LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

40 ਪਿੰਡਾਂ ਨੂੰ ਜੋੜਣ ਵਾਲੇ ਪੁਲ ਦਾ CM ਚੰਨੀ ਨੇ ਰੱਖਿਆ ਨੀਂਹ ਪੱਥਰ

18 dec 15

ਰੋਪੜ : ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  (CM Charanjit Singh Channi) ਨੇ ਅੱਜ ਜ਼ਿਲ੍ਹਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ 'ਤੇ ਉੱਚ ਪੱਧਰੀ ਪੁਲ ਦੀ ਉਸਾਰੀ ਦਾ ਉਦਘਾਟਨ ਕੀਤਾ। ਇਸ ਨੂੰ ਜਾਣ ਵਾਲੀ 3 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਖਿੱਤੇ ਦੇ ਲੋਕਾਂ ਦੀ ਮੰਗ ਸੀ ਕਿਉਂਕਿ ਮਾਨਸੂਨ ਦੇ ਮੌਸਮ ਦੌਰਾਨ 40 ਪਿੰਡਾਂ ਦੇ  ਲੋਕਾਂ ਦੇ ਸਿੱਧੇ ਚੰਡੀਗੜ੍ਹ ਪਹੁੰਚਣ ਲਈ ਸੰਪਰਕ ਟੁੱਟ ਗਏ ਸਨ। Also Read : ਪਾਵਰਕੌਮ ਮੁਲਾਜ਼ਮਾਂ ਦੀ ਸਰਕਾਰ ਨੂੰ ਚਿਤਾਵਨੀ, ਕਿਹਾ- 'ਬਲੈਕ ਆਊਟ ਲਈ ਰਹੋ ਤਿਆਰ'

ਸੀ.ਐਮ ਚੰਨੀ (CM Channi) ਨੇ ਕਿਹਾ ਕਿ ਹੋਰ ਕੋਈ ਰਸਤਾ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਬਰਸਾਤ ਦੇ ਦਿਨਾਂ 'ਚ ਉਨ੍ਹਾਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ੍ਹ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਤੱਕ ਘੱਟ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕਾ ਦਾ ਹਿੱਸਾ ਸਨ, ਉਸ ਤੋਂ ਬਾਅਦ ਰੋਪੜ ਹਲਕਾ ਖੇਤਰ ਅਧੀਨ ਆਉਂਦੇ ਹਨ। ਉਨ੍ਹਾਂ ਦੇ ਅਣਥੱਕ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅਣਗੌਲਿਆਂ ਕੀਤਾ ਸੀ ਪਰ ਹੁਣ ਜਦੋਂ ਉਹ ਮੁੱਖ ਮੰਤਰੀ ਬਣ ਗਏ ਹਨ ਤਾਂ ਉਨ੍ਹਾਂ ਨੇ ਇਲਾਕੇ ਦੀ ਇਸ ਚਿਰੋਕਣੀ ਮੰਗ ਨੂੰ ਪਹਿਲ ਦਿੱਤੀ ਹੈ। Also Read : ਪਾਕਿਸਤਾਨ ਦੇ ਕਰਾਚੀ 'ਚ ਹੋਇਆ ਜ਼ਬਰਦਸਤ ਧਮਾਕਾ, 12 ਦੀ ਮੌਤ

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬੇ ਅਤੇ 12 ਮੀਟਰ ਚੌੜੇ ਪੁਲ ਨੂੰ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ 'ਤੇ ਕੰਮ ਸ਼ੁਰੂ ਹੋ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਕਮਿਊਨਿਟੀ ਸੈਂਟਰ ਗਾਉਂ ਸਿੰਘ ਵਿਖੇ ਹਲਕਾ ਸ੍ਰੀ ਚਮਕੌਰ ਸਾਹਿਬ, ਬਲਾਕ ਰੂਪਨਗਰ ਦੇ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਅਤੇ ਪੰਚਾਇਤ ਸੰਮਤੀ ਮੈਂਬਰਾਂ ਨਾਲ ਮੀਟਿੰਗ ਕੀਤੀ। Also Read : BJP ਐੱਮ.ਪੀ. ਨੇ ਪਹਿਲਵਾਨ ਨੂੰ ਮਾਰੀਆਂ ਚਪੇੜਾਂ, ਵੀਡੀਓ ਵਾਇਰਲ

 

In The Market