LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Doaba
jalandhar police drugs new

Jalandhar News : ਜਲੰਧਰ ਪੁਲਿਸ ਨੇ ਅੱਜ ਤਕ ਦੇੇ ਸਭ ਤੋਂ ਵੱਢੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 3 ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋਂ ਪੈਸੇ ਗਿਣਨ ਵਾਲੀ ਮਸ਼ੀਨ, ਤਿੰਨ ਗੱਡੀਆਂ ਅਤੇ 21 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਤਸਕਰ ਕੌਮਾਂਤਰੀ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਿੱਚ ਸ਼ਾਮਲ ਸਨ। ਇਨ੍ਹਾਂ ਦਾ ਨੈਟਵਰਕ 5 ਦੇਸ਼ਾਂ ਕੈਨੇਡਾ, ਈਰਾਨ, ਅਫਗਾਨਿਸਤਾਨ, ਤੁਰਕੀ ਅਤੇ ਪਾਕਿਸਤਾਨ ਵਿੱਚ ਫੈਲਿਆ ਹੋਇਆ ਹੈ। ਉੱਥੇ ਹੀ ਭਾਰਤ ਵਿੱਚ ਇਹ ਗੁਜਰਾਤ ਅਤੇ ਜੰਮੂ ਕਸ਼ਮੀਰ ਵਿੱਚ ਨਸ਼ਾ ਤਸਕਰੀ ਕਰਦੇ ਹਨ। ਪੁਲਿਸ ਨੇ ਇਨ੍ਹਾਂ 'ਤੇ ਕਾਰਵਾਈ ਕਰਦਿਆਂ ਹੋਇਆਂ NDPS ਐਕਟ ਦੇ ਤਹਿਤ FIR ਦਰਜ ਕਰ ਲਈ ਹੈ ਅਤੇ ਇਸ ਨੈਟਵਰਕ ਦਾ ਖਾਤਮਾ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।

