CM ਮਾਨ ਦਾ ਵੱਡਾ ਬਿਆਨ, ਪੰਜਾਬ ‘ਚ ਸ਼ਾਂਤੀ ਭੰਗ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਹਾ ਹੈ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਹਾ ਹੈ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਪੰਜਾਬ ਦੇ ਭਾਈਚਾਰੇ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ ਉਨ੍ਹਾਂ ਨੂੰ ਪੰਜਾਬੀਆਂ ਨੇ ਨਹੀਂ ਬਖਸ਼ਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਜਿਹੇ ਲੋਕ ਸਨ ਜੋ ਵਿਦੇਸ਼ੀ ਤਾਕਤਾਂ ਦੇ ਹੱਥਾਂ ਉਤੇ ਚੜ੍ਹ ਕੇ ਦੇਸ਼ ਦੇ ਖਿਲਾਫ਼ ਬੋਲਦਾ ਸੀ ਉਸ ਉੱਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੀ ਅਖੰਡਤਾ ਲਈ ਆਮ ਆਦਮੀ ਪਾਰਟੀ ਕੰਮ ਕਰੇਗੀ।

ਕਾਨੂੰਨ ਤੋੜਨ ਉੱਤੇ ਹੋਵੇਗੀ ਕਾਰਵਾਈ 

ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਪੰਜਾਬ ਨੂੰ ਤਰੱਕੀ ਦੇ ਰਾਹ ਉੱਤੇ ਲੈ ਕੇ  ਜਾਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੈਰ ਸਮਾਜਿਕ ਤੱਥਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ  ਆਪ੍ਰੇਸ਼ਨ ਦੌਰਾਨ ਕੋਈ ਵੀ ਦੰਗਾ ਪ੍ਰਦਰਸ਼ਨ ਨੂੰ ਲੈਕੇ ਕੋਈ ਘਟਨਾ ਨਹੀਂ ਆਈ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇਸ਼ ਭਗਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਧਰਮ ਉੱਤੇ ਰਾਜਨੀਤੀ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸ਼ਾਤੀਂ ਨੂੰ ਤੋੜਨ ਲਈ ਸੁਫਨਾ ਵੀ ਨਹੀਂ ਲੈਣਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਾਸੀ ਸ਼ਾਤੀ ਬਣਾਈ ਰੱਖਣ।
ਸੀਐੱਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲਈ ਸਦਾ ਕੰਮ ਕਰਦੇ ਰਹਾਂਗਾ। 

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚ 23 ਮਾਰਚ ਤੱਕ ਬੰਦ ਰਹੇਗਾ ਇੰਟਰਨੈੱਟ

Leave a Reply

Your email address will not be published. Required fields are marked *