ਚੰਡੀਗੜ੍ਹ : ਪੰਜਾਬ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਵਿਚ ਬੀਐਸਐਫ ਦੇ ਅਧਿਕਾਰਿਕ ਖੇਤਰ ਨੂੰ ਵਧਾਉਣ ਦੇ ਖਿਲਾਫ ਅੱਜ ਕੇਂਦਰ ਸਰਕਾਰ ਖਿਲਾਫ ਮਤਾ ਪਾਸ ਕੀਤਾ ਗਿਆ।ਜਿਸ ਤੋਂ ਬਾਅਦ ਪੰਜਾਬ ਦੇੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਦੋ ਟਵੀਟ ਕੀਤੇ ਹਨ ।ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ “ਬਦਕਿਸਮਤੀ ਨਾਲ ਇਸ ਮੁੱਦੇ ਨੂੰ ਚੁੱਕ ਰਹੇ ਲੋਕ ਕਾਨੂੰਨ ਅਤੇ ਵਿਵਸਥਾ ਅਤੇ ਰਾਸ਼ਟਰੀ ਸੁਰੱਖਿਆ ਵਿਚਲੇ ਫਰਕ ਨੂੰ ਸਮਝਣ ਵਿਚ ਅਸਮਰੱਥ ਹਨ। ਪੰਜਾਬ ਪੁਲਿਸ ਵਰਗੀ BSF ਸਾਡੀ ਆਪਣੀ ਫੋਰਸ ਹੈ ਨਾ ਕਿ ਕੋਈ ਬਾਹਰੀ ਜਾਂ ਵਿਦੇਸ਼ੀ ਫੌਜ ਸਾਡੀ ਧਰਤੀ ‘ਤੇ ਕਬਜ਼ਾ ਕਰਨ ਲਈ ਆ ਰਹੀ ਹੈ।”
ਦੂਜੇ ਟਵੀਟ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ “ਬੀਐਸਐਫ ਦੇ ਕਾਰਜਸ਼ੀਲ ਅਧਿਕਾਰ ਖੇਤਰ ਨੂੰ ਵਧਾਉਣਾ ਨਾ ਤਾਂ ਪੰਜਾਬ ਦੀ ਸੰਘੀ ਅਥਾਰਟੀ ਦੀ ਉਲੰਘਣਾ ਕਰਦਾ ਹੈ, ਅਤੇ ਨਾ ਹੀ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਰਾਜ ਦੀ ਪੁਲਿਸ ਦੀ ਯੋਗਤਾ ‘ਤੇ ਸਵਾਲ ਉਠਾਉਂਦਾ ਹੈ, ਕਿਉਂਕਿ ਕੁਝ ਸਵਾਰਥੀ ਰਾਜਨੀਤਿਕ ਹਿੱਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਹੈ ਦਾ ਸਿਆਸੀਕਰਨ ਨਹੀਂ ਕਰਨਾ ਚਾਹੀਦਾ।”





