LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਚੰਨੀ ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਨਾਲ ਕਰਨਗੇ ਮੁਲਾਕਾਤ

210

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਸੰਯੁਕਤ ਕਿਸਾਨ ਮੋਰਚਾ (United Farmers Front) ਦੀਆਂ ਜਥੇਬੰਦੀਆਂ ਨਾਲ 17 ਦਸੰਬਰ ਨੂੰ ਸਵੇਰੇ 11:00 ਵਜੇ ਪੰਜਾਬ ਭਵਨ, ਚੰਡੀਗੜ੍ਹ  (Punjab Bhawan, Chandigarh) ਵਿਖੇ ਮੁਲਾਕਾਤ ਕਰਨਗੇ। ਲੰਮੇ ਸੰਘਰਸ਼ ਪਿੱਛੋਂ ਅੰਦੋਲਨ ਵਿੱਚ ਜਿੱਤ ਹਾਸਲ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ (Farmers' organizations) ਇੱਕ ਸਾਲ ਤੋਂ ਵੱਧ ਸਮੇਂ ਬਾਅਦ ਆਪਣੇ ਘਰਾਂ ਨੂੰ ਪਰਤਨਗੀਆਂ। ਸੂਬੇ ਵਿੱਚ ਵਾਪਿਸ ਪਰਤਣ ਪਿੱਛੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨਾਲ ਮੁਲਾਕਾਤ ਕਰਨਗੇ। ਇਸ ਦੇ ਲਈ 17 ਦਸੰਬਰ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਮੁਲਾਕਾਤ ਦਾ ਸਮਾਂ ਤੈਅ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਪ੍ਰਧਾਨ ਸ਼ਾਮਲ ਹੋਣਗੇ। Also Read : ਇਸ ਸੂਬੇ 'ਚ 112 ਰੁਪਏ ਲਿਟਰ ਹੈ ਪੈਟਰੋਲ, ਜਾਣੋਂ ਆਪਣੇ ਸ਼ਹਿਰ ਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 


ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਸਾਰੀਆਂ ਜਥੇਬੰਦੀਆਂ ਦੇ ਲੀਡਰਾਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ। ਇਨ੍ਹਾਂ ਵਿੱਚ ਬਲਬੀਰ ਸਿੰਘ ਰਾਜੇਵਾਲ ਸਣੇ ਸੂਬੇ ਦੀਆਂ 29 ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਪਹੁੰਚਣ ਦੀ ਬੇਨਤੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਹੁਣ ਘਰ ਵਾਪਸੀ ਹੋਵੇਗੀ ਜਿਸ ਨੂੰ ਲੈ ਕੇ ਦਿੱਲੀ ਦੇ ਵੱਖ-ਵੱਖ ਬਾਰਡਰ 'ਤੇ ਕਿਸਾਨਾਂ ਨੇ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਪਰ ਮੋਰਚਾ ਖਤਮ ਹੋਣ ਨਾਲ ਇਕ  ਰਾਤ ਪਹਿਲਾਂ ਅੰਦੋਲਨਕਾਰੀ ਕਿਸਾਨ ਦੇਸ਼ਭਗਤੀ ਗਾਣਿਆਂ ਦੀਆਂ ਧੁਨਾਂ 'ਤੇ ਗਾਜ਼ੀਪੁਰ ਬਾਰਡਰ 'ਤੇ ਜਸ਼ਨ ਮਨਾਉਂਦੇ ਨਜ਼ਰ ਆਏ। ਕਿਸਾਨ ਘਰ ਪਰਤਣ ਤੋਂ ਪਹਿਲਾਂ ਸ਼ਨੀਵਾਰ ਨੂੰ ਜਿੱਤ ਦਿਵਸ ਮਨਾਉਣਗੇ ਅਤੇ ਇਸ ਦੌਰਾਨ ਖਾਣ ਲਈ ਕਈ ਤਰ੍ਹਾਂ ਦੇ ਪਕਵਾਨਾਂ ਦੀ ਵਿਵਸਥਾ ਵੀ ਕੀਤੀ ਗਈ ਹੈ।
 

In The Market