LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿਆਸਤ ਵਿਚ ਵੱਡੀ ਉਥਲ-ਪੁਥਲ, ਬੈਂਸ ਭਰਾਵਾਂ ਨੇ ਫੜਿਆ ਕਾਂਗਰਸ ਦਾ ਹੱਥ

lok sabha new

ਲੁਧਿਆਣਾ-ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਦੀ ਸਿਆਸਤ ਪਲ-ਪਲ ਬਦਲ ਰਹੀ ਹੈ। ਤਕਰੀਬਨ ਹਰ ਪਾਰਟੀ ਵਿਚੋਂ ਵੱਡੇ ਚਿਹਰੇ ਦੂਜੀ ਪਾਰਟੀਆਂ ਦਾ ਰੁਖ ਕਰ ਰਹੇ ਹਨ। ਅਜਿਹੇ 'ਚ ਇਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ, ਜਿੱਥੇ ਲੁਧਿਆਣਾ ਵਿੱਚ ਕਾਂਗਰਸ ਹੋਰ ਮਜ਼ਬੂਤ ਹੋ ਗਈ ਹੈ। ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ, ਜਿਨ੍ਹਾਂ ਨੂੰ ਬੈਂਸ ਭਰਾਵਾਂ ਦੇ ਨਾਮ ਤੋਂ ਜਾਣਿਆ ਜਾਂਦਾ ਹੈ, ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਬੈਂਸ ਭਰਾਵਾਂ ਨੂੰ ਨਵੀਂ ਦਿੱਲੀ ਵਿਖੇ ਪੰਜਾਬ ਇੰਚਾਰਜ ਦੇਵੇਂਦਰ ਯਾਦਵ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਦਾ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਨੇ ਕਿਹਾ ਕਿ ਬੈਂਸ ਭਰਾ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਹੀ ਨਹੀਂ, ਸਗੋਂ ਪੂਰੇ ਸੂਬੇ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ।
ਬੈਂਸ ਭਰਾਵਾਂ ਨੇ ਕਿਹਾ ਕਿ ਉਹ ਬਿਨਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਸਿਰਫ਼ ਲੁਧਿਆਣਾ ਵਿੱਚ ਹੀ ਨਹੀਂ ਸਗੋਂ ਸੂਬੇ ਦੇ ਹੋਰ ਹਲਕਿਆਂ ਵਿੱਚ ਵੀ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ।
ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਨਾਲ 'ਲੋਕ ਇਨਸਾਫ ਪਾਰਟੀ' ਦਾ ਰਸਮੀ ਤੌਰ 'ਤੇ ਕਾਂਗਰਸ ਪਾਰਟੀ ਨਾਲ ਰਲੇਵਾਂ ਵੀ ਹੋ ਗਿਆ ਹੈ। ਬਲਵਿੰਦਰ ਬੈਂਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਵੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ।
ਬੈਂਸ ਭਰਾਵਾਂ ਨੇ 2012 ਤੋਂ 2022 ਤੱਕ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੀ ਨੁਮਾਇੰਦਗੀ ਕੀਤੀ ਸੀ। 2019 ਦੀਆਂ ਆਮ ਚੋਣਾਂ ਵਿੱਚ ਸਿਮਰਜੀਤ ਬੈਂਸ, ਜਿਸ ਨੇ ਆਪਣੀ 'ਲੋਕ ਇਨਸਾਫ ਪਾਰਟੀ' ਦੀ ਟਿਕਟ 'ਤੇ ਚੋਣ ਲੜਕੇ ਲਗਪਗ 3.07 ਲੱਖ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਸੀ। 

In The Market