ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ, ਫਿਰ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੜ੍ਹੇ ਹਨ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕੀਤਾ ਹੈ।
Also Read : ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ‘ਕਾਕਾ ਕੌਤਕੀ’ ਦਾ ਹੋਇਆ ਦੇਹਾਂਤ
ਸੀਐਮ ਚੰਨੀ ਨੇ ਟਵੀਟ ਕੀਤਾ ਕਿ ਮੈਂ ਸਾਡੇ ਭੋਜਨ ਉਤਪਾਦਕਾਂ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦਾ ਹਾਂ, ਜੋ ਪਿਛਲੇ ਸਾਲ ਮੋਦੀ ਸਰਕਾਰ (Modi Govt.) ਦੁਆਰਾ ਬਣਾਏ ਗਏ ਕਾਲੇ ਖੇਤੀਬਾੜੀ ਕਾਨੂੰਨਾਂ (Farm Law) ਦਾ ਵਿਰੋਧ ਕਰਨ ਲਈ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਉਸ ਦਾ ਅਹਿੰਸਕ ਸੰਘਰਸ਼ ਨਾ ਸਿਰਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਗੋਂ ਜਮਹੂਰੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਬਹਾਦਰੀ, ਦ੍ਰਿੜਤਾ ਦੀ ਵਿਲੱਖਣ ਗਾਥਾ ਹੈ।
ਤੁਹਾਨੂੰ ਦੱਸ ਦੇਈਏ ਕਿ 26 ਨਵੰਬਰ 2020 ਨੂੰ ਕਿਸਾਨਾਂ ਨੇ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ (Farm Law) ਦੇ ਖਿਲਾਫ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਸੀ। ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ (Kisan Andolan) ਦਾ ਇੱਕ ਸਾਲ ਪੂਰਾ ਹੋਣ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਸਾਰੇ ਆਗੂ ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰ ਰਹੇ ਹਨ।



