ਗੁਰਦਾਸਪੁਰ ਜ਼ਿਲ੍ਹੇ ਦੇ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਸਥਿਤ ਪਿੰਡ ਬਹਾਦਰ ਹੁਸੈਨ ਦੇ ਪੈਟਰੋਲ ਪੰਪ ਨੇੜੇ ਸੋਮਵਾਰ ਨੂੰ ਦੋ ਸਕੂਲੀ ਵਿਦਿਆਰਥੀਆਂ ਦੀਆਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਵਿਦਿਆਰਥੀ ਦੀ ਪਛਾਣ ਸ਼ਾਹਬਾਜ਼ ਸਿੰਘ ਵਾਸੀ ਪਿੰਡ ਪ੍ਰਤਾਪਗੜ੍ਹ ਵਜੋਂ ਹੋਈ ਹੈ, ਜੋ 10ਵੀਂ ਜਮਾਤ ਦਾ ਵਿਦਿਆਰਥੀ ਸੀ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਹਾਦਸੇ ਵਿੱਚ ਜ਼ਖਮੀ ਵਿਦਿਆਰਥੀ ਰਣਬੀਰ ਸਿੰਘ ਪਿੰਡ ਮਸਾਣੀਆਂ ਦਾ ਰਹਿਣ ਵਾਲਾ ਹੈ। ਉਹ 11ਵੀਂ ਜਮਾਤ ਵਿੱਚ ਪੜ੍ਹਦਾ ਹੈ। ਹਾਦਸੇ ਵਿੱਚ ਦੋਵੇਂ ਬਾਈਕ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜ਼ਖ਼ਮੀ ਵਿਦਿਆਰਥੀ ਰਣਬੀਰ ਸਿੰਘ ਦੇ ਦਾਦਾ ਰਣਧੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੋਤਾ ਬਟਾਲਾ ਦੇ ਇੱਕ ਸਕੂਲ ਵਿੱਚ ਪੜ੍ਹਦਾ ਹੈ। ਉਹ ਸਕੂਲ ਤੋਂ ਬਾਅਦ ਘਰ ਪਰਤ ਰਿਹਾ ਸੀ। ਉਸੇ ਸਮੇਂ ਇਹ ਹਾਦਸਾ ਵਾਪਰ ਗਿਆ। ਜਿਸ 'ਚ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਦੂਜੇ ਬਾਈਕ 'ਤੇ ਸਵਾਰ ਮੇਰਾ ਪੋਤਾ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਦੇ ਬਾਅਦ ਥਾਣਾ ਰੰਗੜ ਨੰਗਲ ਦੇ ਏਐਸਆਈ ਰਛਪਾਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਖਮੀ ਵਿਦਿਆਰਥੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Speaker of Lok Sabha : ओम बिरला ने लंदन यात्रा के दौरान 180 से अधिक भारतीय छात्रों से की मुलाकात
Petrol-Diesel Prices Today: महंगा हुआ पेट्रोल! चेक करें अपने शहर के पेट्रोल-डीजल के लेटेस्ट रेट
Gold-Silver Price Today: सोने-चांदी की कीमतों में तेजी जारी जानें आपके शहर में क्या है 22 कैरेट गोल्ड का रेट