LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਰਕਾਰੀ ਸਕੂਲਾਂ ਦੇ ਮਿਡ ਡੇ ਮੀਲ ਦਾ ਬਦਲਿਆ ਮੀਨੂ, ਦਿਨ ਮੁਤਾਬਕ ਜਾਣੋ ਕੀ ਹੋਵੇਗਾ ਮੀਨੂ ਵਿਚ

mid day meal news

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਡ-ਡੇ-ਮੀਲ ਮੀਨੂ ਬਦਲ ਦਿੱਤਾ ਗਿਆ ਹੈ। ਛੁੱਟੀਆਂ ਤੋਂ ਬਾਅਦ ਨਵਾਂ ਮੀਨੂ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਹੁਣ ਮੀਨੂ ਵਿਚ ਮਾਂਹ ਛੋਲੇ ਦੀ ਦਾਲ ਵੀ ਸ਼ਾਮਲ ਕਰ ਲਈ ਗਈ ਹੈ। ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਖੀਰ ਵੀ ਵਰਤਾਈ ਜਾਵੇਗੀ। ਭੋਜਨ ਦੀ ਸ਼ੁੱਧਤਾ 'ਤੇ ਧਿਆਨ ਦਿੱਤਾ ਜਾਵੇਗਾ। ਸਕੂਲ ਪ੍ਰਬੰਧਕ ਕਮੇਟੀਆਂ ਵੱਲੋਂ ਖਾਣੇ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਲਈ ਵਿਭਾਗ ਵਲੋਂ ਡਿਊਟੀ ਲਾਈ ਗਈ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। 
ਹਫਤੇ ਵਿਚ ਦਿਨ ਮੁਤਾਬਕ ਕੀ ਹੈ ਮੀਨੂ
ਸੋਮਵਾਰ ਨੂੰ ਦਾਲ (ਸਬਜ਼ੀਆਂ ਦੇ ਨਾਲ) ਅਤੇ ਰੋਟੀ, 
ਮੰਗਲਵਾਰ ਨੂੰ ਰਾਜਮਾ ਚੌਲ, 
ਬੁੱਧਵਾਰ ਨੂੰ ਕਾਲੇ ਛੋਲੇ/ਚਿੱਟੇ ਛੋਲੇ (ਆਲੂ ਦੇ ਨਾਲ) ਅਤੇ ਪੂਰੀ ਅਤੇ ਰੋਟੀ। 
ਵੀਰਵਾਰ ਨੂੰ ਕੜੀ-ਚੌਲ। 
ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ। 
ਸ਼ਨੀਵਾਰ ਮਾਂਹ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। 

In The Market