LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

BSP ਨੇ ਨਵਾਂਸ਼ਹਿਰ ਸੀਟ ਦੀ ਸਥਿਤੀ ਕੀਤੀ ਸਾਫ, ਇਸ ਉਮੀਦਵਾਰ ਦੀ ਨਾਮਜ਼ਦਗੀ ਨੂੰ ਦੱਸਿਆ ਫਰਜ਼ੀ

jaswinder

ਨਵਾਂਸ਼ਹਿਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਬਹੁਜਨ ਸਮਾਜ ਮੋਰਚਾ ਲਈ ਔਖਾ ਰਿਹਾ। ਬਰਜਿੰਦਰ ਸਿੰਘ ਹੁਸੈਨਪੁਰ ਨੇ ਨਵਾਂਸ਼ਹਿਰ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਹਾਲਾਂਕਿ ਬਸਪਾ ਨੇ ਸਪੱਸ਼ਟ ਕੀਤਾ ਹੈ ਕਿ ਬਰਜਿੰਦਰ ਸਿੰਘ ਹੁਸੈਨਪੁਰ (Barjinder Singh Hussainpur) ਦੀ ਨਾਮਜ਼ਦਗੀ ਜਾਅਲੀ ਹੈ।ਇਸ ਪੂਰੇ ਮਾਮਲੇ 'ਤੇ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਥਿਤੀ ਸਪੱਸ਼ਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਰਜਿੰਦਰ ਸਿੰਘ ਹੁਸੈਨਪੁਰ ਨੇ ਪਾਰਟੀ ਦੀ ਜਾਅਲੀ ਟਿਕਟ ’ਤੇ ਨਵਾਂਸ਼ਹਿਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ, ਜਦੋਂਕਿ ਅਧਿਕਾਰਤ ਉਮੀਦਵਾਰ ਪਹਿਲਾਂ ਹੀ ਨਾਮਜ਼ਦਗੀਆਂ ਦਾਖ਼ਲ ਕਰ ਚੁੱਕੇ ਹਨ।

Also Read : ਹੁਣ ਅਮਰੀਕਾ 'ਚ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੱਗੇਗਾ ਟੀਕਾ, ਇਸ ਕੰਪਨੀ ਨੇ ਮੰਗੀ ਮਨਜ਼ੂਰੀ 

ਬਹੁਜਨ ਸਮਾਜ ਪਾਰਟੀ (Bahujan Samaj Party) ਦੇ ਉਮੀਦਵਾਰ ਨਛੱਤਰ ਪਾਲ (Nachhatar Pal)  ਨੇ ਕੁਝ ਦਿਨ ਪਹਿਲਾਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਹੁਸੈਨਪੁਰ ਨੇ ਬਾਅਦ ਵਿੱਚ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਪਾਲ ਨੂੰ ਕੁਝ ਲੋਕਾਂ ਦੁਆਰਾ ਗੁੰਮਰਾਹ ਕੀਤਾ ਗਿਆ ਸੀ ਅਤੇ ਉਹ ਬੁੱਧਵਾਰ ਨੂੰ ਆਪਣੀ ਨਾਮਜ਼ਦਗੀ ਵਾਪਸ ਲੈ ਲਵੇਗਾ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੁਸੈਨਪੁਰ ਨੇ ਬਸਪਾ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਹੈ।

Also Read : CM ਚਿਹਰੇ ਨੂੰ ਲੈਕੇ ਸੁਨੀਲ ਜਾਖੜ ਦਾ ਵੱਡਾ ਬਿਆਨ

ਨਛੱਤਰ ਪਾਲ ਹਨ ਉਮੀਦਵਾਰ  

ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਗੜ੍ਹੀ ਨਵਾਂਸ਼ਹਿਰ ਜਾ ਕੇ ਰਿਟਰਨਿੰਗ ਅਧਿਕਾਰੀ ਨੂੰ ਮਿਲੇ। ਬਾਅਦ ਵਿੱਚ ਨਛੱਤਰ ਪਾਲ ਅਤੇ ਅਕਾਲੀ ਦਲ ਦੇ ਨਵਾਂਸ਼ਹਿਰ ਦੇ ਇੰਚਾਰਜ ਜਰਨੈਲ ਸਿੰਘ ਵਾਹਿਦ ਦੇ ਨਾਲ ਗੜ੍ਹੀ ਨੇ ਬਸਪਾ ਤੋਂ ਬਰਜਿੰਦਰ ਸਿੰਘ ਹੁਸੈਨਪੁਰ ਦੀ ਨਾਮਜ਼ਦਗੀ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਕਿ ਨਵਾਂਸ਼ਹਿਰ ਤੋਂ ਪਾਰਟੀ ਦਾ ਅਧਿਕਾਰਤ ਉਮੀਦਵਾਰ ਨਛੱਤਰ ਪਾਲ ਹੈ।ਦੱਸ ਦੇਈਏ ਕਿ ਬਸਪਾ ਪੰਜਾਬ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਲੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ 97 ਸੀਟਾਂ 'ਤੇ ਚੋਣ ਲੜ ਰਿਹਾ ਹੈ, ਜਦਕਿ ਬਸਪਾ ਨੂੰ 20 ਸੀਟਾਂ ਮਿਲੀਆਂ ਹਨ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ।

In The Market