LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ-ਹਰਿਆਣਾ 'ਚ ਬਦਲਿਆ ਮੌਸਮ ਦਾ ਮਿਜਾਜ਼,10 ਤੋਂ ਹੇਠਾਂ ਡਿੱਗਿਆ ਪਾਰਾ

9 dec 7

ਚੰਡੀਗੜ੍ਹ : ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਠੰਡ ਕਾਫੀ ਵੱਧ ਗਈ ਹੈ। ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ (Punjab & Haryana) ਵਿਚ ਵੀ ਸਰਦੀ ਨੇ ਦਸਤਕ ਦੇਣਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਪਾਰਾ ਇਕਦਮ ਹੇਠਾਂ ਡਿੱਗ ਗਿਆ ਹੈ। ਜਿਸ ਕਾਰਨ ਠੰਡ ਵਧ ਗਈ ਹੈ। ਭਾਵੇਂ ਸੂਰਜ ਨਿਕਲਦਾ ਹੈ, ਇਸ ਦੇ ਬਾਵਜੂਦ ਦਿਨ ਵੇਲੇ ਠੰਡ ਤੋਂ ਕੁਝ ਰਾਹਤ ਮਿਲਦੀ ਹੈ ਪਰ ਰਾਤ ਨੂੰ ਇਹ ਹੋਰ ਵੱਧ ਜਾਂਦੀ ਹੈ। ਸੂਬੇ 'ਚ ਪਾਰਾ 10 ਤੋਂ ਹੇਠਾਂ ਪਹੁੰਚ ਗਿਆ ਹੈ।

Also Read : ਕੁੰਨੂਰ ਹੈਲੀਕਾਪਟਰ ਹਾਦਸੇ 'ਚ ਪੰਜਾਬ ਦੇ ਗੁਰਸੇਵਕ ਸਿੰਘ ਦੀ ਹੋਈ ਮੌਤ


ਪੰਜਾਬ 'ਚ ਪਾਰਾ 10 ਤੋਂ ਹੇਠਾਂ

ਪੰਜਾਬ (Punjab) ਵਿੱਚ ਵੀ ਠੰਢ ਦਾ ਕਹਿਰ ਜਾਰੀ ਹੋ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪਾਰਾ 10 ਤੋਂ ਹੇਠਾਂ ਆ ਗਿਆ ਹੈ। ਆਉਣ ਵਾਲੇ ਦਿਨਾਂ 'ਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕ ਕੜਾਕੇ ਦੀ ਠੰਡ ਮਹਿਸੂਸ ਕਰਨਗੇ। ਹਾਲਾਂਕਿ ਪੰਜਾਬ 'ਚ ਜ਼ਿਆਦਾਤਰ ਥਾਵਾਂ 'ਤੇ ਮੌਸਮ ਸਾਫ ਰਹਿਣ ਅਤੇ ਸੂਰਜ ਨਿਕਲਣ ਦੀ ਸੰਭਾਵਨਾ ਹੈ ਪਰ ਇਸ ਦੇ ਨਾਲ ਹੀ ਸਰਦੀ ਵੀ ਵਧੇਗੀ।

Also Read : SBI ਗ੍ਰਾਹਕਾਂ ਲਈ ਖੁਸ਼ਖਬਰੀ ! ਇੰਝ ਫ੍ਰੀ 'ਚ ਮਿਲਣਗੇ 2 ਲੱਖ ਰੁਪਏ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ (Amritsar) ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਇਸ ਹਫਤੇ ਦੇ ਅੰਤ ਤੱਕ ਵੱਧ ਤੋਂ ਵੱਧ ਪਾਰਾ 21 ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜਲੰਧਰ 'ਚ ਅੱਜ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਪੂਰੇ ਹਫ਼ਤੇ ਮੌਸਮ ਸਾਫ਼ ਰਹੇਗਾ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਤੋਂ ਮਾੜੀ ਸ਼੍ਰੇਣੀ ਵਿੱਚ ਹੈ।

Also Read : 10 ਦਸੰਬਰ ਤੋਂ ਘੱਟ ਜਾਵੇਗਾ ਟ੍ਰੇਨਾਂ ਦਾ ਕਿਰਾਇਆ, ਦੇਖੋ ਲਿਸਟ

ਹਰਿਆਣਾ 'ਚ ਦਿਨ ਵਿੱਚ ਧੁੱਪ ਪਰ ਰਾਤ ਨੂੰ ਠੰਢ

ਧੁੰਦ ਦਾ ਅਸਰ ਹਰਿਆਣਾ (Haryana) 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਵਿਜ਼ੀਬਿਲਟੀ ਘਟਣੀ ਸ਼ੁਰੂ ਹੋ ਗਈ ਹੈ। ਦਿਨ ਵੇਲੇ ਮੌਸਮ ਸਾਫ਼ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸਵੇਰ ਵੇਲੇ ਧੁੰਦ ਦਾ ਪੱਧਰ ਹੋਰ ਵੱਧ ਜਾਵੇਗਾ। ਅੱਜ ਅੰਬਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿੱਥੇ ਸਿਰਸਾ 'ਚ ਘੱਟੋ-ਘੱਟ ਤਾਪਮਾਨ 24 ਅਤੇ ਘੱਟੋ-ਘੱਟ ਤਾਪਮਾਨ 6, ਕਰਨਾਲ, ਰੋਹਤਕ ਅਤੇ ਸਿਰਸਾ 'ਚ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗੇਗਾ ਅਤੇ ਮੌਸਮ ਜ਼ਿਆਦਾਤਰ ਅਜਿਹਾ ਹੀ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਹਰਿਆਣਾ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ।

 

In The Market