LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ 'ਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ

jari52369

ਚੰਡੀਗੜ੍ਹ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ ਬੂਟੇ ਤਿਆਰ ਕਰਨ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਨੂੰ ਮਦਰ ਪਲਾਂਟ ਅਤੇ ਬੱਡ ਸਟਿੱਕ ਨਰਸਰੀਆਂ ਵਿੱਚ ਲਗਾਉਣ ਲਈ ਪਾਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਬੂਟਿਆਂ ਦੀ ਟਰੇਸੇਬਿਲਟੀ ਕਰਨ ਲਈ ਨਰਸਰੀ ਮਾਲਕਾਂ ਨੂੰ ਪਾਬੰਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦੇਸ਼ ਵਿੱਚ ਪਹਿਲ ਕਰਦੇ ਹੋਏ ਸਾਰੇ ਸੂਬਿਆਂ ਤੋਂ ਪਹਿਲਾਂ ਪੰਜਾਬ ਫ਼ਰੂਟ ਨਰਸਰੀ ਐਕਟ, 1961 ਵਿੱਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਨਵੇਂ ਨਰਸਰੀ ਐਕਟ ਅਧੀਨ ਨਰਸਰੀ ਮਾਲਕਾਂ ਨੂੰ ਵਾਇਰਸ ਮੁਕਤ ਬੂਟੇ ਤਿਆਰ ਕਰਨ ਲਈ ਪਾਬੰਦ ਕੀਤਾ ਗਿਆ ਹੈ।

ਹੋਰ ਨੁਕਤਿਆਂ 'ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੋਧੇ ਹੋਏ ਨਵੇਂ ਨਰਸਰੀ ਐਕਟ ਤਹਿਤ ਨਰਸਰੀ ਮਾਲਕਾਂ ਲਈ ਵਾਇਰਸ ਮੁਕਤ ਬੂਟਿਆਂ ਦੀ ਕਾਸ਼ਤ ਕਰਨਾ ਲਾਜ਼ਮੀ ਹੈ। ਮੰਤਰੀ ਨੇ ਕਿਹਾ ਕਿ ਸਬਜ਼ੀਆਂ ਦੀ ਨਰਸਰੀ ਸਬੰਧੀ ਲਾਇਸੈਂਸ ਲਾਜ਼ਮੀ ਹੈ ਪਰ ਉਪਜ ਦਾ ਸਰੋਤ ਅਤੇ ਗੁਣਵੱਤਾ ਬੀਜ ਐਕਟ 1966 (1966 ਦਾ ਕੇਂਦਰੀ ਐਕਟ 54) ਅਧੀਨ ਨਿਯੰਤਰਿਤ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਰੀਆਂ ਰਜਿਸਟਰਡ ਬਾਗ਼ਬਾਨੀ ਨਰਸਰੀਆਂ ਕੋਲ ਇਨ੍ਹਾਂ ਨਿਯਮਾਂ ਦੇ ਲਾਗੂ ਹੋਣ ਦੀ ਮਿਤੀ ਤੋਂ ਐਕਟ ਅਧੀਨ ਆਉਂਦੀਆਂ ਸ਼ਰਤਾਂ ਜਾਂ ਲੋੜਾਂ ਨੂੰ ਪੂਰਾ ਕਰਨ ਲਈ ਦੋ ਸਾਲਾਂ ਦੀ ਮਿਆਦ ਹੋਵੇਗੀ।

