Lok Sabha Election 2024 : ਕਾਂਗਰਸ ਪਾਰਟੀ ਨੇ ਵੀ ਪੱਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ 6 ਉਮੀਦਵਾਰਾਂ ਸਮੇਤ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾਕਟਰ ਧਰਮਵੀਰ ਗਾਂਧੀ ਪਾਰਟੀ ਉਮੀਦਵਾਰ ਐਲਾਨੇ ਗਏ ਹਨI
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕਾਂਗਰਸ ਨੇ ਐਤਵਾਰ ਨੂੰ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ। ਕਾਂਗਰਸ ਦੀ ਇਸ ਉਮੀਦਵਾਰ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਨੇ ਉੱਤਰ ਪੂਰਬੀ ਦਿੱਲੀ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੀ ਹੈ। ਕਨ੍ਹਈਆ ਕੁਮਾਰ ਭਾਜਪਾ ਉਮੀਦਵਾਰ ਮਨੋਜ ਤਿਵਾਰੀ ਨੂੰ ਚੁਣੌਤੀ ਦੇਣਗੇ।
ਇਸ ਤੋਂ ਪਹਿਲਾਂ, ਕਾਂਗਰਸ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੇ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਵਿਚ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਦੇ ਮੰਤਰੀ ਵਿਕਰਮਾਦਿੱਤਿਆ ਸਿੰਘ ਨੂੰ ਰਾਜ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੇ ਮੁਕਾਬਲੇ ਆਪਣਾ ਉਮੀਦਵਾਰ ਬਣਾਇਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
AR Rahman Divorced News: शादी के 29 साल बाद पत्नी से अलग हुए AR Rahaman, इमोशन होकर बोले काश...
Subhash Goyal News: वरदान आयुर्वेदिक के M.D सुभाष गोयल जी को दुबई में किया गया सम्मानित
Mathura Accident News: भयानक सड़क हादसा! प्राइवेट बस और बाइक में टक्कर, 4 दोस्तों की मौत