ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੂੰ ਕਾਂਗਰਸ ਹਾਈ ਕਮਾਂਡ ਨੇ ਦਿੱਲੀ ਸੱਦਿਆ ਗਿਆ ਹੈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨਾਲ ਚੰਨੀ ਦੀ ਮੁਲਾਕਾਤ ਦਿੱਲੀ ‘ਚ ਹੋਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਅਤੇ ਸੁਨੀਲ ਜਾਖੜ ਵੀ ਦਿੱਲੀ ਪਹੁੰਚ ਗਏ ਹਨ। ਰਾਹੁਲ-ਚੰਨੀ ਦੀ ਬੈਠਕ ‘ਚ ਸੂਬੇ ਦੇ ਸਿਆਸੀ ਹਾਲਾਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
Also Read : Omicron ਦੇ ਖਤਰੇ ਵਿਚਕਾਰ 15 ਦਸੰਬਰ ਤੋਂ ਨਹੀਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ
ਦੱਸ ਦਈਏ ਕਿ ਸੀ.ਐਮ. ਚੰਨੀ (CM Channi) ਅੱਜ ਸਵੇਰੇ ਮੋਗਾ ਵਿਖੇ ਲੋਕਾਂ ਦੀ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਉਥੇ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਦਿੱਲੀ ਤਲਬ ਕੀਤਾ ਗਿਆ ਹੈ। ਸੀ.ਐਮ ਚੰਨੀ ਜਦੋਂ ਤੋਂ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਨ੍ਹਾਂ ਨੂੰ ਲਗਾਤਾਰ ਦਿੱਲੀ ਬੁਲਾਇਆ ਜਾ ਰਿਹਾ ਹੈ।



