LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਭਗਵੰਤ ਮਾਨ ਨੇ ਚੰਡੀਗੜ੍ਹ ਨੂੰ ਲੈ ਕੇ ਕੀਤਾ ਟਵੀਟ

1 ap bhagwant

ਚੰਡੀਗੜ੍ਹ : ਪੰਜਾਬ ਵਿਧਾਨ ਸਭਾ (Punjab Vidhan Sabha) ਇਜਲਾਸ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵਲੋਂ ਟਵੀਟ ਕੀਤਾ ਗਿਆ। ਉਨ੍ਹਾਂ ਨੇ ਆਪਣੇ ਟਵਿਟਰ ਅਕਾਉਂਟ (Twitter account) 'ਤੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਕੇਂਦਰ ਸਰਕਾਰ (Central Government) ਦੀਆਂ ਦਮਨਕਾਰੀ ਨੀਤੀਆਂ ਵਿਰੁੱਧ ਪੰਜਾਬ ਵਿਧਾਨ ਸਭਾ (Punjab Vidhan Sabha) 'ਚ ਮਤਾ ਪਾਸ ਕੀਤਾ ਗਿਆ। ਚੰਡੀਗੜ੍ਹ 'ਤੇ ਪੰਜਾਬ (Punjab at Chandigarh) ਦੇ ਬਣਦੇ ਹੱਕਾਂ ਲਈ ਹਰ ਪੱਧਰ 'ਤੇ ਆਵਾਜ਼ ਚੁੱਕੀ ਜਾਵੇਗੀ। ਦੇਸ਼ ਦੀ ਖ਼ਾਤਰ ਗੋਲੀ ਖਾਣ ਵਾਸਤੇ ਸਭ ਤੋਂ ਪਹਿਲਾਂ ਆਪਣਾ ਸੀਨਾ ਅੱਗੇ ਕਰਨ ਵਾਲੇ ਸੂਰਵੀਰਾਂ ਦੀ ਧਰਤੀ ਪੰਜਾਬ ਦੇ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। Also Read : ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ! ਇਸ ਤਰੀਕ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ


ਇਸ ਤੋਂ ਪਹਿਲਾਂ ਕੇਂਦਰ ਸ਼ਾਸਿਤ ਪ੍ਰਦੇਸ਼ (Union Teritory) ਚੰਡੀਗੜ੍ਹ (Chandigarh) ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ (Central Service Rules) ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਇਕ ਰੋਜ਼ਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ (Punjab Vidhan sabha) ਵਿਚ ਮਤਾ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਚੰਡੀਗੜ੍ਹ ਦੇ ਮਾਮਲਿਆਂ ਨਾਲ ਸਬੰਧਤ ਇਹ ਪ੍ਰਸਤਾਵ ਲੈ ਕੇ ਆਏ ਹਨ, ਜਿਸ 'ਤੇ ਚਰਚਾ ਸ਼ੁਰੂ ਹੋਈ। ਪੰਜਾਬ ਦੇ ਸੀ.ਐੱਮ. ਭਗਵੰਤ ਮਾਨ (CM of Punjab Bhagwant Mann) ਨੇ ਚੰਡੀਗੜ੍ਹ ਪੰਜਾਬ (Chandigarh Punjab) ਨੂੰ ਦੇਣ ਦਾ ਪ੍ਰਸਤਾਵ ਵਿਧਾਨ ਸਭਾ (Proposal Assembly) ਵਿਚ ਪਾਸ ਕਰ ਦਿੱਤਾ ਹੈ। ਇਹ ਮਤਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਿਰ ਤੋਂ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਸਾਡਾ ਟੀਚਾ ਹੈ। ਉਨ੍ਹਾਂ ਵਿਧਾਨ ਸਭਾ (Vidhan Sabha) ਵਿਚ ਬੋਲਦਿਆਂ ਕਿਹਾ ਕਿ ਪੰਜਾਬ ਨਾਲ ਹੋ ਰਹੇ ਧੱਕੇ ਦੀ ਅਸੀਂ ਸਾਫ਼ ਸ਼ਬਦਾਂ ’ਚ ਨਿਖੇਧੀ ਕਰਦੇ ਹਾਂ।

In The Market