ਚੰਡੀਗੜ੍ਹ : ਨਵੇਂ ਸਾਲ ਦੇ ਮੌਕੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਡੇਰਾ ਸੰਤ ਸ਼ਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ। ਆਪ ਆਗੂਆਂ ਨੇ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਡੇਰੇ ਦੇ ਸੇਵਾਦਾਰਾਂ ਅਤੇ ਟਰੱਸਟ ਦੇ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਹੋਰ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।
Also Read : ਨਵੇਂ ਸਾਲ ਮੌਕੇ ਸਸਤਾ ਹੋਇਆ ਐੱਲ.ਪੀ.ਜੀ. ਗੈਸ ਸਿਲੰਡਰ, ਜਾਣੋ ਕਿੰਨੇ ਘਟੇ ਰੇਟ
ਇਸ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਸੰਸਦ ਮੈਂਬਰ ਭਗਵੰਤ ਮਾਨ (Bhagwant Mann) ,ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਜੈ ਦੱਤ ਵਿਧਾਇਕ ਦਿੱਲੀ, ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਬਲਕਾਰ ਸਿੰਘ ਅਤੇ ਹਲਕਾ ਕਰਤਾਰਪੁਰ ਤੋਂ ਹੋਰ ਆਗੂ ਹਾਜ਼ਰ ਸਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅਤੇ ਬਾਅਦ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ।


