LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Ludhiana : ਲਾਪਰਵਾਹ ਡਰਾਈਵਰ ! ਤੇਜ਼ ਰਫ਼ਤਾਰ ਸਕੂਲ ਵੈਨ ਵੱਜੀ ਦਰੱਖਤ 'ਚ, ਪਹਿਲੀ ਜਮਾਤ 'ਚ ਪੜ੍ਹਦੇ ਜਵਾਕ ਦੀ ਮੌਤ, ਖਿੱਲਰ ਗਈ ਵੈਨ

school van 0608

ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ 'ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ। ਇਸ ਕਾਰਨ ਇਕ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਜਿਸ ਦੀ ਪਛਾਣ ਗੁਰਮਨ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ।ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ 'ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ। ਇਸ ਹਾਦਸੇ 'ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। \\


ਹਾਦਸੇ ਤੋਂ ਬਾਅਦ ਵੈਨ 'ਚ ਸਵਾਰ ਬੱਚੇ ਸਹਿਮ ਗਏ ਅਤੇ ਰੋਣ ਲੱਗੇ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਬੱਚਿਆਂ ਦੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚ ਗਏ ਤੇ ਬੱਚਿਆਂ ਨੂੰ ਚੁੱਕ ਕੇ ਲੈ ਗਏ। ਹਾਦਸੇ ਕਾਰਨ ਇੱਕ ਕਿਲੋਮੀਟਰ ਤੱਕ ਜਾਮ ਲੱਗ ਗਿਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੈਨ ਦਾ ਡਰਾਈਵਰ ਕਾਫੀ ਦੂਰੀ ਤੋਂ ਤੇਜ਼ ਰਫਤਾਰ ਨਾਲ ਜਾ ਰਿਹਾ ਸੀ।


ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਪੁੱਤਰ ਦੀ ਲਾਸ਼ ਨੂੰ ਦੇਖ ਕੇ ਬੇਹੋਸ਼ ਹੋਣ ਲੱਗੇ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਪਿੰਡ ਵਾਸੀ ਬੱਚੇ ਦੀ ਮੌਤ ਨੂੰ ਲੈ ਕੇ ਇੰਨੇ ਗੁੱਸੇ 'ਚ ਆ ਗਏ ਕਿ ਉਨ੍ਹਾਂ ਨੇ ਬੱਸ ਨੂੰ ਅੱਗ ਲਾਉਣ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ।

In The Market