LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਦਿਨ ਵੇਲੇ ਛਾਇਆ ਹਨੇਰਾ, ਖਬਰ ਪੜ੍ਹ ਕੇ ਹੀ ਨਿਕਲੋ ਘਰੋਂ ਬਾਹਰ, ਮੀਂਹ-ਤੂਫ਼ਾਨ ਦਾ ਅਲਰਟ

weather 2904

ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ ਤੇ ਚੰਡੀਗੜ੍ਹ 'ਚ ਅੱਜ ਸਵੇਰ ਤੋਂ ਹੀ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਹਨ। ਕਈ ਇਲਾਕਿਆਂ ਵਿਚ ਮੀਂਹ ਪੈਣ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਵਲੋਂ ਅਗਲੇ 2 ਦਿਨਾਂ ਲਈ ਭਾਰੀ ਮੀਂਹ ਦੇ ਨਾਲ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਦੇ ਮੁਤਾਬਕ 29 ਅਪ੍ਰੈਲ ਮਤਲਬ ਕਿ ਅੱਜ ਪੂਰੇ ਸੂਬੇ 'ਚ ਆਰੇਂਜ ਅਲਰਟ ਰਹੇਗਾ, ਜਦੋਂ ਕਿ 30 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਆਰੇਂਜ ਅਲਰਟ 'ਚ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ, ਜਦੋਂ ਕਿ ਯੈਲੋ ਅਲਰਟ 'ਚ ਭਾਰੀ ਮੀਂਹ ਦਾ ਅੰਦਾਜ਼ਾ ਲਾਇਆ ਗਿਆ ਹੈ। ਅੱਜ ਮੀਂਹ ਪੈਣ ਕਾਰਨ ਜਿੱਥੇ ਸੂਬੇ ਦੇ ਤਾਪਮਾਨ 'ਚ ਗਿਰਾਵਟ ਆਈ ਹੀ ਹੈ, ਉੱਥੇ ਹੀ ਮੌਸਮ ਵੀ ਖ਼ੁਸ਼ਨੁਮਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਪਹਾੜਾਂ 'ਚ ਹੋ ਰਹੀ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਮੌਸਮ ਦੇ ਮਾਹਿਰਾਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਮੌਸਮ ਦਾ ਮਿਜਾਜ਼ ਬਦਲੇਗਾ ਅਤੇ ਮੀਂਹ ਦਾ ਜ਼ੋਰ ਦੇਖਣ ਨੂੰ ਮਿਲੇਗਾ। ਫਿਲਹਾਲ ਇਸ ਸਮੇਂ ਪੂਰੇ ਪੰਜਾਬ 'ਚ ਮੀਂਹ ਦੀ ਸੰਭਾਵਨਾ ਵਧੀ ਹੋਈ ਹੈ। ਉਧਰ, ਚੰਡੀਗੜ੍ਹ ਵਿਚ ਵੀ ਬਦਲ ਛਾਏ ਹੋਏ ਹਨ। ਕਿਣਮਿਣ ਨਾਲ ਹਵਾਵਾਂ ਚੱਲ ਰਹੀਆਂ ਹਨ। ਮੌਸਮ ਮਾਹਿਰਾਂ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਆਸਮਾਨ 'ਚ ਬੱਦਲ ਛਾਏ ਰਹਿਣਗੇ।

In The Market