LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਭਗਵੰਤ ਮਾਨ ਨੇ ਵੋਟ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਕੀਤੀ ਅਪੀਲ, 'ਵੋਟ ਆਪਣੀ ਮਰਜ਼ੀ ਨਾਲ ਪਾਓ'

ki00025669

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲੀ ਬਹਿਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੋਟ ਆਪਣੀ ਮਰਜ਼ੀ ਨਾਲ ਪਾਓ। ਉਨ੍ਹਾਂ ਨੇ ਕਿਹਾ ਹੈ ਕਿ ਵੋਟ ਸਹੀ ਆਗੂ ਨੂੰ ਚੁਣੋ ਜੋ ਕਿ ਤੁਹਾਡੇ ਮੁੱਦਿਆ ਦਾ ਹੱਲ ਕਰ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਇਮਾਨਦਾਰੀ ਨਾਲ ਕਰੋ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਅਵਾਮ ਨੂੰ ਪਤਾ ਹੈ ਕਿ ਹੁਣ ਤੱਕ ਪੰਜਾਬ ਨੂੰ ਕਿੰਨ੍ਹਾਂ ਨੇ ਲੁੱਟਿਆ ਹੈ। ਸੀਐੱਮ ਮਾਨ ਦਾ ਕਹਿਣਾ ਹੈ ਕਿ ਵਿਰੋਧੀ ਧਿਰਾਂ ਨੂੰ 25 ਦਿਨ ਪਹਿਲਾ ਖੁੱਲਾ ਸੱਦਾ ਦਿੱਤਾ ਸੀ ਪਰ ਨਹੀ ਆਏ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਬੱਸਾਂ ਦਾ ਸਫਰ ਸ਼ੁਰੂ ਕਰਨ ਦੀ ਗੱਲ ਆਖੀ ਸੀ ਜਿਸ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ। ਬਠਿੰਡਾ ਦੇ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਸਕੂਲੀ ਵਿਦਿਆਰਥਣਾਂ ਨੂੰ ਦੂਰ ਦੁਰਾਡੇ ਤੋਂ ਸਕੂਲ ਲਿਆਉਣ ਅਤੇ ਛੱਡਣ ਲਈ ਬੱਸਾਂ ਦਾ ਪ੍ਰਬੰਧ ਕਰ ਦਿੱਤਾ ਹੈ ਕਿਉਂਕਿ ਇਸ ਤੋਂ ਪਹਿਲਾਂ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਬੱਚੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਵੱਲੋਂ ਇਹ ਵੀ ਇੱਕ ਵਾਅਦਾ ਕੀਤਾ ਗਿਆ ਸੀ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਵਾਂਗ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੀ ਸਰਕਾਰ ਬੱਸਾਂ ਦਾ ਪ੍ਰਬੰਧ ਕਰੇਗੀ ਜੋ ਹੁਣ ਪੂਰਾ ਹੋਣਾ ਸ਼ੁਰੂ ਹੋ ਗਿਆ। 

ਡਿਬੇਟ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਐਸਵਾਈਐਲ ਉੱਤੇ ਵੀ ਵਿਚਾਰ ਚਰਚਾ ਕੀਤੀ ਹੈ।ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾ ਡਿਬੇਟ ਹੋ ਰਹੀ ਹੈ। ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੀ ਥਾਂ 'ਤੇ ਨਹਿਰ ਦਾ ਨਾਂ ਯਮੁਨਾ-ਸਤਲੁਜ ਲਿੰਕ (ਵਾਈਐੱਸਐੱਲ) ਰੱਖਿਆ ਜਾਵੇ, ਤਾਂ ਜੋ ਯਮੁਨਾ ਤੋਂ ਆਉਣ ਵਾਲਾ ਪਾਣੀ ਹਰਿਆਣਾ ਨੂੰ ਮਿਲ ਸਕੇ ਤੇ ਉਸ ਦਾ ਹਿੱਸਾ ਪੰਜਾਬ ਕੋਲ ਵੀ ਆ ਸਕੇ। ਮੁੱਖ ਮੰਤਰੀ ਨੇ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਐੱਸਵਾਈਐੱਲ ਨਹਿਰ ਬਾਰੇ ਚੁੱਕੇ ਗਏ ਕਦਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਦੀਆਂ ਵਿਰੋਧੀਆਂ ਧਿਰਾਂ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਜੇਕਰ ਇਹ ਚੰਗੀ ਤਰ੍ਹਾਂ ਕੰਮ ਕਰਦੇ ਤਾਂ ਅੱਜ ਪੰਜਾਬ ਨੂੰ ਇਹ ਦਿਨ ਨਾ ਦੇਖਣਾ ਪੈਂਦਾ। ਸੀਐੱਮ ਮਾਨ ਨੇ ਐਸਵਾਈਐੱਲ ਦੌਰਾਨ ਸਾਰੀਆਂ ਸਰਕਾਰਾਂ ਵੱਲੋਂ ਕੀਤੇ ਗਏ ਐਕਸ਼ਨ ਨੂੰ ਨਸ਼ਰ ਕੀਤਾ ਗਿਆ।

 

In The Market