LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਲਬੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ, ਬੀਤੇ ਦਿਨੀਂ ਕਾਂਗਰਸ ਤੋਂ ਦਿੱਤਾ ਸੀ ਅਸਤੀਫਾ

dalbir

Dalvir Singh Goldy joins AAP :  ਦਲਬੀਰ ਸਿੰਘ ਗੋਲਡੀ ਖੰਗੂੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਬੀਤੇ ਦਿਨੀਂ ਵੱਡਾ ਝਟਕਾ ਲੱਗਾ ਸੀ ਜਦੋਂ ਕਾਂਗਰਸ ਵੱਲੋਂ ਸੰਗਰੂਰ ਲੋਕ ਸਭਾ ਸੀਟ ਉਪਰ ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। 
ਵਿਧਾਨ ਸਭਾ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਦਲਬੀਰ ਸਿੰਘ ਖਗੂੜਾ ਉਰਫ ਗੋਲਡੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। 
ਇਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ 'ਚ ਕਾਂਗਰਸ ਅਤੇ 'ਆਪ' ਵਿਚਾਲੇ ਜ਼ਬਰਦਸਤ ਮੁਕਾਬਲਾ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕਾਂਗਰਸੀ ਵਿਧਾਇਕ ਅਤੇ ਉਮੀਦਵਾਰ ਸੁਖਪਾਲ ਖਹਿਰਾ ਲਗਾਤਾਰ ਸੀਐਮ ਭਗਵੰਤ ਮਾਨ 'ਤੇ ਹਮਲੇ ਕਰ ਰਹੇ ਹਨ। ਸੀਐਮ ਮਾਨ ਦੀ ਤਰਫੋਂ ਵੀ ਮੁੜਦੇ ਜਵਾਬ ਦਿੱਤੇ ਜਾ ਰਹੇ ਹਨ।

ਕੌਣ ਹਨ ਦਲਵੀਰ ਸਿੰਘ ਗੋਲਡੀ
ਦੱਸ ਦੇਈਏ ਕਿ ਦਲਵੀਰ ਸਿੰਘ ਗੋਲਡੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ। 2012 ਵਿੱਚ ਉਹ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਉਦੋਂ ਗੋਲਡੀ ਨੂੰ ਟਿਕਟ ਨਹੀਂ ਮਿਲੀ ਸੀ। ਫਿਰ 2017 ਵਿੱਚ ਉਨ੍ਹਾਂ ਨੇ ਕਾਂਗਰਸ ਤੋਂ ਟਿਕਟ ਹਾਸਲ ਕੀਤੀ ਅਤੇ ਜਿੱਤੇ। 2022 ਵਿਚ, ਉਸ ਨੇ ਕਾਂਗਰਸ ਦੀ ਟਿਕਟ 'ਤੇ 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵਿਰੁੱਧ ਚੋਣ ਲੜੀ ਅਤੇ ਹਾਰ ਗਏ। 2022 'ਚ ਸੰਸਦੀ ਉਪ ਚੋਣ ਲੜੀ ਸੀ, ਉਦੋਂ ਉਹ ਹਾਰ ਗਏ ਸਨ।

 

In The Market