International Yoga Day 2023: ਅੰਤਰਰਾਸ਼ਟਰੀ ਯੋਗ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੰਗਲਵਾਰ ਨੂੰ ਸਵੇਰੇ 6:30 ਵਜੇ ਜਲੰਧਰ ਵਿੱਚ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਤਹਿਤ ਪੰਜਾਬ ਭਰ ਦੇ ਯੋਗੀਆਂ ਨਾਲ ਯੋਗਾ ਕਰ ਰਹੇ ਹਨ।
15,000 ਯੋਗੀ ਰਹਿਣਗੇ ਮੌਜੂਦ
ਪੀਏਪੀ ਹੈੱਡਕੁਆਰਟਰ ਦੇ ਖੇਡ ਮੈਦਾਨ ਵਿੱਚ ਲਗਭਗ 15,000 ਯੋਗੀ ਮੌਜੂਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗਾ ਕਰਨ ਵਾਲਿਆਂ ਲਈ ਮੈਟ ਮੁਹੱਈਆ ਕਰਵਾਏ ਜਾਣਗੇ ਅਤੇ ਯੋਗ ਗੁਰੂ ਨੂੰ ਨੇੜਿਓਂ ਦੇਖਣ ਲਈ ਸਕਰੀਨ ਦਾ ਵੀ ਪ੍ਰਬੰਧ ਹੋਵੇਗਾ। ਮੁੱਖ ਮੰਤਰੀ ਪ੍ਰੋਗਰਾਮ ਦੀ ਪ੍ਰਧਾਨਗੀ ਕਰਨ ਲਈ (International Yoga Day 2023) ਸੋਮਵਾਰ ਸ਼ਾਮ 5 ਵਜੇ ਜਲੰਧਰ ਪਹੁੰਚ ਗਏ ਹਨ।
ਦੀਪ ਜਗਾਉਣ ਤੋਂ ਬਾਅਦ ਮੁੱਖ ਮੰਤਰੀ ਯੋਗੀਆਂ ਨੂੰ ਸੰਬੋਧਨ ਕਰਨਗੇ। ਸੂਬੇ ਭਰ ਤੋਂ ਯੋਗੀਆਂ ਨੂੰ ਜਲੰਧਰ ਲਿਆਉਣ ਲਈ ਪਨਬੱਸ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ ਬੱਸਾਂ (International Yoga Day 2023) ਰਵਾਨਾ ਕੀਤੀਆਂ ਗਈਆਂ ਹਨ, ਜੋ ਸਵੇਰੇ 6:30 ਵਜੇ ਤੋਂ ਪਹਿਲਾਂ ਪੀਏਪੀ ਦੇ ਖੇਡ ਮੈਦਾਨ ਵਿੱਚ ਲੈ ਜਾਣਗੀਆਂ।
ਤਿਆਰੀ ਵਿੱਚ ਜੁਟਿਆ ਹੋਇਆ ਹੈ ਪ੍ਰਸ਼ਾਸਨ
ਸੋਮਵਾਰ ਨੂੰ ਜ਼ਿਲ੍ਹਾ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।
ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਹਰੇਕ ਯੋਗੀ ਨੂੰ ਪ੍ਰਸ਼ਾਸਨ ਵੱਲੋਂ ਰਿਫਰੈਸ਼ਮੈਂਟ ਅਤੇ ਟੀ-ਸ਼ਰਟ ਦਿੱਤੀ ਜਾਵੇਗੀ। ਇਸ ਵਿੱਚ ਵਿਦਿਅਕ ਸੰਸਥਾਵਾਂ ਦੇ ਅਧਿਆਪਕ, ਵਿਦਿਆਰਥੀ, ਪੀਏਪੀ ਦੇ (International Yoga Day 2023) ਜਵਾਨ ਅਤੇ ਆਮ ਲੋਕ ਵੀ ਸ਼ਮੂਲੀਅਤ ਕਰਨਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर