਟ ਬੰਦਿਆ ਦੇ ਨਾਂਅ ਕਰ ਦਿੱਤੀ ਹੈ। ਮਾਲ ਰਿਕਾਰਡ ’ਚ ਫੇਰਬਦਲ ਕਰ ਕੇ ਜ਼ਿਲ੍ਹੇ ਦੇ ਪਿੰਡ ਸੇਮਾਂ ’ਚ ਸ਼ਾਮਲਾਟ ਦੀ 28 ਏਕੜ ਜ਼ਮੀਨ ਨੂੰ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਬਦਲੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੋਟਾ ਮਾਲ ਲਏ ਜਾਣ ਦੀ ਚਰਚਾ ਗਰਮ ਹੋ ਚੁੱਕੀ ਹੈ।

ਵਿਜੀਲੈਂਸ ਦਾ ਵੱਡਾ ਐਕਸ਼ਨ 

ਵਿਜੀਲੈਂਸ ਨੇ ਇਸ ਮਾਮਲੇ ’ਚ ਵੀਰਵਾਰ ਨੂੰ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਰਦੂਲਗੜ ਤੇ ਜਗਜੀਤ ਸਿੰਘ ਜੱਗਾ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਸ਼ਾਮਲਾਟ ਜ਼ਮੀਨ ਨਾਂ ਕਰਵਾਉਣ ਵਾਲੇ ਪਿੰਡ ਢੇਲਵਾਂ ਤੇ ਸੇਮਾਂ ਦੇ 12 ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਜ਼ਮੀਨ ਦੇ ਮਾਲਕ ਬਣਨ ਵਾਲੇ ਕਿਸਾਨਾਂ ਨੂੰ ਅਗਲੇ ਦਿਨਾਂ ਵਿਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।

ਜ਼ਮੀਨ ਨਾਂਅ ਕਰਵਾਉਣ ਵਾਲੇ ਕਈ ਲੀਡਰਾਂ ਦੇ ਚਹੇਤੇ 

ਸ਼ਾਮਲਾਟ ਜ਼ਮੀਨ ਆਪਣੇ ਨਾਂ ਕਰਵਾਉਣ ਵਾਲਿਆਂ ’ਚ ਕਈ ਲੀਡਰਾਂ ਦੇ ਨੇੜਲੇ ਵੀ ਸ਼ਾਮਲ ਹਨ। ਵਿਜੀਲੈਂਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਮਾਲ ਵਿਭਾਗ ਤੇ ਪਿੰਡ ਸੇਮਾਂ ’ਚ ਭਾਜੜ ਮਚੀ ਹੋਈ ਹੈ। ਅੱਜ ਇਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਰਦੂਲਗੜ੍ਹ (ਉਸ ਸਮੇਂ ਕਾਨੂੰਨਗੋ) ਅਤੇ ਜਗਜੀਤ ਸਿੰਘ ਰਿਟਾਰਇਡ ਪਟਵਾਰੀ ਮਾਲ ਹਲਕਾ ਸੇਮਾਂ ਵੱਲੋ ਮਾਲ ਵਿਭਾਗ ਦੇ ਰਿਕਾਰਡ ’ਚ ਫੇਰਬਦਲ ਕਰ ਕੇ ਪਿੰਡ ਸੇਮਾਂ ਤਹਿਸੀਲ ਨਥਾਣਾ ਜ਼ਿਲ੍ਹਾ ਬਠਿੰਡਾ ਦੀ ਕਰੀਬ 28 ਏਕੜ ਸ਼ਾਮਲਾਟ ਦੀ ਜ਼ਮੀਨ ਵਿਚ ਪ੍ਰਾਈਵੇਟ ਵਿਅਕਤੀਆਂ ਨੂੰ ਮਾਲਕ ਅਤੇ ਖ਼ੁਦਕਾਸ਼ਤ ਬਣਾ ਦਿੱਤਾ ਗਿਆ। ਵਿਜੀਲੈਂਸ ਵਿਭਾਗ ਵੱਲੋ ਕੀਤੀ ਗਈ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਪਟਵਾਰੀ ਜਗਜੀਤ ਸਿੰਘ ਜੱਗਾ ਵੱਲੋਂ ਜਮ੍ਹਾਂਬੰਦੀ 2005¸06 ਵਿਚ ਪ੍ਰਾਈਵੇਟ ਵਿਅਕਤੀਆਂ ਨੂੰ ਕਾਸ਼ਤਕਾਰ ਤੋਂ ਮਾਲਕ ਬਣਾ ਦਿੱਤਾ ਗਿਆ ਸੀ ਤੇ ਬਾਅਦ ਵਿਚ ਇਨ੍ਹਾਂ ਮਾਲਕਾ ਵੱਲੋ ਸ਼ਾਮਲਾਟ ਦੀ ਜ਼ਮੀਨ ’ਤੇ ਬੈਂਕਾਂ ਪਾਸੋਂ ਲੱਖਾਂ ਰੁਪਏ ਦੇ ਲੋਨ ਹਾਸਲ ਕੀਤੇ ਗਏ।

ਮੁਲਜ਼ਮ ਕੀਤੇ ਗ੍ਰਿਫ਼ਤਾਰ 

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਨੂੰ ਗੁਪਤ ਸੂਚਨਾ ਰਾਹੀਂ ਖ਼ਬਰ ਮਿਲੀ ਸੀ ਕਿ ਪਟਵਾਰੀ ਵੱਲੋਂ ਮਾਲ ਰਿਕਾਰਡ ’ਚ ਫੇਰਬਦਲ ਕਰ ਕੇ ਪ੍ਰਾਈਵੇਟ ਵਿਅਕਤੀਆਂ ਨਾਲ ਮਿਲੀਭੁਗਤ ਕਰ ਕੇ ਸ਼ਾਮਲਾਟ ਜ਼ਮੀਨ ਦਾ ਮਾਲਕ ਬਣਾਇਆ ਗਿਆ ਹੈ, ਜਿਸਦੀ ਪੜਤਾਲ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ। ਪੜਤਾਲ ਦੌਰਾਨ ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਜੋ ਉਸ ਸਮੇਂ ਪਿੰਡ ਸੇਮਾਂ ’ਚ ਬਤੌਰ ਕਾਨੂੰਨਗੋ ਤਾਇਨਾਤ ਸੀ, ਦੇ ਖ਼ਿਲਾਫ਼ ਵੀ ਸਬੂਤ ਸਾਹਮਣੇ ਆਏ, ਜਿਨ੍ਹਾਂ ਨੂੰ ਮੁਕੱਦਮੇ ’ਚ ਦੋਸ਼ੀ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ।

In The Market