ਇਨ੍ਹਾਂ ਨਿਯਮਾਂ ਵਿੱਚ, ਨਿਯਮ 6 ਤੋਂ ਬਾਅਦ ਕੁਝ ਮੱਦਾਂ  ਨੂੰ ਬਦਲਿਆ ਜਾਵੇਗਾ ਜਿਵੇਂ ਕਿ ਲਾਇਸੈਂਸ ਰੱਦ ਜਾਂ ਮੁਅੱਤਲ ਹੋਣ ਦੀ ਸੂਰਤ ਵਿੱਚ ਸਮਰੱਥ ਅਥਾਰਟੀ ਜਾਂ ਉਸ ਵੱਲੋਂ ਅਧਿਕਾਰਤ ਕੋਈ ਵਿਅਕਤੀ ਜਿਸ ਦਾ ਅਹੁਦਾ ਬਾਗ਼ਬਾਨੀ ਵਿਕਾਸ ਅਧਿਕਾਰੀ ਤੋਂ ਘੱਟ ਨਾ ਹੋਵੇ, ਵੱਲੋਂ ਪੌਦਿਆਂ ਨੂੰ ਨਸ਼ਟ ਕੀਤਾ ਜਾਵੇਗਾ। ਸਮਰੱਥ ਅਥਾਰਟੀ ਵੱਲੋਂ ਲਾਇਸੰਸਧਾਰਕ ਨੂੰ ਬੂਟਿਆਂ, ਗ੍ਰਾਫਟ ਕੀਤੇ ਪੌਦਿਆਂ ਨੂੰ ਪੁੱਟਣ ਦਾ ਹੁਕਮ ਦਿੱਤਾ ਜਾਵੇਗਾ ਅਤੇ ਅਜਿਹਾ ਕਰਨ ਤੋਂ ਇਨਕਾਰ ਕਰਨ ਦੀ ਸੂਰਤ ਵਿੱਚ, ਅਥਾਰਟੀ ਵੱਲੋਂ ਲਾਇਸੰਸਧਾਰਕ ਦੇ ਬੂਟਿਆਂ ਨੂੰ ਪੁੱਟਣ ਜਾਂ ਖੇਤ ਨੂੰ ਵਾਹੁਣ ਲਈ ਮਜ਼ਦੂਰਾਂ ਜਾਂ ਟਰੈਕਟਰ ਦੀ ਵਰਤੋਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਧਾਰਾ 9 (ਸੋਧੀ ਹੋਈ) ਤਹਿਤ ਨਰਸਰੀਆਂ ਨੂੰ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਅਧੀਨ ਬਾਗ਼ਬਾਨੀ ਨਰਸਰੀ (ਕਰਾਸ ਜਾਂ ਓਪਨ ਪੌਲੀਨੇਟਿਡ ਕਿਸਮਾਂ ਨੂੰ ਛੱਡ ਕੇ ਫਲ, ਸਬਜ਼ੀਆਂ, ਬੂਟੇ ਆਦਿ ਲਈ) ਦੇ ਰੂਪ ਵਿੱਚ ਰਜਿਸਟਰ ਕੀਤਾ ਜਾਣਾ ਲਾਜ਼ਮੀ ਹੈ ਅਤੇ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਦੇ ਖਾਤੇ ਵਿੱਚ 1000 ਰੁਪਏ ਦੀ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਾਉਣੀ ਹੋਵੇਗੀ ਅਤੇ ਨਰਸਰੀ ਲਾਇਸੈਂਸ ਲਈ ਅਪਲਾਈ ਕਰਨ ਜਾਂ ਲਾਇਸੈਂਸ ਨਵਿਆਉਣ ਸਮੇਂ ਫਾਰਮ-10 ਭਰ ਕੇ ਅਰਜ਼ੀ ਦਿੱਤੀ ਜਾਵੇਗੀ। ਇਸ ਉਪਰੰਤ ਬੀਜ ਪ੍ਰਮਾਣੀਕਰਣ ਏਜੰਸੀ (ਜਦੋਂ ਤੱਕ ਵੱਖਰੀ ਬਾਗ਼ਬਾਨੀ ਪ੍ਰਮਾਣੀਕਰਣ ਏਜੰਸੀ ਦਾ ਗਠਨ ਨਹੀਂ ਹੋ ਜਾਂਦਾ) ਵੱਲੋਂ ਨਰਸਰੀ ਦੇ ਲਾਇਸੰਸਧਾਰਕ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਲਾ

In The Market