LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BJP Protest : ਪੰਜਾਬ ਭਾਜਪਾ ਵੱਲੋਂ ਸਰਕਾਰ ਖਿਲਾਫ ਹੱਲਾ-ਬੋਲ

bjp56

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਪ੍ਰਸ਼ਨਕਾਲ ਦੇ ਨਾਲ ਸ਼ੁਰੂ ਹੋਈ। ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਦੇ ਵੱਲ ਕੂਚ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਵੱਲੋਂ ਲਾਅ ਐਂਡ ਆਰਡਰ ਦੇ ਮੁੱਦੇ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਭਾਜਪਾ ਵਰਕਰਾਂ ਵੱਲੋਂ ਵਿਧਾਨ ਸਭਾ ਵੱਲ ਕੂਚ 

 ਦੱਸ ਦੇਈਏ ਕਿ ਪੰਜਾਬ ਭਾਜਪਾ ਨੇ ਸੈਕਟਰ 37 ਚੰਡੀਗੜ੍ਹ ਦਫ਼ਤਰ ਤੋਂ ਵਿਧਾਨ ਸਭਾ ਵੱਲ ਕੂਚ ਕੀਤਾ ਗਿਆ ਹੈ। ਇਸ ਮੌਕੇ ਪੁਲਿਸ ਨੇ ਰੋਕਣ ਲਈ ਬੈਰੀਕੇਟ ਲਗਾਏ ਗਏ ਸਨ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚੋਂ ਕਾਨੂੰਨ ਵਿਵਸਥਾ ਨੂੰ ਸਰਕਾਰ ਨੇ ਖਤਮ ਕਰ ਦਿੱਤਾ ਗਿਆ ਹੈ

ਕਾਂਗਰਸ ਵੱਲੋਂ ਹੱਲਾ-ਬੋਲ 
ਉਧਰ ਕਾਂਗਰਸੀ ਵਰਕਰਾਂ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਜੀਲੈਂਸ ਦਾ ਸਹਾਰਾ ਲੈਕੇ ਗਲਤ ਕਾਰਵਾਈ ਕਰ ਰਹੀ ਹੈ। 

ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ 

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਸਰਕਾਰ ਨੂੰ ਬਦਨਾਮ ਕਰਨ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਬੀਜੇਪੀ  ਪੰਜਾਬ ਸਰਕਾਰ ਨੂੰ ਆਪਣਾ ਕੰਮ ਨਹੀਂ ਕਰਨ ਦੇ ਰਹੀਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 2023-24 ਵਰ੍ਹੇ ਦਾ ਬਜਟ 10 ਮਾਰਚ ਨੂੰ ਪੇਸ਼ ਕਰਨਗੇ। 

In The Market