ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ (ਇੰਟ.)- ਪੰਜਾਬ ਵਿਚ ਬਿਜਲੀ ਸੰਕਟ ਮੁੜ ਭੱਖਦਾ ਜਾ ਰਿਹਾ ਹੈ ਲੋਕਾਂ ਨੂੰ ਲੰਬੇ-ਲੰਬੇ ਬਿਜਲੀ ਕੱਟਾਂ ਤੋਂ ਦੋ-ਚਾਰ ਹੋਣਾ ਪੈ ਰਿਹਾ ਹੈ, ਜਿਸ ਕਾਰਣ ਲੋਕ…

ਚੰਡੀਗੜ੍ਹ (ਇੰਟ.)- ਪੰਜਾਬ ਵਿਚ ਬਿਜਲੀ ਸੰਕਟ ਮੁੜ ਭੱਖਦਾ ਜਾ ਰਿਹਾ ਹੈ ਲੋਕਾਂ ਨੂੰ ਲੰਬੇ-ਲੰਬੇ ਬਿਜਲੀ ਕੱਟਾਂ ਤੋਂ ਦੋ-ਚਾਰ ਹੋਣਾ ਪੈ ਰਿਹਾ ਹੈ, ਜਿਸ ਕਾਰਣ ਲੋਕ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਲਗਾਤਾਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਸੁਖਬੀਰ ਸਿੰਘ ਬਾਦਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਬਿਜਲੀ ਮੰਤਰਾਲਾ ਕੈਪਟਨ ਅਮਰਿੰਦਰ ਸਿੰਘ ਕੋਲ ਹੈ ਫਿਰ ਵੀ ਪੰਜਾਬ ਵਿਚ ਬਿਜਲੀ ਦਾ ਇਹ ਹਾਲ ਹੈ। ਸਾਡੇ ਵੇਲੇ ਹਰ ਸੋਮਵਾਰ ਨੂੰ ਮੀਟਿੰਗ ਹੁੰਦੀ ਸੀ।

 

Read this- CM ਕੈਪਟਨ ਅਮਰਿੰਦਰ ਸਿੰਘ ਜਾਣਗੇ ਦਿੱਲੀ, ਹੋਵੇਗੀ ਸੋਨੀਆ ਗਾਂਧੀ ਨਾਲ ਮੁਲਾਕਾਤ

ਉਨ੍ਹਾਂ ਕਿਹਾ ਕਿ ਅੱਜ ਜੋ ਹਾਲਾਤ ਬਣੇ ਹਨ ਉਸ ਦੀ ਜ਼ਿੰਮੇਵਾਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈਣੀ ਚਾਹੀਦੀ ਹੈ। ਕੁਝ ਦਿਨਾਂ ਤੋਂ ਪੰਜਾਬ ਵਿਚ ਇਕ ਵੱਡੀ ਬਹਿਸ ਚੱਲ ਰਹੀ ਹੈ ਜਿਸ ਵਿਚ ਬਿਜਲੀ ਮੁੱਖ ਮੁੱਦਾ ਹੈ ਅਤੇ ਥਰਮਲ ਪਲਾਂਟ ਜੋ ਬੰਦ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਾਰੇ ਹਾਲਾਤ ਕੈਪਟਨ ਅਮਰਿੰਦਰ ਸਿੰਘ ਦੀ ਨਾਲਾਇਕੀ ਕਰ ਕੇ ਬਣੇ ਹਨ। ਇਕ ਵੀ ਥਰਮਲ ਪਲਾਂਟ ਕੈਪਟਨ ਵਲੋਂ ਨਹੀਂ ਲਗਾਇਆ ਗਿਆ। ਇੰਡਸਟਰੀ ਦਾ ਅਰਬਾਂ ਦਾ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਮਹਿਕਮੇ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਅਤੇ ਨਾ ਹੀ ਬਿਜਲੀ ਦਫ਼ਤਰ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸਿਰਫ ਬਾਰਿਸ਼ ਦੀ ਉਡੀਕ ਕਰ ਰਹੇ ਹਨ ਤਾਂ ਜੋ ਬਿਜਲੀ ਦੀ ਮੰਗ ਘੱਟੇ। 

Leave a Reply

Your email address will not be published. Required fields are marked *