LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਚੰਨੀ ਨੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਨਿਯਮਾਂ ਨੂੰ ਦਿੱਤੀ ਮਨਜ਼ੂਰੀ

3 nov cm channi

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਲਾਬੀ ਸੁੰਡੀ ਨਾਲ ਨਰਮਾ ਉਤਪਾਦਕਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਰਮੇ ਦੀ ਕਟਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Also Read : ਫੇਸਬੁੱਕ ਜਲਦ ਹੀ ਬੰਦ ਕਰੇਗਾ Face Recognition ਸਿਸਟਮ, 1 ਅਰਬ ਤੋਂ ਜ਼ਿਆਦਾ ਲੋਕਾਂ ਦਾ ਹਟਾਏਗਾ ਡਾਟਾ

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਰਾਸ਼ੀ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਮੁਆਵਜ਼ੇ ਦੀ ਰਾਸ਼ੀ ਸਿੱਧੀ ਅਦਾ ਕਰਨ ਦੇ ਨਿਰਦੇਸ਼ ਦਿੱਤੇ।

In The Market