LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਸ਼ਾ ਤਸਕਰਾਂ ਖਿਲਾਫ ਡਿਪਟੀ CM ਰੰਧਾਵਾ ਦਾ ਵੱਡਾ ਐਕਸ਼ਨ, ਜਾਇਦਾਦ ਅਟੈਚ ਕਰਨ ਦੇ ਆਦੇਸ਼ ਜਾਰੀ

8 nov dy cm

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਅਟੈਚ  ਕਰਨ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਦੇ ਸਖ਼ਤ ਸਟੈਂਡ ਨੂੰ ਦੁਹਰਾਉਂਦਿਆਂ ਮੋਗਾ ਦੇ ਪਿੰਡ ਰੌਲੀ ਅਤੇ ਫਿਰੋਜ਼ਪੁਰ ਦੇ ਪਿੰਡ ਵਜੀਦਪੁਰ ਵਿੱਚ ਨਸ਼ਿਆਂ ਦੀ ਵਿਕਰੀ ਦਾ ਸਖ਼ਤ ਨੋਟਿਸ ਲਿਆ ਹੈ।

Also Read : ਸ਼ੋਏਬ ਅਖਤਰ ਨੂੰ ਲਾਈਵ ਸ਼ੋਅ ਛੱਡਣਾ ਪਿਆ ਮਹਿੰਗਾ, PTV ਨੇ ਮੰਗਿਆ 10 ਕਰੋੜ ਰੁਪਏ ਹਰਜਾਨਾ

ਉਪ ਮੁੱਖ ਮੰਤਰੀ ਨੇ ਦੋਵਾਂ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਇਸ ਮਾਮਲੇ ਵਿੱਚ ਨਿੱਜੀ ਤੌਰ ’ਤੇ ਦਖ਼ਲ ਦੇ ਕੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨਸ਼ਿਆਂ ਦੇ ਮਾਮਲਿਆਂ ਵਿੱਚ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਲਈ ਵੀ ਕਿਹਾ। ਨਾਲ ਹੀ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਲਈ ਕਾਨੂੰਨ ਤਹਿਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਦੋਵਾਂ ਜ਼ਿਲ੍ਹਿਆਂ ਦੇ ਐਸਐਸਪੀ ਤੋਂ ਕਾਰਵਾਈ ਕਰਦਿਆਂ ਤਿੰਨ ਦਿਨਾਂ ਵਿੱਚ ਰਿਪੋਰਟ ਮੰਗੀ ਹੈ।

Also Read : ਛੁੱਟੀਆਂ 'ਚ ਕਰੋ ਮਾਂ ਵੈਸ਼ਣੋ ਦੇਵੀ ਦੇ ਦਰਸ਼ਨ, IRCTC ਲਿਆਇਆ ਹੈ ਇਹ ਸ਼ਾਨਦਾਰ ਟੂਰ ਪੈਕੇਜ

ਰੰਧਾਵਾ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਮੀਟਿੰਗ ਵਿੱਚ ਨਸ਼ਿਆਂ ਦੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਅਪਣਾਉਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ। ਉਪ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਮੁੱਖ ਸਕੱਤਰ ਗ੍ਰਹਿ ਨੇ ਮੋਗਾ ਅਤੇ ਫਿਰੋਜ਼ਪੁਰ ਦੇ ਐੱਸਐੱਸਪੀਜ਼ ਨੂੰ ਪੱਤਰ ਜਾਰੀ ਕਰ ਦਿੱਤੇ ਹਨ।

Also Read : ਇਹ ਹੈ ਦੁਨੀਆ ਦੀ ਸਭ ਤੋਂ ਵਧੇਰੇ ਡਾਊਨਲੋਡ ਕੀਤੀ ਜਾਣ ਵਾਲੀ ਐਪ, Facebook, whatsapp ਨੂੰ ਛੱਡਿਆ ਪਿੱਛੇ

ਪੱਤਰਾਂ ਵਿੱਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਸੋਸ਼ਲ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਉਕਤ ਪਿੰਡਾਂ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਪ੍ਰਮੁੱਖ ਸਕੱਤਰ ਗ੍ਰਹਿ ਨੇ ਦੋਵਾਂ ਐਸ.ਐਸ.ਪੀਜ਼ ਨੂੰ ਨਿੱਜੀ ਤੌਰ 'ਤੇ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

In The Market