LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਵੱਲੋਂ Punjab Police ਦੀ ਕਾਰਜਕੁਸ਼ਲਤਾ 'ਚ ਹੋਰ ਵਾਧਾ ਕਰਨ ਲਈ AI ਦੀ ਸ਼ਮੂਲੀਅਤ ਦਾ ਐਲਾਨ

dgp852369

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਪੰਜਾਬ ਪੁਲਿਸ ਨੂੰ ਮੁਲਕ ਦੀ ਅੱਵਲ ਦਰਜੇ ਦੀ ਫੋਰਸ ਬਣਾਉਣ ਲਈ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਵਾਸਤੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਿਲ ਕੀਤਾ ਜਾਵੇਗਾ।

ਇੱਥੇ ਪੰਜਾਬ ਪੁਲਿਸ ਵਿੱਚ ਸਿੱਧੇ ਭਰਤੀ ਹੋਏ ਸਿਪਾਹੀਆਂ ਦੇ ਹੁਣ ਤੱਕ ਦੇ ਸਭ ਤੋਂ ਵੱਡੇ 2999 ਕਾਂਸਟੇਬਲਾਂ ਦੇ ਗਰੁੱਪ ਦੀ ਪਾਸਿੰਗ ਆਊਟ ਪਰੇਡ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸ ਪ੍ਰਬੰਧ ਵਿੱਚ ਹੋਰ ਸੁਧਾਰ ਲਿਆਉਣ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਦੇ ਮਾਮਲੇ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ਉਤੇ ਢਾਲਣ ਦੀ ਦਿਸ਼ਾ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਕਈ ਅਜਿਹੀਆਂ ਤਾਕਤਾਂ ਹਨ, ਜਿਹੜੀਆਂ ਆਪਣੇ ਮਾੜੇ ਮਨਸੂਬਿਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਅਜਿਹੀਆਂ ਤਾਕਤਾਂ ਦੀਆਂ ਮਾੜੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਚੁਣੌਤੀਆਂ ਉਤੇ ਕਾਬੂ ਪਾਉਣ ਲਈ ਪੰਜਾਬ ਪੁਲਿਸ ਨੂੰ ਪੜਤਾਲ, ਸਾਇੰਸ ਤੇ ਤਕਨਾਲੋਜੀ ਦੇ ਖ਼ੇਤਰ ਵਿੱਚ ਆਧੁਨਿਕ ਲੋੜਾਂ ਮੁਤਾਬਕ ਢਾਲਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਪੰਜਾਬ ਪੁਲਿਸ ਆਪਣੀ ਉੱਚ ਪੇਸ਼ੇਵਰ ਵਚਨਬੱਧਤਾ ਤਹਿਤ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖੇਗੀ।

In The Market