LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇੱਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਮੁੱਖ ਮੰਤਰੀ, ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕਦੇ ਰਹਾਂਗੇ ਆਵਾਜ਼

prastachar

ਰੂਪਨਗਰ (ਸੱਜਣ ਸੈਣੀ )- ਮੁੱਖ ਮੰਤਰੀ ਭਾਵੇਂ ਸਾਡੇ ਤੇ ਇਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਪਰ ਅਕਾਲੀ ਦਲ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਰਹੇਗਾ। ਇਹ ਕਹਿਣਾ ਹੈ ਡਾ ਦਲਜੀਤ ਸਿੰਘ ਚੀਮਾ ਦਾ। ਦਰਅਸਲ ਕਥਿਤ ਵੈਕਸੀਨ ਘੁਟਾਲੇ ਦੇ ਖਿਲਾਫ ਅਕਾਲੀ ਦਲ ਵੱਲੋਂ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਰਿਹਾਇਸ਼ ਦੇ ਅੱਗੇ ਧਰਨਾ ਦੇਣ ਤੋਂ ਬਾਅਦ ਪੁਲਿਸ ਵੱਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਅਕਾਲੀ ਲੀਡਰਾਂ ਦੇ ਖਿਲਾਫ ਪਰਚੇ ਦਰਜ ਕੀਤੇ।

Punjab election: State minister Daljit Cheema dismisses drug menace, says  it is a global issue - Assembly Elections 2017 News

ਪੀ.ਐੱਮ. ਮੋਦੀ ਨੂੰ ਮੁੱਖ ਮੰਤਰੀ ਕੇਜਰੀਵਾਲ ਨੇ ਲਿਖੀ ਚਿੱਠੀ, ਕੀਤੀ ਇਹ ਮੰਗ

ਇਸ ਸਬੰਧੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਬੋਲਦੇ ਹੋਏ ਕਿਹਾ ਕਿ ਅਕਾਲੀ ਦਲ ਦੇ ਖ਼ਿਲਾਫ਼ ਮੁੱਖ ਮੰਤਰੀ ਭਾਵੇਂ ਇੱਕ ਛੱਡ ਹਜ਼ਾਰ ਪਰਚੇ ਦਰਜ ਕਰਵਾ ਲੈਣ ਪ੍ਰੰਤੂ ਅਕਾਲੀ ਦਲ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਰਹੇਗਾ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਉਸ ਫੈਸਲੇ 'ਤੇ ਵੀ ਤੰਜ ਕੱਸਿਆ ਜਿਸ ਦੇ ਤਹਿਤ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਗੁੱਡ ਗਵਰਨੈਂਸ ਵਿਚ ਪਹਿਲਾ ਸਥਾਨ ਦਿੱਤਾ ਗਿਆ।

ਬਿਹਾਰ ਵਿਚ ਲਾਕਡਾਊਨ ਖਤਮ, ਸ਼ਾਮ 5 ਵਜੇ ਤੱਕ ਖੁੱਲ ਸਕਣਗੀਆਂ ਦੁਕਾਨਾਂ

ਤੁਹਾਨੂੰ ਦੱਸ ਦਈੇ ਕਿ ਬੀਤੇ ਕਲ ਮੋਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿਧੂ ਦੀ ਰਿਹਾਇਸ਼ 'ਤੇ ਧਰਨਾ ਦਿੱਤਾ ਗਿਆ। ਉਨ੍ਹਾਂ ਵਲੋਂ ਸਿਹਤ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਦੱਸਣਯੋਗ ਹੈ ਕਿ ਬਲਬੀਰ ਸਿੱਧੂ 'ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੇ 400 ਰੁਪਏ ਵਿਚ ਵੈਕਸੀਨ ਖਰੀਦ ਕੇ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਵਿਚ ਵੇਚੀਆਂ ਗਈਆਂ।

In The Market