LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ, ਸਜਾਇਆ ਅਲੌਕਿਕ ਨਗਰ ਕੀਰਤਨ

guru granth sahib ji

ਅੰਮ੍ਰਿਤਸਰ (ਬਿਊਰੋ)- ਅੱਜ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਕਿ ਸ੍ਰੀ ਹਰਿਮੰਦਰ ਸਾਹਿਬ ਸਮਾਪਤ ਹੋਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

Read more- ਕਰਨਾਲ ਵਿਚ ਅੱਜ ਹੋਵੇਗੀ ਮਹਾਪੰਚਾਇਤ, ਮਿਨੀ ਸਕੱਤਰੇਤ ਦਾ ਕਿਸਾਨ ਕਰਨਗੇ ਘਿਰਾਓ

ਇਸ ਮੌਕੇ ਗੁਰਦੁਆਰਾ ਰਾਮਸਰ ਦੇ ਗ੍ਰੰਥੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਦਿਨ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ ਅਤੇ ਨਗਰ ਕੀਰਤਨ ਦੀ ਸੁੰਦਰਤਾ ਵਿੱਚ ਵਾਧਾ ਕਰਨਾ ਚਾਹੀਦਾ ਹੈ। ਵਰਣਨ ਸੰਖਿਆ ਇਹ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਲਗਭਗ 418 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸੰਕਲਨ ਕੀਤਾ ਸੀ। ਸ੍ਰੀ ਸੱਚਖੰਡ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਨੇ ਗੁਰਦੁਆਰਾ ਰਾਮਸਰ ਸਾਹਿਬ ਤੋਂ ਨਗਰ ਕੀਰਤਨ ਕੱਢਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ।

Read more- 7 ਸਤੰਬਰ ਨੂੰ ਕਰਨਾਲ ਵਿਚ ਮਹਾਪੰਚਾਇਤ, ਪ੍ਰਸ਼ਾਸਨ ਨੇ ਕੀਤੀਆਂ ਇੰਟਰਨੈੱਟ ਸੇਵਾਵਾਂ ਬੰਦ ਤੇ ਲਗਾਈ ਧਾਰਾ 144 
ਸੰਨ 1604 ਈਸਵੀ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚਲੀ ਆਉਂਦੀ ਰਵਾਇਤ ਅਨੁਸਾਰ ਵਿਸ਼ਾਲ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ। ਸ਼ਬਦ ਕੀਰਤਨੀ ਜਥੇ ਅਤੇ ਗਤਕਾ ਪਾਰਟੀਆਂ ਨਗਰ ਕੀਰਤਨ ਦੀ ਰੌਣਕ ਵਧਾ ਰਹੀਆਂ ਹਨ। ਗਰਮੀ ਤੇ ਹੁੰਮਸ ਦੇ ਬਾਵਜੂਦ ਵੱਡੀ ਗਿਣਤੀ ਵਿਚ ਦੂਰੋਂ ਨੇੜਿਓਂ ਸੰਗਤਾਂ ਇਸ ਨਗਰ ਕੀਰਤਨ ਵਿਚ ਸ਼ਾਮਿਲ ਹਨ। ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਪਵਿੱਤਰ ਨਗਰੀ ਤਰਨਤਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਦੇ ਸਬੰਧ ਅਤੇ ਮੱਸਿਆ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਤਰਨਤਾਰਨ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨੇ ਦੱਸਿਆ ਕਿ ਸੰਗਤਾਂ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

In The Market