LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੰਧਾਵਾ ਦੇ ਬਿਆਨਾਂ 'ਤੇ ਕੈਪਟਨ ਦਾ ਪਲਟਵਾਰ, ਕਿਹਾ- 'ਮੇਰੇ ਨਿੱਜੀ ਮਾਮਲਿਆਂ ਨੂੰ ਛੱਡ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਧਿਆਨ ਦਵੋ'

22 oct captain

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅਰੂਸਾ ਬਾਰੇ ਦਿੱਤੇ ਬਿਆਨ 'ਤੇ ਪਲਟਵਾਰ ਕੀਤਾ ਹੈ। ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ ਕੀਤਾ ਕਿ ਤੁਸੀਂ ਹੁਣ ਨਿੱਜੀ ਹਮਲਿਆਂ ਦਾ ਸਹਾਰਾ ਲੈ ਰਹੇ ਹੋ। ਤੁਸੀਂ ਮੇਰੀ ਕੈਬਨਿਟ ਵਿੱਚ ਮੰਤਰੀ ਸੀ. ਉਸ ਸਮੇਂ ਤੁਸੀਂ ਅਰੂਸਾ ਬਾਰੇ ਸ਼ਿਕਾਇਤ ਨਹੀਂ ਕੀਤੀ ਸੀ। ਅਰੂਸਾ ਨੂੰ 16 ਸਾਲਾਂ ਤੋਂ ਭਾਰਤ ਸਰਕਾਰ ਦੀ ਮਨਜ਼ੂਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਚਿੰਤਾ ਹੈ ਕਿ ਤਿਉਹਾਰਾਂ ਦੇ ਮੌਸਮ ਵਿੱਚ ਜਦੋਂ ਪੰਜਾਬ ਅੱਤਵਾਦੀ ਹਮਲਿਆਂ ਦੇ ਖਤਰੇ ਵਿੱਚ ਹੈ, ਉਸ ਸਮੇਂ ਕਾਨੂੰਨ ਅਤੇ ਵਿਵਸਥਾ ਨੂੰ ਸੰਭਾਲਣ ਦੀ ਬਜਾਏ ਉਪ ਮੁੱਖ ਮੰਤਰੀ ਪੰਜਾਬ ਦੇ ਡੀਜੀਪੀ ਨੂੰ ਬੇਬੁਨਿਆਦ ਮਾਮਲੇ ਦੀ ਜਾਂਚ ਦੇ ਆਦੇਸ਼ ਦੇ ਰਹੇ ਹਨ।

Also Read : ਉਪ ਮੁੱਖ ਮੰਤਰੀ ਨੇ ਆਰੂਸਾ ਆਲਮ ਨੂੰ ਲੈਕੇ ਦਿੱਤਾ ਵੱਡਾ ਬਿਆਨ, ਕਿਹਾ- 'ISI ਕਨੈਕਸ਼ਨ ਦੀ ਹੋਵੇਗੀ ਜਾਂਚ'

ਤੁਹਾਨੂੰ ਦੱਸ ਦੇਈਏ ਕਿ ਉਪ ਮੁੱਖ ਮੰਤਰੀ ਰੰਧਾਵਾ ਨੇ ਡੀਜੀਪੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਦੋਸਤ ਅਰੂਸਾ ਆਲਮ ਦੇ ਆਈਐਸਆਈ ਨਾਲ ਸਬੰਧਾਂ ਦੀ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਵਾਰ -ਵਾਰ ਚਿਤਾਵਨੀ ਦੇਣ ਦੇ ਬਾਵਜੂਦ ਪਾਕਿਸਤਾਨੀ ਮਹਿਲਾ ਮਿੱਤਰ ਸਾਢੇ ਚਾਰ ਸਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਰਹੀ।

 

In The Market