ਮੋਰਿੰਡਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਤ 1:30 ਵਜੇ ਮੋਰਿੰਡਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਹਾਜ਼ਰ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਚੰਨੀ ਦੇ ਸਥਾਨਕ ਦਫਤਰ ਦੇ ਇੰਚਾਰਜ ਹਰਜੋਤ ਸਿੰਘ ਦੁਗਰਾਲੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਸਰਗਰਮ ਹਨ। ਇਸ ਕਾਰਨ ਉਹ ਰਾਤ 1.30 ਵਜੇ ਮੋਰਿੰਡਾ ਨਿਵਾਸ ਪਹੁੰਚੇ ਅਤੇ ਸਥਾਨਕ ਕੌਂਸਲਰਾਂ ਅਤੇ ਕਾਂਗਰਸੀ ਵਰਕਰਾਂ ਦੇ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਵੀ ਦਿੱਤੇ ਗਏ।
Also Read : ਸੁਪਰੀਮ ਕੋਰਟ ਨੇ ਲਖੀਮਪੁਰ ‘ਚ ਹੋਈ ਹਿੰਸਾ ਦਾ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਥਾਨਕ ਰਾਣਾ ਪ੍ਰਤਾਪ ਚੌਕ ਤੋਂ ਅੰਡਰਬ੍ਰਿਜ ਤੱਕ ਸੜਕ ਦਾ ਮੁੜ ਨਿਰਮਾਣ ਕਰਨ ਅਤੇ ਸ਼ਹਿਰ ਵਿੱਚ ਸੀਵਰੇਜ ਦਾ ਕੰਮ ਸ਼ੁਰੂ ਕਰਨ ਦੇ ਨਾਲ ਨਾਲ ਹੋਰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੁੱਖ ਮੰਤਰੀ ਚੰਨੀ ਦੇ ਓ.ਐਸ.ਡੀ. ਸਾਨੂ ਦੱਤ, ਸਿਕੰਦਰ ਸਿੰਘ, ਰਾਜਪ੍ਰੀਤ ਸਿੰਘ ਰਾਜੀ, ਰਿੰਪੀ ਕੁਮਾਰ (ਦੋਵੇਂ ਸਲਾਹਕਾਰ), ਸਮਾਜ ਸੇਵਕ ਸੰਗਤ ਸਿੰਘ ਭਾਮੀਆਂ, ਰਵੀ ਮਡੌਲੀ, ਵਰਿੰਦਰ ਸਿੰਘ, ਧਰਮਿੰਦਰ ਸਿੰਘ ਮੱਖਣ, ਡਿਪਟੀ ਕਮਿਸ਼ਨਰ ਸੋਲਾਨੀ ਗਿਰੀ, ਐਸ.ਐਸ.ਪੀ. ਰੂਪਨਗਰ, ਤਹਿਸੀਲਦਾਰ ਅਮਨਦੀਪ ਚਾਵਲਾ, ਤਹਿਸੀਲਦਾਰ ਹਰਿੰਦਰਜੀਤ ਸਿੰਘ ਅਤੇ ਅਸ਼ੋਕ ਪਠਾਰੀਆ ਹਾਜ਼ਰ ਸਨ।



