ਪੰਜਾਬ ਭਵਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਪਹੁੰਚੇ ਮੁੱਖ ਮੰਤਰੀ ਕੈਪਟਨ, ਨਵਜੋਤ ਸਿੱਧੂ ਤੇ ਹੋਰ ਕਾਂਗਰਸੀ ਵਰਕਰ

ਚੰਡੀਗੜ੍ਹ (ਇੰਟ.)-ਪੰਜਾਬ ਕਾਂਗਰਸ ਦੇ ਵਿੱਚ ਕਾਟੋ-ਕਲੇਸ਼ ਘੱਟਣ ਦਾ ਨਾਂ ਨਹੀਂ ਲੈ ਰਹੀ ਅਤੇ ਇਸ ਦੇ ਨਾਲ ਕਾਂਗਰਸ ਦੇ ਵੱਡੇ ਲੀਡਰਾਂ ਦੀ ਪੋਸਟਰਵਾਰ ਵੀ ਰੁਕ ਰਹੀ…

ਚੰਡੀਗੜ੍ਹ (ਇੰਟ.)-ਪੰਜਾਬ ਕਾਂਗਰਸ ਦੇ ਵਿੱਚ ਕਾਟੋ-ਕਲੇਸ਼ ਘੱਟਣ ਦਾ ਨਾਂ ਨਹੀਂ ਲੈ ਰਹੀ ਅਤੇ ਇਸ ਦੇ ਨਾਲ ਕਾਂਗਰਸ ਦੇ ਵੱਡੇ ਲੀਡਰਾਂ ਦੀ ਪੋਸਟਰਵਾਰ ਵੀ ਰੁਕ ਰਹੀ ਅਤੇ ਨਾ ਹੀ ਧੜੇਬੰਦੀ ਰੁਕਣ ਦਾ ਨਾਂ ਲੈ ਰਹੀ ਹੈ। ਇਕ ਧੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈ ਅਤੇ ਦੂਜਾ ਧੜਾ ਨਵਜੋਤ ਸਿੰਘ ਸਿੱਧੂ ਦਾ ਹੈ। ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਦੀ ਪੰਜਾਬ ਕਾਂਗਰਸ ਪ੍ਰਧਾਨਗੀ ਦੀ ਤਾਜਪੋਸ਼ੀ ਹੈ, ਜਿਸ ਦੇ ਚਲਦੇ ਸਵੇਰੇ ਬਟਾਲਾ ਤੋਂ ਨਗਰ ਨਿਗਮ ਦੇ ਮੇਅਰ, ਸ਼ਿਕਾਇਤ ਕਮੇਟੀ ਦੇ ਮੈਂਬਰ ਅਤੇ ਕੌਂਸਲਰਾਂ ਦਾ ਇਕ ਵੱਡਾ ਕਾਫ਼ਿਲਾ ਚੰਡੀਗੜ ਲਈ ਰਵਾਨਾ ਹੋਇਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਭਵਨ ਪਹੁੰਚ ਚੁੱਕੇ ਹਨ। ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਸਮਾਗਮ ‘ਚ ਪੰਜਾਬ ਤੋਂ ਸਾਰੇ ਕਾਂਗਰਸੀ ਸੰਸਦ ਮੈਂਬਰ ਪਹੁੰਚ ਰਹੇ ਹਨ। ਕੁਝ ਸਮੇਂ ‘ਚ ਦਿੱਲੀ ਤੋਂ ਚੰਡੀਗੜ੍ਹ ਲਈ ਵਿਸ਼ੇਸ਼ ਜਹਾਜ਼ ਰਾਹੀਂ ਰਾਹੁਲ ਗਾਂਧੀ ਵੀ ਪਹੁੰਚਣਗੇ। ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਅਹੁਦਾ ਸੰਭਾਲਣ ਲਈ ਆਪਣੀ ਪਟਿਆਲਾ ਸਥਿਤ ਰਿਹਾਇਸ਼ ਤੋਂ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਖੇ ਪਹੁੰਚ ਗਏ ਹਨ।

Leave a Reply

Your email address will not be published. Required fields are marked *