ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਵਿੱਚ ਹੋਇਆ ਸੀ। ਹੁਣ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ‘ਸਿਟ’ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਬਲਕੌਰ ਸਿੰਘ ਨੇ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਸ ਕਤਲ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਜਾਂਚ ਹੋਣ ਦੀ ਉਮੀਦ ਖ਼ਤਮ ਹੋ ਗਈ ਹੈ।
ਉਹ ਐਤਵਾਰ ਨੂੰ ਪਿੰਡ ਮੂਸਾ ਵਿਖੇ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਯੂਪੀ ਗੈਂਗਸਟਰਾਂ ਨੂੰ ਸਿਖਲਾਈ ਦੇਣ ਵਿੱਚ ਇੱਕ ਐਮਪੀ ਦਾ ਨਾਮ ਆ ਰਿਹਾ ਹੈ ਤੇ ਭਾਜਪਾ ਵਾਲੇ ਦੱਸਣ ਕਿ ਯੂਪੀ ਵਿੱਚ ਕਿਹੜਾ ਰਾਮ ਰਾਜ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸਰਕਾਰਾਂ ਦੀ ਸ਼ਹਿ ਮਿਲੀ ਹੋਈ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਸ ਦੇ ਪੁੱਤਰ ਨੂੰ ਮਰਵਾਉਣ ਲਈ ਯੂਪੀ ਵਿੱਚ ਸਭ ਕੁਝ ਹੋਇਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੱਲ ਲੀਕ ਕਰਨ ਵਾਲੇ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਖ਼ਿਲਾਫ਼ ਕੋਈ ਕਾਰਵਾਈ ਅਜੇ ਤੱਕ ਨਹੀਂ ਕੀਤੀ ਗਈ ਤੇ ਜਿਹੜੇ ਵਿਅਕਤੀਆਂ ਦਾ ਉਨ੍ਹਾਂ ਨੇ ਮੁੱਖ ਮੰਤਰੀ ਕੋਲ ਨਾਮ ਰੱਖਿਆ, ਉਨ੍ਹਾਂ ਪ੍ਰਤੀ ਕੋਈ ਵੀ ਜਾਂਚ ਨਹੀਂ ਕੀਤੀ ਜਾ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Kailash Mansarovar Yatra News: भारत-चीन मानसरोवर यात्रा और सीधी उड़ानें फिर से शुरू होंगी! S. Jaishankar की चीनी विदेश मंत्री से मुलाकात
Jaggery Benefits: सर्दियों में गुड़ को करें अपनी डाइट में शामिल, सेहत को मिलेंगे ये गजब फायदे
PM Modi Honour News: Guyana और Barbados प्रधानमंत्री मोदी को करेंगे राष्ट्रीय पुरस्कारों से सम्मानित