gangster1 new

ਜਲੰਧਰ-ਜਲੰਧਰ ਵਿਖੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਨਾਲ ਸਬੰਧਤ ਚਾਰ ਗੈਂਗਸਟਰਾਂ ਨਾਲ ਪੁਲਿਸ ਨਾਲ ਮੁਕਾਬਲਾ ਹੋ ਗਿਆ। ਕਰਾਸ ਫਾਇਰਿੰਗ ਮਗਰੋਂ ਪੁਲਿਸ ਨੇ ਇਨ੍ਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿਚ ਅਸਲਾ ਬਰਾਮਦ ਹੋਇਆ ਹੈ। ਜਾਣਕਾਰੀ ਮੁਤਾਬਕ ਉਕਤ ਚਾਰੋਂ ਮੁਲਜ਼ਮ ਪੰਜਾਬ ਵਿਚ ਕਤਲ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਸ਼ਹਿਰ ਵਿੱਚ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਆਬਾਦਪੁਰਾ 'ਚ ਰਜਿਸਟ੍ਰੇਸ਼ਨ ਨੰਬਰ ਪੀਬੀ 08 ਐੱਫ਼. ਐੱਫ਼ 9492 ਵਾਲੀ ਨੀਲੀ ਐਕਸ. ਯੂ. ਵੀ. 700 'ਚ ਅਪਰਾਧ ਦੀ ਯੋਜਨਾ ਬਣਾਉਂਦੇ ਹੋਏ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਛਾਪੇਮਾਰੀ ਦੌਰਾਨ ਨਵੀਨ ਸੈਣੀ ਉਰਫ਼ ਚਿੰਟੂ ਪੁੱਤਰ ਪ੍ਰੇਮ ਸੈਣੀ ਵਾਸੀ ਮੁਹੱਲਾ 329/2 ਮੁਹੱਲਾ ਹਰਗੋਬਿੰਦ ਨਗਰ ਥਾਣਾ ਡਵੀਜ਼ਨ 8 ਜਲੰਧਰ, ਨੀਰਜ ਕਪੂਰ ਉਰਫ਼ ਝਾਂਗੀ ਪੁੱਤਰ ਵਿਜੇ ਕਪੂਰ ਵਾਸੀ ਐਚ. ਨੰ: ਬੀ-2/728 ਗਾਂਧੀ ਕੈਂਪ ਪੀ.ਐਸ. ਡਿਵੀਜ਼ਨ 2 ਜਲੰਧਰ, ਕਿਸ਼ਨ ਬਾਲੀ ਉਰਫ਼ ਗੰਜਾ ਪੁੱਤਰ ਹਰਮੇਸ਼ ਕੁਮਾਰ ਬਾਲੀ ਵਾਸੀ ਅਬਾਦਪੁਰਾ ਥਾਣਾ ਡਵੀਜ਼ਨ 4 ਜਲੰਧਰ ਅਤੇ ਵਿਨੋਦ ਜੋਸ਼ੀ ਪੁੱਤਰ ਜਗਮੋਹਨ ਜੋਸ਼ੀ ਵਾਸੀ ਸਰਾਭਾ ਨਗਰ ਥਾਣਾ ਡਿਵੀਜ਼ਨ 8 ਜਲੰਧਰ ਕਰਾਸ ਫਾਇਰਿੰਗ ਮਗਰੋਂ ਕਾਬੂ ਕੀਤਾ ਗਿਆ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਅਪਰਾਧੀਆਂ ਨੂੰ ਗੋਲ਼ੀਬਾਰੀ ਦੀਆਂ ਘਟਨਾਵਾਂ ਅਤੇ ਹੋਰ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਛੇ (.32 ਬੋਰ) ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੁਲਿਸ ਨੇ ਦੋ ਸੁਪਾਰੀ ਕਤਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਵੀਨ ਸੈਣੀ ਉਰਫ਼ ਚਿੰਟੂ ਵਿਰੁੱਧ 21 ਅਤੇ ਨੀਰਜ ਕਪੂਰ ਵਿਰੁੱਧ ਜਲੰਧਰ, ਮੋਹਾਲੀ, ਪਟਿਆਲਾ ਅਤੇ ਹੁਸ਼ਿਆਰਪੁਰ ਵਿਖੇ 6 ਗੰਭੀਰ ਦੋਸ਼ਾਂ ਅਧੀਨ ਪੈਂਡਿੰਗ ਹਨ ਜਦਕਿ ਦੋ ਹੋਰ ਗੈਂਗਸਟਰਾਂ ਦੇ ਅਪਰਾਧਕ ਪਿਛੋਕੜ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਿਵੀਜ਼ਨ 6 ਜਲੰਧਰ ਵਿਖੇ ਮੁਕੱਦਮਾ ਨੰਬਰ 55 ਮਿਤੀ 29-03-2024 ਅਧੀਨ 379B,392,384,387,34 IPC, 25(6),27-54-59 ਅਸਲਾ ਐਕਟ ਦਰਜ ਕੀਤਾ ਗਿਆ ਹੈ।   ...

sheetal angural 1234

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਸਾਬਕਾ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਖਿ਼ਲਾਫ਼ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਨ੍ਹਾਂ ਦੋਵਾਂ ਭਾਜਪਾ ਆਗੂਆਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ ਨੇ ਦੋਵਾਂ ਲੀਡਰਾਂ ਖ਼ਿਲਾਫ਼ ਵੱਡੇ ਹੁਕਮ ਚਾੜ੍ਹੇ ਹਨ। ਇਨ੍ਹਾਂ ਮੁਤਾਬਕ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਘੱਟ ਕਰਨ ਦੇ ਹੁਕਮ ਚਾੜ੍ਹੇ ਗਏ ਹਨ। ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਕ ਪਾਇਲਟ ਜੀਪ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ ਸ਼ੀਤਲ ਅੰਗੁਰਾਲ ਦੀ ਸੁਰੱਖਿਆ 'ਚ ਹਾਲੇ ਕੋਈ ਕਮੀ ਨਹੀਂ ਆਈ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਰਿੰਕੂ ਦੀ ਸੁਰੱਖਿਆ ਲਈ ਚਾਰ ਪੁਲਿਸ ਮੁਲਾਜ਼ਮ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਮੌਜੂਦ ਸਨ ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਦੀ ਰਵਾਨਗੀ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ। ਜਦਕਿ ਦੋ ਦੀ ਰਵਾਨਗੀ ਅੱਜ ਜਾਂ ਸੋਮਵਾਰ ਤੱਕ ਹੋਵੇਗੀ। ਜਲਦੀ ਹੀ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਵੇਗੀ। ਉਧਰ, ਦਿੱਲੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਬਾਅਦ ਸੁਸ਼ੀਲ ਰਿੰਕੂ ਅਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਮੁੱਖ ਤੌਰ 'ਤੇ ਉਨ੍ਹਾਂ ਦੀ ਘਟੀ ਸੁਰੱਖਿਆ ਬਾਰੇ ਚਰਚਾ ਕੀਤੀ ਗਈ।

