LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Lok Sabha Elections : ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਬਿੱਟੂ ਖ਼ਿਲਾਫ਼ ਕਾਂਗਰਸ ਨੇ ਉਤਾਰਿਆ 'ਰਾਜਾ', ਰਹਿੰਦੀਆਂ ਸੀਟਾਂ ਉਤੇ ਵੀ ਐਲਾਨੇ ਉਮੀਦਵਾਰ

raja warring new

Lok Sabha Elections 2024 : ਕਾਂਗਰਸ ਪਾਰਟੀ ਨੇ ਪੰਜਾਬ ਦੀਆਂ ਰਹਿੰਦੀਆਂ ਸੀਟਾਂ ਉਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਬੀਜੇਪੀ ਦੇ ਉਮੀਦਵਾਰ ਨਵਨੀਤ ਬਿੱਟੂ ਨੂੰ ਟੱਕਰ ਦੇਣ ਲਈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ, ਗੁਰਦਾਸਪੁਰ ਤੋਂ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਰੰਧਾਵਾ ਮਾਝੇ ਦੇ ਪ੍ਰਮੁੱਖ ਕਾਂਗਰਸੀ ਆਗੂ ਹਨ ਤੇ ਕਈ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਇਸ ਵਾਰ ਉਹ ਪਹਿਲੀ ਵਾਰ ਲੋਕ ਸਭਾ ਚੋਣ ਲੜਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਲੁਧਿਆਣਾ ਤੋਂ ਚੋਣ ਮੈਦਾਨ ਵਿਚ ਉੱਤਰੇ ਹਨ। ਉਹ ਰਵਨੀਤ ਬਿੱਟੂ ਨੂੰ ਟੱਕਰ ਦੇਣਗੇ। ਇਸ ਤੋਂ ਇਲਾਵਾ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਨੂੰ ਟਿਕਟ ਦਿੱਤੀ ਗਈ ਹੈ। 
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਚੰਡੀਗੜ੍ਹ ਸੀਟ ਤੇ ਪੰਜਾਬ ਦੀਆਂ 12 ਸੀਟਾਂ 'ਤੇ ਉਮੀਦਵਾਰ ਐਲਾਨ ਦਿੱਤੇ ਹਨ। 
ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂਅ ਸ਼ਾਮਲ ਕੀਤੇ ਗਏ ਹਨ।

In The Market