LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਪ੍ਰਤੀ ਗੰਭੀਰਤਾ ਦਿਖਾਈ : ਜ਼ਾਹਿਦਾ ਸੁਲੇਮਾਨ

bab5222223

ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਫੜਨ ਵਿਚ ਨਾਕਾਮ ਰਹਿਣ ਦਾ ਦੁੱਖ ਜ਼ਾਹਰ ਕਰਦਿਆਂ ਖ਼ਾਲਸਾ ਪੰਥ ਤੋਂ ਮੁਆਫ਼ੀ ਮੰਗ ਕੇ ਸਮੁੱਚੇ ਸਿੱਖ ਜਗਤ ਦਾ ਹੀ ਨਹੀਂ ਬਲਕਿ ਬਾਕੀ ਪੰਜਾਬੀਆਂ ਦਾ ਵੀ ਦਿਲ ਜਿੱਤ ਲਿਆ ਹੈ। ਹੁਣ ਵੱਖ-ਵੱਖ ਰਾਹ ਬਣਾ ਕੇ ਚੱਲ ਰਹੇ ਅਕਾਲੀ ਨੇਤਾਵਾਂ ਕੋਲ ਕੋਈ ਮੁੱਦਾ ਨਹੀਂ ਰਿਹਾ, ਇਸ ਲਈ ਹੁਣ ਸਾਰੇ ਅਕਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕਜੁਟ ਹੋ ਕੇ ਪੰਜਾਬ ਨੂੰ ਦਿੱਲੀ ਦੇ ਲੁਟੇਰਿਆਂ ਤੋਂ ਬਚਾਉਣ ਲਈ ਹੰਭਲਾ ਮਾਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮਾਲੇਰਕੋਟਲਾ ਤੋਂ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਕੀਤਾ।  ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਦੇ ਸਨਮੁਖ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਤਿੰਨ ਸੇਵਾ ਵਿਚ ਸ਼ਾਮਲ ਹੋ ਕੇ ਪਰਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਮੇਤ ਵੱਡੇ ਇਕੱਠ ਦੌਰਾਨ ਮੰਨਿਆ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਬੇਹੱਦ ਜ਼ਿਆਦਾ ਦੁੱਖ ਹੈ ਕਿ ਉਨ੍ਹਾਂ ਦੀ ਸਰਕਾਰ ਕੋਲ ਸਮਾਂ ਘੱਟ ਹੋਣ ਕਾਰਨ ਉਹ ਬੇਅਦਬੀਆਂ ਦੇ ਸਹੀ ਦੋਸ਼ੀਆਂ ਨੂੰ ਬੇਨਕਾਬ ਨਾ ਕਰ ਸਕੇ ਪਰ ਸਮਾਂ ਆਉਣ 'ਤੇ ਬੇਅਦਬੀਆਂ ਕਰਨ ਅਤੇ ਕਰਾਉਣ ਵਾਲਿਆਂ ਨੂੰ ਪੰਥ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਦੇਸ਼ ਰਾਜ ਧੁੱਗਾ ਤੇ ਜਸਵੀਰ ਸਿੰਘ ਘੁੰਮਣ ਵਰਗੇ ਨਾਰਾਜ਼ ਅਕਾਲੀ ਨੇਤਾ ਅਕਾਲੀ ਦਲ ਦੇ ਪ੍ਰਧਾਨ ਦੀ ਮੁਆਫ਼ੀ ਤੋਂ ਤੁਰੰਤ ਬਾਅਦ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ, ਇਸੇ ਤਰ੍ਹਾਂ ਬਾਕੀ ਅਕਾਲੀ ਨੇਤਾਵਾਂ ਅਤੇ ਪੰਜਾਬ-ਪ੍ਰਸਤ ਲੋਕਾਂ ਨੂੰ ਵੀ ਸ਼ੋ੍ਰਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠਾ ਹੋ ਕੇ, ਪੰਜਾਬ ਅਤੇ ਪੰਥ ਵਿਰੋਧੀ ਤਾਕਤਾਂ ਵਿਰੁਧ ਡਟ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਵੱਡਾ ਦਿਲ ਕਰਕੇ ਮੰਗੀ ਮੁਆਫ਼ੀ ਰਾਹੀਂ ਅਕਾਲੀ ਦਲ ਅਤੇ ਖ਼ੁਦ ਨੂੰ ਹੋਰ ਉੱਚਾ ਕੀਤਾ ਹੈ ਅਤੇ ਪੰਜਾਬੀਅਤ ਲਈ ਗੰਭੀਰਤਾ ਵਿਖਾਈ ਹੈ। ਬੀਬਾ ਜ਼ਾਹਿਦਾ ਸੁਲੇਮਾਨ ਨੇ ਪੰਜਾਬ ਦੀਆਂ ਘੱਟਗਿਣਤੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੋਈ ਅਜਿਹੀ ਪਾਰਟੀ ਨਹੀਂ ਜਿਹੜੀ ਘੱਟ-ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਚੁੱਕਦੀ ਹੋਵੇ, ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਹੀ ਇਕ ਅਜਿਹੀ ਪਾਰਟੀ ਹੈ ਜਿਸ ਵਿਚ ਸਾਰੇ ਧਰਮਾਂ ਤੇ ਵਰਗਾਂ ਦੇ ਲੋਕ ਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ ਅਪਣੀ ਕੌਮ ਦੀ ਗੱਲ ਕਰ ਸਕਦੇ ਹਨ।

In The Market