student new

ਪੰਜਾਬ ਦੇ ਜਲੰਧਰ ਵਿਚ ਸਥਿਤ ਇਲਾਕੇ ਗਦਈਪੁਰ 'ਚ 12ਵੀਂ ਦੇ ਪੇਪਰ ਸਹੀ ਨਾ ਹੋਣ 'ਤੇ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬਾਥਰੂਮ ਵਿੱਚੋਂ ਮਿਲੀ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੀਵਨ (17) ਵਾਸੀ ਗਦਾਈਪੁਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦਾ ਲੜਕਾ ਹਾਲ ਹੀ 'ਚ 12ਵੀਂ ਜਮਾਤ ਦੇ ਪੇਪਰਾਂ ਤੋਂ ਬਾਅਦ ਕਾਫੀ ਪਰੇਸ਼ਾਨੀ 'ਚ ਸੀ। ਸ਼ੁੱਕਰਵਾਰ ਦੇਰ ਸ਼ਾਮ ਉਸ ਨੇ ਬਾਥਰੂਮ ਵਿੱਚ ਫਾਹਾ ਲੈ ਲਿਆ। ਜਦੋਂ ਕਾਫੀ ਦੇਰ ਤੱਕ ਜੀਵਨ ਬਾਹਰ ਨਾ ਆਇਆ ਤਾਂ ਉਸ ਨੇ ਦਰਵਾਜ਼ਾ ਖੜਕਾਇਆ।ਜਦੋਂ ਕੋਈ ਜਵਾਬ ਨਾ ਆਇਆ ਤਾਂ ਉਸ ਨੇ ਬੜੀ ਮੁਸ਼ਕਲ ਨਾਲ ਬਾਥਰੂਮ ਦਾ ਤਾਲਾ ਖੋਲ੍ਹਿਆ। ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਜਿੰਦਾ ਲਟਕ ਰਿਹਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹੇਠਾਂ ਲਿਆਂਦਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਸੀ। ਥਾਣਾ ਡਿਵੀਜ਼ਨ 8 ਦੇ ਇੰਚਾਰਜ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜੀਵਨ ਦਾ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਕੱਲ੍ਹ ਜੀਵਨ ਦੇ ਪਿਤਾ ਦਾ ਫੋਨ ਵੀ ਟੁੱਟ ਗਿਆ ਅਤੇ ਪੇਪਰ ਠੀਕ ਨਾ ਹੋਣ ਕਾਰਨ ਉਹ ਪਹਿਲਾਂ ਹੀ ਚਿੰਤਤ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜੀਵਨ ਇੱਕ ਸਰਕਾਰੀ ਸਕੂਲ ਵਿੱਚ ਆਰਟਸ ਸਟਰੀਮ ਵਿੱਚ 12ਵੀਂ ਪੜ੍ਹ ਰਿਹਾ ਸੀ।

cm00004589

ਹੁਸ਼ਿਆਰਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਨਿਰਵਿਘਨ ਮੁਹੱਈਆ ਕਰਵਾਉਣ ਲਈ ਚੈਕਿੰਗ ਕੀਤੀ।ਮੁੱਖ ਮੰਤਰੀ ਨੇ ਸ਼ਾਮੀਂ ਤਹਿਸੀਲ ਕੰਪਲੈਕਸ ਦਾ ਮੁਆਇਨਾ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਤੁਰੰਤ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ।ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੇ ਖੁਦ ਲੋਕਾਂ ਵਿੱਚ ਆਉਣ ਕਾਰਨ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹ ਕੇ ਸਵਾਗਤ ਕੀਤਾ। ਆਪਣੀ ਸੁਰੱਖਿਆ ਦੀ ਪ੍ਰਵਾਹ ਕੀਤੇ ਬਿਨਾਂ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨਾਲ ਜੋਸ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਤਹਿਸੀਲ ਕੰਪਲੈਕਸ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਚੰਗਾ ਕੰਮ ਕਰ ਰਹੇ ਹਨ ਅਤੇ ਜ਼ਾਹਰ ਹੈ ਕਿ ਰਾਜ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਰਗਾ ਚੰਗਾ ਸਮਾਂ ਵਾਪਸ ਆ ਗਿਆ ਹੈ।ਨਿਰੀਖਣ ਦੌਰਾਨ ਹਾਜ਼ਰ ਲੋਕਾਂ ਨੇ ਮੁੱਖ ਮੰਤਰੀ ਨਾਲ ਸੈਲਫੀ ਵੀ ਲਈਆਂ ਅਤੇ ਲੋਕ ਭਲਾਈ ਲਈ ਕੀਤੇ ਸ਼ਾਨਦਾਰ ਕੰਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲੇਗਾ।ਇਸ ਦੌਰਾਨ ਦਫ਼ਤਰਾਂ ਵਿੱਚ ਸਟਾਫ਼ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਕਲਮ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਅਤੇ ਉਹ ਜਨਤਾ ਦੀ ਵੱਧ ਤੋਂ ਵੱਧ ਭਲਾਈ ਯਕੀਨੀ ਬਣਾਉਣ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ, ਉਨ੍ਹਾਂ ਨੇ ਡੀਸੀ ਅਤੇ ਐਸਐਸਪੀ ਨੂੰ ਕਿਹਾ ਕਿ ਉਹ ਲੋਕਾਂ ਦੇ ਮਸਲੇ ਹੱਲ ਕਰਨ ਲਈ ਤਹਿਸੀਲ ਕੰਪਲੈਕਸ ਵਿੱਚ ਆਪਣੇ ਕੈਂਪ ਦਫ਼ਤਰ ਸਥਾਪਤ ਕਰਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ 43 ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ 'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ' ਸਕੀਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਟੋਲ ਫਰੀ ਨੰਬਰ 1076 ਤੈਅ ਸਮੇਂ ਦੇ ਅੰਦਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪੁਰਾਣੇ ਆਗੂਆਂ ਦੇ ਉਲਟ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲਗਾਤਾਰ ਸੂਬੇ ਦਾ ਦੌਰਾ ਕਰ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕੀਤੀ ਹੈ ਅਤੇ ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀਂ ਕਿ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ 90 ਫੀਸਦ ਤੋਂ ਵੱਧ ਮਹਾਨ ਦੇਸ਼ ਭਗਤ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਅੱਗੇ ਹੋ ਕੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਹਰ ਕੋਈ ਜਾਣੂ ਹੈ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਆਰ.ਡੀ.ਐਫ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਸੂਬੇ ਦੇ ਬਣਦੇ ਹਿੱਸੇ ਨੂੰ ਰੋਕਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵੱਡੀ ਗਲਤਫਹਿਮੀ ਹੈ ਕਿਉਂਕਿ ਉਹ ਸਮਝਦੀ ਹੈ ਕਿ ਉਹ ਫੰਡਾਂ ਨੂੰ ਰੋਕ ਕੇ ਸੂਬੇ ਦੇ ਵਿਕਾਸ ਨੂੰ ਰੋਕ ਸਕਦੀ ਹੈ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ, ਮੁੱਖ ਮੰਤਰੀ ਨੇ ਕਿਹਾ ਕਿ ਉਹ ਐਸ.ਵਾਈ.ਐਲ. ਮੁੱਦੇ 'ਤੇ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਦਾ ਮਾਮਲਾ ਦ੍ਰਿੜਤਾ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਮੀਟਿੰਗ ਵਿੱਚ ਇਹ ਮੁੱਦਾ ਠੋਸ ਰੂਪ ਨਾਲ ਪੇਸ਼ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਸੂਬੇ ਦਾ ਇਹ ਮਾਮਲਾ ਕੇਂਦਰ ਸਰਕਾਰ ਅੱਗੇ ਠੋਸ ਰੂਪ ਵਿੱਚ ਪੇਸ਼ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਐਸ.ਵਾਈ.ਐਲ. ਬਾਰੇ ਸਰਵੇ ਦੀ ਮੰਗ ਕੀਤੀ ਸੀ ਅਤੇ ਨਾ ਹੀ ਉਹ ਇਸ ਨਹਿਰ ਦੇ ਚਾਂਦੀ ਦੀ ਕਹੀ ਨਾਲ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਵਿੱਚ ਸ਼ਾਮਲ ਸਨ। ਇਸ ਲਈ ਉਹ ਸੂਬੇ ਦੇ ਹਿੱਤਾਂ ਦੀ ਪੁਰਜ਼ੋਰ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਪਾਪ ਕੀਤੇ ਹਨ, ਉਹ 1 ਨਵੰਬਰ ਨੂੰ ਬਹਿਸ ਤੋਂ ਭੱਜ ਗਏ ਸਨ ਕਿਉਂਕਿ ਉਹ ਸੂਬੇ ਨੂੰ ਢਾਹ ਲਗਾਉਣ ਵਾਲੀਆਂ ਘਿਨਾਉਣੀਆਂ ਹਰਕਤਾਂ ਦਾ ਹਿੱਸਾ ਸਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਵੱਲੋਂ ‘ਸਿਆਸੀ ਤੌਰ ’ਤੇ ਮਾਫੀ ਮੰਗਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਗਲਤੀਆਂ ਮੁਆਫ਼ ਹੋ ਸਕਦੀਆਂ ਹਨ ਪਰ ਅਪਰਾਧ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਬੱਜਰ ਗੁਨਾਹਾਂ ਲਈ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਦਿਆਂ ਸੂਬੇ ਨੂੰ ਬਰਬਾਦੀ ਵੱਲ ਧੱਕਿਆ ਹੈ।         ...

cmjal000253

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪੀ.ਐਫ.ਟੀ.ਏ.ਏ. ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਦੀ ਗੱਲ ਕਰੀਏ ਤਾਂ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਿਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ ‘ਤੇ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਫੋਰਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ‘ਤੇ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

kisan258

ਜਲੰਧਰ : ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀ ਮੰਗ ਲੈ ਕੇ ਮੰਗਲਵਾਰ ਨੂੰ ਜਲੰਧਰ-ਲੁਧਿਆਣਾ ਕੌਮੀ ਮਾਰਗ ’ਤੇ ਪੈਂਦੇ ਪਿੰਡ ਧੰਨੋਵਾਲੀ ਵਿਖੇ ਕਿਸਾਨਾਂ ਵੱਲੋਂ ਦਿੱਤਾ ਗਿਆ ਧਰਨਾ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਹੈ। ਹਾਲਾਂਕਿ ਸਰਵਿਸ ਲਾਈਨਾਂ ਚੱਲਣ ਕਾਰਨ ਵਾਹਨ ਆ-ਜਾ ਰਹੇ ਹਨ। ਜਲੰਧਰ ਪ੍ਰਸ਼ਾਸਨ ਵੱਲੋਂ ਕਈ ਰੂਟ ਵੀ ਡਾਈਵਰਟ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਹ ਧਰਨਾ ਰਾਹਗੀਰਾਂ ਲਈ ਮੁਸੀਬਤ ਬਣ ਗਿਆ। ਧਰਨੇ ਕਾਰਨ ਸੜਕ ’ਤੇ ਜਾਮ ਲੱਗ ਗਿਆ ਤੇ ਇਸ ਮਾਰਗ ਰਾਹੀਂ ਵੱਖ-ਵੱਖ ਸੂਬਿਆਂ ਤੋਂ ਆਉਣ-ਜਾਣ ਵਾਲਾ ਟ੍ਰੈਫਿਕ ਪੂਰੀ ਤਰ੍ਹਾਂ ਠੱਪ ਹੋ ਗਿਆ। ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਅ। ਮਰੀਜ਼ਾਂ, ਵਿਦਿਆਰਥੀਆਂ, ਔਰਤਾਂ ਬੱਚਿਆਂ ਤੇ ਬਜ਼ੁਰਗਾਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਲੋਕ ਬਦਲਵੇਂ ਰਸਤੇ ਲੱਭਦੇ ਰਹੇ ਪਰ ਜਾਮ ’ਚੋ ਨਿਕਲ ਕੇ ਬਦਲਵੇਂ ਰੱਸਤੇ ਤੱਕ ਜਾਣਾ ਵੀ ਮੁਸ਼ਕਲ ਹੋ ਗਿਆ ਸੀ। ਹਾਲਤ ਇਹ ਹੋ ਗਈ ਕਿ ਲੰਬੇ ਜਾਮ ਕਾਰਨ ਘੰਟਿਆ ਬੱਧੀ ਲੋਕ ਆਪਣੀ ਮੰਜ਼ਿਲ ਵੱਲ ਜਾਣ ਲਈ ਪਰੇਸ਼ਾਨ ਹੁੰਦੇ ਰਹੇ। 

att02569

ਕੈਨੇਡਾ: ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਚਿੰਤਾਂ ਦਾ ਵਿਸ਼ਾ ਹਨ। ਹੁਣ ਫਿਰ ਪੰਜਾਬ ਦੇ ਦਸੂਹਾ ਕਸਬੇ ਦੇ ਪਿੰਡ ਘੋਰਾ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਦੇ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੋਜਵਾਨ ਦੀ ਪਛਾਣ ਕਰਨਵੀਰ ਸਿੰਘ ਪੁੱਤਰ  ਜਸਵੰਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ, ਕਰਨਵੀਰ ਸਿੰਘ ਕੈਨੇਡਾ ਦੇ ਟੋਰਾਂਟੋ ਵਿਚ ਇੰਨੀਂ ਦਿਨੀਂ ਰਹਿ ਰਿਹਾ ਸੀ ਅਤੇ ਕੰਮ ਕਰਦਾ ਸੀ। ਦੂਜੇ ਪਾਸੇ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਥੇ ਜਿਕਰ ਕਰਨਾ ਬਣਦਾ ਹੈ ਕਿ, ਲਗਾਤਾਰ ਕੈਨੇਡਾ ਤੇ ਹੋਰਨਾਂ ਮੁਲਕਾਂ ਵਿਚ ਪੰਜਾਬੀ ਮੁੰਡਿਆਂ ਦੀਆਂ ਹਾਰਟ ਅਟੈਕ ਦੇ ਨਾਲ ਮੌਤਾਂ ਹੋ ਰਹੀਆਂ ਹਨ।

niker02369

ਜਲੰਧਰ: ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਰਹੋ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ।  ਪੁਲੀਸ ਸਟੇਸ਼ਨ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲੀਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲੀਸ ਥਾਣਾ ਡਵੀਜ਼ਨ ਨੰਬਰ 4 ਵਿੱਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਾਰਟਸ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿੱਚ ਜਾਵੇ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।

ghi52000

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨਾਲ ਸਬੰਧਤ ਸਾਰੇ ਮਸਲਿਆਂ ਨੂੰ ਜਲਦੀ ਹੱਲ ਕਰੇਗੀ। ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ, ਨੇ ਅੱਜ ਇਥੇ ਖੇਤੀ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਵਿੱਚ ਆਏ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ। ਗੰਨਾ ਕਾਸ਼ਤਕਾਰਾਂ ਵੱਲੋਂ ਉਠਾਠੇ ਮਸਲਿਆਂ ਦੇ ਜਵਾਬ ਵਿੱਚ ਖੇਤੀਬਾੜੀ ਮੰਤਰੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਡਿਫਾਲਟਰ ਮਿੱਲ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਹਰ ਸੰਭਵ ਕਦਮ ਚੁੱਕੇ ਜਾਣ ਕਿਉਂਕਿ ਕਿਸਾਨਾਂ ਦੀ ਭਲਾਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਜ਼ਿਲ੍ਹਾ ਕਪੂਰਥਲਾ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਸਮਾਂਬੱਧ ਢੰਗ ਨਾਲ ਕਲੀਅਰ ਕੀਤੇ ਜਾਣ। ਇਹ ਦੁਹਰਾਉਂਦਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਫਾਲਟਰ ਮਿੱਲ ਮਾਲਕਾਂ ਦੇ ਹੱਥੋਂ ਕਿਸਾਨਾਂ ਨੂੰ ਖੱਜਲ-ਖੁਆਰ ਨਹੀਂ ਹੋਣ ਦੇਵੇਗੀ, ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਡਿਫਾਲਟਰ ਮਿੱਲ ਮਾਲਕ, ਜੋ ਗੰਨਾ ਕਾਸ਼ਤਕਾਰਾਂ ਦਾ 40.72 ਕਰੋੜ ਰੁਪਏ ਦਾ ਬਕਾਇਆ ਅਦਾ ਕਰਨ ਦੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

nk8536

ਹੁਸ਼ਿਆਰਪੁਰ: ਹੁਸ਼ਿਆਰਪੁਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਵਾਸੀ ਮੇਘੋਵਾਲ ਗੰਜਿਆਂ ’ਤੇ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਵਿਚ ਉਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਜਾਇਆ ਗਿਆ। ਇਸ ਬਾਰੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੁਰਜੀਤ ਸਿੰਘ ਵੀਰਵਾਰ ਦੇਰ ਸ਼ਾਮ ਪਿੰਡ ਅਣਖੀ ਵਿਖੇ ਕਰਿਆਨੇ ਦੀ ਦੁਕਾਨ ‘ਤੇ ਖੜ੍ਹਾ ਸੀ। ਇਸ ਦੌਰਾਨ ਬਾਈਕ ‘ਤੇ ਦੋ ਨੌਜਵਾਨ ਉਥੇ ਆਏ। ਨੌਜਵਾਨਾਂ ਨੇ ਅਣਖੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਅਣਖੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

hon2589

ਜਲੰਧਰ: ਜਲੰਧਰ ਅਧੀਨ ਪੈਂਦੇ ਪਿੰਡ ਪਧਿਆਣਾ ਦੇ ਆਦਮਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੌਜਵਾਨ ਬਲਜੀਤ ਸਿੰਘ ਪੁੱਤਰ ਦਮਨਜੋਤ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ 6 ਮਹੀਨੇ ਪਹਿਲਾਂ 40 ਲੱਖ ਰੁਪਏ ਲਗਾ ਕੇ ਨੌਕਰੀ ਲਈ ਅਮਰੀਕਾ ਭੇਜਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਲੋਕਾਂ ਦੇ ਨਾਲ-ਨਾਲ ਰਿਸ਼ਤੇਦਾਰ ਵੀ ਦਮਨਜੋਤ ਦੇ ਘਰ ਪੁੱਜਣੇ ਸ਼ੁਰੂ ਹੋ ਗਏ ਹਨ। ਪਿੰਡ ਦੇ ਨੰਬਰਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਦਮਨਜੋਤ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਕਿਹਾ ਕਿ ਦਮਨਜੋਤ ਸਿੰਘ ਦੀ ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਰਿਸ਼ਤੇਦਾਰਾਂ ਅਤੇ ਭਾਰਤ ਵਿੱਚ ਅਮਰੀਕੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

marriage 236589

ਹੁਸ਼ਿਆਰਪੁਰ :  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫੌਜਦਾਰੀ ਜ਼ਾਬਤਾ ਸੰਘ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਦੁਆਰਾ (ਬਾਲਗ ਵਿਅਕਤੀ) ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਦੀ ਵਰਦੀ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਵਰਦੀਆਂ ਅਣ-ਅਧਿਕਾਰਤ ਵਿਅਕਤੀ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਹੋਵੇਗੀ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।ਇਸੇ ਤਰ੍ਹਾਂ ਜਾਰੀ ਕੀਤੇ ਇਕ ਹੋਰ ਹੁਕਮ ਤਹਿਤ ਜ਼ਿਲ੍ਹੇ ਵਿੱਚ ਪੈਂਦੇ ਸਾਰੇ ਮੈਰਿਜ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀਆਂ ਜਾਂ ਕਿਸੇ ਹੋਰ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਮੈਰਿਜ ਪੈਲੇਸ ਦੇ ਮਾਲਕ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਾ ਕਰੇ। ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ ਜਿਨ੍ਹਾਂ ਨੂੰ ਆਪਣੇ ਨਾਲ ਹਥਿਆਰ ਰੱਖਣ ਦੇ ਅਧਿਕਾਰ ਮਿਲੇ ਹਨ, ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।    ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕੰਪਨੀਆਂ ਦੀਆਂ ਵੱਖ-ਵੱਖ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਅੰਦਰ ਟੇਪ ਰਿਕਾਰਡਾਂ ਰਾਹੀਂ ਅਸ਼ਲੀਲ ਗਾਣੇ ਸੁਣਾਉਣ ਅਤੇ ਵੀਡੀਓ ਰਾਹੀਂ ਅਸ਼ਲੀਲ ਫ਼ਿਲਮਾਂ ਦਿਖਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਾਬੰ...

k852369

ਕਪੂਰਥਲਾ:  ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ  ਦੇ ਇਕ ਪਿੰਡ ਵਿੱਚ ਇੱਕ 9 ਸਾਲ ਦੀ ਗੂੰਗੀ ਬੱਚੀ ਨਾਲ ਦੁਸ਼ਕਰਮ ਕੀਤਾ ਗਿਆ। ਦੁਸ਼ਕਰਮ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵੀ ਜਲਦੀ ਕਰ ਲਈ ਜਾਵੇਗੀ।    ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਇਕ ਪਿੰਡ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਉਸ ਦੀ 9 ਸਾਲਾ ਧੀ ਵੀ ਦੇਰ ਰਾਤ ਉਸ ਦੇ ਨਾਲ ਸੌਂ ਰਹੀ ਸੀ, ਜੋ ਸ਼ਬਦ ਨਹੀਂ ਸੁਣ ਸਕਦੀ। ਅੱਧੀ ਰਾਤ ਨੂੰ ਮਕਾਨ ਮਾਲਕ ਉਸ ਦੀ ਸੁੱਤੀ ਪਈ ਲੜਕੀ ਨੂੰ ਚੁੱਕ ਕੇ ਲੈ ਗਿਆ ਅਤੇ ਉਸ ਨਾਲ ਦੁਸ਼ਕਰਮ ਕੀਤਾ। ਜਦੋਂ ਮੁਲਜ਼ਮ ਉਸ ਦੀ ਧੀ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਉਸ ਨੂੰ ਛੱਡਣ ਆਇਆ ਤਾਂ ਉਹ ਜਾਗ ਪਈ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਮੈਡੀਕਲ ਕਰਵਾਉਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਐਫ.ਆਈ.ਆਰਪੀੜਤ ਦੇ ਪਿਤਾ ਦੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸੁਲਤਾਨਪੁਰ ਲੋਧੀ ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾਇਆ ਅਤੇ ਦੁਸ਼ਕਰਮ ਦੇ ਦੋਸ਼ੀ ਵਿਅਕਤੀ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਬਬਨ ਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

asii08

Jalandhar News: ਭੋਗਪੁਰ ਥਾਣੇ 'ਚ ਤਾਇਨਾਤ ਹੋਮਗਾਰਡ ਨੇ ਸ਼ੁੱਕਰਵਾਰ ਨੂੰ ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਸਟੇਸ਼ਨ ਇੰਚਾਰਜ 'ਤੇ ਰਿਸ਼ਵਤ ਲੈਂਦਿਆਂ ਫੜੇ ਗਏ ਦੋਸ਼ੀਆਂ ਨੂੰ ਛੱਡਣ ਦਾ ਦੋਸ਼ ਲਾਉਂਦੇ ਹੋਏ ਲੇਟ ਗਿਆ। ਭੋਗਪੁਰ ਵਿੱਚ ਹਾਈਵੇਅ ’ਤੇ ਪਏ ਹੋਮਗਾਰਡ ਨੇ ਦੋਸ਼ ਲਾਇਆ ਕਿ ਸਟੇਸ਼ਨ ਇੰਚਾਰਜ ਨੇ ਡਿਊਟੀ ਦੌਰਾਨ ਉਸ ