LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਵੱਲੋਂ ਪਟਵਾਰੀਆਂ ਦੀਆਂ 2037 ਆਸਾਮੀਆਂ ਭਰਨ ਦਾ ਐਲਾਨ

patwar85410

ਚੰਡੀਗੜ੍ਹ: ਮਾਲੀਆ ਅਫਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜਰੀ ਬਾਇਓ ਮੀਟਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ।

ਇੱਥੇ ਸਨਿੱਚਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜਮੀ ਸਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।

ਆਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜਰੀ ਲਾਜਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿੱਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਆਪਣਾ ਫਰਜ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ-ਸੁਥਰਾ, ਕਾਰਜਕੁਸਲ ਤੇ ਪਾਰਦਰਸੀ ਪ੍ਰਸਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  

In The Market