ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਆਡੀਟੋਰੀਅਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮਹਾ ਡਿਬੇਟ ਹੋਈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ 'ਤੇ ਕਰਜ਼ੇ ਦਾ ਬੋਝ 2012 ਤੋਂ ਵਧਣਾ ਸ਼ੁਰੂ ਹੋ ਗਿਆ ਸੀ। 2012 ਵਿੱਚ 83099 ਕਰੋੜ ਰੁਪਏ ਦਾ ਕਰਜ਼ਾ ਸੀ, ਜੋ ਹੁਣ 3.14 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਕਈ ਪੁਰਾਣੀਆਂ ਅਦਾਇਗੀਆਂ ਛੱਡ ਦਿੱਤੀਆਂ ਗਈਆਂ। ਜਿਸ ਨੂੰ ਹੁਣ ਹੌਲੀ-ਹੌਲੀ ਵਾਪਸ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲੀ ਬਹਿਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੋਟ ਆਪਣੀ ਮਰਜ਼ੀ ਨਾਲ ਪਾਓ। ਉਨ੍ਹਾਂ ਨੇ ਕਿਹਾ ਹੈ ਕਿ ਵੋਟ ਸਹੀ ਆਗੂ ਨੂੰ ਚੁਣੋ ਜੋ ਕਿ ਤੁਹਾਡੇ ਮੁੱਦਿਆ ਦਾ ਹੱਲ ਕਰ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਇਮਾਨਦਾਰੀ ਨਾਲ ਕਰੋ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਅਵਾਮ ਨੂੰ ਪਤਾ ਹੈ ਕਿ ਹੁਣ ਤੱਕ ਪੰਜਾਬ ਨੂੰ ਕਿੰਨ੍ਹਾਂ ਨੇ ਲੁੱਟਿਆ ਹੈ। ਸੀਐੱਮ ਮਾਨ ਦਾ ਕਹਿਣਾ ਹੈ ਕਿ ਵਿਰੋਧੀ ਧਿਰਾਂ ਨੂੰ 25 ਦਿਨ ਪਹਿਲਾ ਖੁੱਲਾ ਸੱਦਾ ਦਿੱਤਾ ਸੀ ਪਰ ਨਹੀ ਆਏ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਬੱਸਾਂ ਦਾ ਸਫਰ ਸ਼ੁਰੂ ਕਰਨ ਦੀ ਗੱਲ ਆਖੀ ਸੀ ਜਿਸ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ। ਬਠਿੰਡਾ ਦੇ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹੁਣ ਸਕੂਲੀ ਵਿਦਿਆਰਥਣਾਂ ਨੂੰ ਦੂਰ ਦੁਰਾਡੇ ਤੋਂ ਸਕੂਲ ਲਿਆਉਣ ਅਤੇ ਛੱਡਣ ਲਈ ਬੱਸਾਂ ਦਾ ਪ੍ਰਬੰਧ ਕਰ ਦਿੱਤਾ ਹੈ ਕਿਉਂਕਿ ਇਸ ਤੋਂ ਪਹਿਲਾਂ ਦੂਰ ਦੁਰਾਡੇ ਤੋਂ ਆਉਣ ਵਾਲੀਆਂ ਬੱਚੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਪੰਜਾਬ ਸਰਕਾਰ ਵੱਲੋਂ ਇਹ ਵੀ ਇੱਕ ਵਾਅਦਾ ਕੀਤਾ ਗਿਆ ਸੀ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਵਾਂਗ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਵੀ ਸਰਕਾਰ ਬੱਸਾਂ ਦਾ ਪ੍ਰਬੰਧ ਕਰੇਗੀ ਜੋ ਹੁਣ ਪੂਰਾ ਹੋਣਾ ਸ਼ੁਰੂ ਹੋ ਗਿਆ।
ਡਿਬੇਟ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਐਸਵਾਈਐਲ ਉੱਤੇ ਵੀ ਵਿਚਾਰ ਚਰਚਾ ਕੀਤੀ ਹੈ।ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾ ਡਿਬੇਟ ਹੋ ਰਹੀ ਹੈ। ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੀ ਥਾਂ 'ਤੇ ਨਹਿਰ ਦਾ ਨਾਂ ਯਮੁਨਾ-ਸਤਲੁਜ ਲਿੰਕ (ਵਾਈਐੱਸਐੱਲ) ਰੱਖਿਆ ਜਾਵੇ, ਤਾਂ ਜੋ ਯਮੁਨਾ ਤੋਂ ਆਉਣ ਵਾਲਾ ਪਾਣੀ ਹਰਿਆਣਾ ਨੂੰ ਮਿਲ ਸਕੇ ਤੇ ਉਸ ਦਾ ਹਿੱਸਾ ਪੰਜਾਬ ਕੋਲ ਵੀ ਆ ਸਕੇ। ਮੁੱਖ ਮੰਤਰੀ ਨੇ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਐੱਸਵਾਈਐੱਲ ਨਹਿਰ ਬਾਰੇ ਚੁੱਕੇ ਗਏ ਕਦਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jammu-Kashmir : कश्मीर में सीजन की पहली बर्फबारी,पहाड़ों पर दिखी बर्फ की सफेद चादर
China News: चीन में एक छात्र ने लोगों पर किया हथियार से हमला, 8 की मौत,17 से अधिक घायल
Philippines News: फिलीपींस में तूफान ने मचाई तबाही, 250,000 से अधिक लोग बेघर