ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2023 ਦਰਮਿਆਨ 18 ਨਵੰਬਰ ਨੂੰ ਹੋਣ ਵਾਲੇ 'ਪੰਜਾਬ ਡੇਅ' ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
ਪੰਜਾਬ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਉਦਘਾਟਨ ਕੀਤਾ ਜਾਵੇਗਾ ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ "ਵਾਸੂਦੇਵ ਕੁਟੁੰਬਕਮ - ਵਪਾਰ ਰਾਹੀਂ ਏਕਤਾ" ਹੈ।
ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸਟਾਲਾਂ ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ 'ਚ ਨਾਮਵਰ ਗਾਇਕਾ ਅਫ਼ਸਾਨਾ ਖਾਨ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर