ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਹਰ ਵਾਰ ਦੀ ਤਰ੍ਹਾਂ ਚੰਨੀ ਮੁੜ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਹੁਣ ਮਾਮਲਾ ਬੀਬੀ ਜਗੀਰ ਕੌਰ ਨਾਲ ਜੁੜਿਆ ਹੈ। ਉਨ੍ਹਾਂ ਦੀ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੀ ਠੋਡੀ ਉਤੇ ਹੱਥ ਲਾ ਰਹੇ ਹਨ। ਹੁਣ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਹੈ।
ਨੋਟਿਸ ਵਿਚ ਕਿਹਾ ਗਿਆ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਹਰਕਤ ਨਾ ਬਖਸ਼ਣਯੋਗ ਹੈ, ਇਸ ਸਬੰਧੀ ਤੁਰੰਤ ਪੜਤਾਲ/ਕਾਰਵਾਈ ਕੀਤੀ ਜਾਵੇ ਕਿਉਂਕਿ ਜਗੀਰ ਕੌਰ ਸਾਬਕਾ ਕੈਬਨਿਟ ਮੰਤਰੀ ਤੇ SGPC ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ, ਜਦਕਿ ਚਰਨਜੀਤ ਚੰਨੀ ਜੋਕਿ ਸਾਬਕਾ ਮੁੱਖ ਮੰਤਰੀ ਤੇ ਇੱਕ ਪ੍ਰੋਮੀਨੈਂਟ ਸ਼ਖਸੀਅਤ ਹਨ, ਦੇ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਮਹਿਲਾ ਕਮਿਸ਼ਨ ਨੇ ਅਗਲੀ ਕਾਰਵਾਈ ਲਈ ਇਸ ਸੰਬੰਧੀ ਅੱਜ ਸਟੇਟਸ ਰਿਪੋਰਟ ਮੰਗੀ ਹੈ।
ਇਸ ਬਾਰੇ ਚੰਨੀ ਨੇ ਕੀ ਕਿਹਾ ?
ਦੂਜੇ ਪਾਸੇ ਚੰਨੀ ਨੇ ਕਿਹਾ ਕਿ ਉਹ ਬੀਬੀ ਨੂੰ ਆਪਣੀ ਵੱਡੀ ਭੈਣ ਦੀ ਤਰ੍ਹਾਂ ਸਮਝਦੇ ਹਨ ਅਤੇ ਉਨ੍ਹਾਂ ਦੀ ਇਹ ਭਾਵਨਾ ਪਿਆਰ ਅਤੇ ਸਤਿਕਾਰ ਕਾਰਨ ਹੈ। ਤੁਸੀਂ ਦੇਖਿਆ ਹੋਵੇਗਾ ਕਿ ਪਹਿਲਾਂ ਮੈਂ ਉਸ ਨੂੰ ਆਪਣੀ ਵੱਡੀ ਭੈਣ ਵਾਂਗ ਮੱਥਾ ਟੇਕਿਆ ਅਤੇ ਫਿਰ ਉਸ ਨਾਲ ਮਜ਼ਾਕ ਕੀਤਾ।
ਸ਼ਨੀਵਾਰ ਨੂੰ ਆਪਣਾ ਬਿਆਨ ਦਿੰਦੇ ਹੋਏ ਚੰਨੀ ਨੇ ਕਿਹਾ ਸੀ ਕਿ ਮੈਂ ਸਾਲਾਂ ਤੋਂ ਬੀਬੀ ਜਗੀਰ ਕੌਰ ਨੂੰ ਆਪਣੀ ਵੱਡੀ ਭੈਣ, ਆਪਣੀ ਮਾਂ ਸਮਝਦਾ ਆ ਰਿਹਾ ਹਾਂ ਅਤੇ ਇਸੇ ਲਈ ਮੈਂ ਉਨ੍ਹਾਂ ਅੱਗੇ ਬਹੁਤ ਸਤਿਕਾਰ ਨਾਲ ਸਿਰ ਝੁਕਾਉਂਦਾ ਹਾਂ। ਮੈਂ ਉਨ੍ਹਾਂ ਦੀ ਠੋਡੀ ਨੂੰ ਛੂਹਿਆ ਜਿਵੇਂ ਅਸੀਂ ਆਪਣੀ ਭੈਣ ਜਾਂ ਮਾਂ ਨਾਲ ਕਰਦੇ ਹਾਂ।
ਬੀਬੀ ਜਗੀਰ ਕੌਰ ਦਾ ਵੀ ਬਿਆਨ ਆਇਆ ਸਾਹਮਣੇ
ਇਸ ਮਾਮਲੇ 'ਚ ਬੀਬੀ ਜਗੀਰ ਕੌਰ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਕੀਤਾ ਹੈ। ਆਪਣੀ ਪੋਸਟ 'ਚ ਉਨ੍ਹਾਂ ਲਿਖਿਆ ''10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਆਹਮੋ-ਸਾਹਮਣੇ ਹੋਣ `ਤੇ ਸਾਰੇ ਆਗੂਆਂ ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹ ਬੁਲਾਈ।''
ਉਨ੍ਹਾਂ ਅੱਗੇ ਲਿਖਿਆ, 'ਸ. ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ। ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ।''
''ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ ਤੇ ਕਈ ਚੈਨਲਾਂ `ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ। ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ, ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ।''
ਕੀ ਹੈ ਮਾਮਲਾ ?
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਇਕੱਠੇ ਹੋਏ ਸਨ। ਉਸ ਦਿਨ ਚੰਨੀ ਅਤੇ ਅਕਾਲੀ ਦਲ ਦੇ ਉਮੀਦਵਾਰ ਕੇ.ਪੀ ਨੇ ਇਕੋ ਸਮੇਂ ਨਾਮਜ਼ਦਗੀਆਂ ਭਰੀਆਂ ਸਨ। ਉਸ ਸਮੇਂ ਚੰਨੀ ਅਤੇ ਬੀਬੀ ਜਗੀਰ ਕੌਰ ਆਹਮੋ-ਸਾਹਮਣੇ ਹੋ ਗਏ। ਪਹਿਲਾਂ ਤਾਂ ਚੰਨੀ ਨੇ ਹੱਥ ਮਿਲਾਉਣ ਦੇ ਮਕਸਦ ਨਾਲ ਬੀਬੀ ਜਗੀਰ ਕੌਰ ਅੱਗੇ ਸਿਰ ਝੁਕਾਇਆ, ਪਰ ਬਾਅਦ ਵਿਚ ਉਹ ਤੁਰਨ ਲੱਗੇ ਤਾਂ ਉਨ੍ਹਾਂ ਦੀ ਠੋਡੀ ‘ਤੇ ਹੱਥ ਰੱਖ ਕੇ ਮਜ਼ਾਕ ਕਰਨ ਦੀ ਕੋਸ਼ਿਸ਼ ਕੀਤੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट