LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੁਧਿਆਣਾ ਵਿਚ ਕਾਂਗਰਸ ਤੇ ਹੁਸ਼ਿਆਰਪੁਰ ਵਿਚ ਆਪ ਅੱਗੇ, ਰਾਜਾ ਵੜਿੰਗ ਨੇ ਲੈ ਲਈ ਲੀਡ, ਡਾ. ਚੱਬੇਵਾਲ ਨੇ ਸਾਰੇ ਕੀਤੇ ਪਿੱਛੇ

raja chabbe

ਲੋਕ ਸਭਾ ਚੋਣਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਲੁਧਿਆਣਾ ਵਿਚ ਕਾਂਗਰਸ ਤੇ ਹੁਸ਼ਿਆਰਪੁਰ ਵਿਚ ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ। ਲੁਧਿਆਣਾ ਵਿਚ ਹੁਣ ਤਕ ਦੇ ਰੁਝਾਨਾਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 5958 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ 'ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਚੱਲ ਰਹੇ ਹਨ।
ਇੱਥੋਂ ਭਾਜਪਾ ਦੇ ਰਵਨੀਤ ਸਿੰਘ ਬਿੱਟੂ, ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਅਸ਼ੋਕ ਕੁਮਾਰ ਪਰਾਸ਼ਰ ਪੱਪੀ ਚੋਣ ਮੈਦਾਨ 'ਚ ਨਿੱਤਰੇ ਹਨ, ਜਦੋਂ ਕਿ ਬਹੁਜਨ ਸਮਾਜ ਪਾਰਟੀ ਨੇ ਇੱਥੋਂ ਦਵਿੰਦਰ ਸਿੰਘ ਪਨੇਸਰ ਨੂੰ ਖੜ੍ਹਾ ਕੀਤਾ ਹੈ। ਇੱਥੇ ਰਾਜਾ ਵੜਿੰਗ ਅਤੇ ਰਵਨੀਤ ਬਿੱਟੂ ਵਿਚਾਲੇ ਫੱਸਵਾਂ ਮੁਕਾਬਲਾ ਵੇਖਣ ਨੂੰ ਮਿੱਲ ਰਿਹਾ ਹੈ। ਪ੍ਰਸ਼ਾਸਨ ਵੱਲੋਂ ਜਾਰੀ 9 ਵਜੇ ਤਕ ਦੇ ਅੰਕੜਿਆਂ ਮੁਤਾਬਕ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 825 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ 'ਤੇ ਰਵਨੀਤ ਸਿੰਘ ਬਿੱਟੂ ਹਨ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਤੀਜੇ ਨੰਬਰ 'ਤੇ ਚੱਲ ਰਹੇ ਹਨ।
ਉਧਰ, ਜੇਕਰ ਹੁਸ਼ਿਆਰਪੁਰ ਸੀਟ ਦੀ ਕੀਤੀ ਜਾਵੇ ਤਾਂ ਪਹਿਲੇ ਰੁਝਾਨ ਵਿਚ ਰਾਜ ਕੁਮਾਰ ਚੱਬੇਵਾਲ 7189 ਵੋਟਾਂ ਨਾਲ ਅੱਗੇ ਹਨ।
'ਆਪ' - ਡਾ. ਰਾਜਕੁਮਾਰ ਚੱਬੇਵਾਲ - 70287
ਕਾਂਗਰਸ - ਯਾਮਿਨੀ ਗੋਮਰ -  63098
ਭਾਜਪਾ - ਅਨੀਤਾ ਸੋਮ ਪ੍ਰਕਾਸ਼ - 36850
ਅਕਾਲੀ ਦਲ - ਸੋਹਣ ਸਿੰਘ ਠੰਡਲ  -24644 

In The Market