LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਡੇਂਗੂ ਦਾ ਕਹਿਰ ਜਾਰੀ, ਹੁਣ ਤਕ 60 ਲੋਕਾਂ ਦੀ ਹੋਈ ਮੋਤ

9 nov 19

ਚੰਡੀਗੜ੍ਹ : ਦੇਸ਼ ਦੇ ਕਈ ਰਾਜਾਂ ਵਿੱਚ ਡੇਂਗੂ ਦਾ ਕਹਿਰ ਵਧਦਾ ਜਾ ਰਿਹਾ ਹੈ। ਆਲਮ ਇਹ ਹੋ ਗਿਆ ਹੈ ਕਿ ਲੋਕ ਹੁਣ ਘਬਰਾਉਣ ਲੱਗੇ ਹਨ। ਰਾਜਧਾਨੀ ਦਿੱਲੀ ਵਿੱਚ ਹੀ ਇੱਕ ਹਫ਼ਤੇ ਵਿੱਚ ਡੇਂਗੂ ਦੇ ਇੱਕ ਹਜ਼ਾਰ ਤੋਂ ਵੱਧ ਮਰੀਜ਼ ਸਾਹਮਣੇ ਆ ਚੁੱਕੇ ਹਨ। ਯੂਪੀ ਵਿੱਚ ਵੀ 2016 ਤੋਂ ਬਾਅਦ ਇਸ ਸਾਲ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਇੱਥੇ ਪੈਰਾਸੀਟਾਮੋਲ ਦੀ ਕਮੀ ਹੈ।

Also Read : 'ਆਪ' ਪਾਰਟੀ 'ਚ ਸ਼ਾਮਲ ਹੋ ਸਕਦੈ ਨੇ ਰਮਨ ਬਹਿਲ, ਬੀਤੇ ਦਿਨੀਂ SSSB ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

ਪੰਜਾਬ ਵਿੱਚ ਡੇਂਗੂ ਦਾ ਹੁਣ ਤੱਕ ਦਾ ਸਭ ਤੋਂ ਘਾਤਕ ਪ੍ਰਕੋਪ ਦਿਖਾਈ ਦੇ ਰਿਹਾ ਹੈ। ਇੱਥੇ ਹੁਣ ਤੱਕ 18,266 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 60 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਸਾਲ 2017 ਵਿੱਚ 15,398 ਮਾਮਲੇ ਸਾਹਮਣੇ ਆਏ ਸਨ।ਮੋਹਾਲੀ, ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਪਠਾਨਕੋਟ, ਮੁਕਤਸਰ ਅਤੇ ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਹਨ, ਜਿੱਥੇ ਡੇਂਗੂ ਰਿਕਾਰਡ ਤੋੜ ਰਿਹਾ ਹੈ। ਮੋਹਾਲੀ ਵਿੱਚ ਸਭ ਤੋਂ ਵੱਧ 3,162 ਮਾਮਲੇ ਸਾਹਮਣੇ ਆਏ ਹਨ ਅਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।

Also Read : SAD ਪ੍ਰਧਾਨ ਸੁਖਬੀਰ ਬਾਦਲ ਰਾਜਸਥਾਨ ਦੇ ਸ਼੍ਰੀ ਸਾਲਾਸਰ ਧਾਮ ਲਈ ਹੋਏ ਰਵਾਨਾ

ਸਿਹਤ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਾਰ 15 ਲੱਖ ਘਰਾਂ ਦੀ ਜਾਂਚ ਕੀਤੀ ਗਈ ਅਤੇ ਇਨ੍ਹਾਂ ਵਿੱਚੋਂ 35 ਹਜ਼ਾਰ ਘਰਾਂ ਵਿੱਚ ਏਡੀਜ਼ ਇਜਿਪਟੀ ਮੱਛਰ ਦਾ ਲਾਰਵਾ ਮਿਲਿਆ ਹੈ।ਮਾਹਿਰਾਂ ਨੇ ਡੇਂਗੂ ਦੇ ਵਧ ਰਹੇ ਮਾਮਲਿਆਂ ਦਾ ਕਾਰਨ ਲਗਾਤਾਰ ਮੀਂਹ ਪੈਣ ਕਾਰਨ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਮੱਛਰ ਪੈਦਾ ਹੁੰਦੇ ਹਨ। ਡੇਂਗੂ ਦੇ ਵਧਦੇ ਮਾਮਲਿਆਂ ਦਰਮਿਆਨ ਪੈਰਾਸੀਟਾਮੋਲ ਦੀਆਂ ਗੋਲੀਆਂ ਦੀ ਕਮੀ ਹੈ। ਹਾਲਾਂਕਿ, ਮਾਹਰਾਂ ਨੂੰ ਉਮੀਦ ਹੈ ਕਿ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਡੇਂਗੂ ਦੇ ਕੇਸਾਂ ਵਿੱਚ ਕਮੀ ਆਵੇਗੀ।

In The Market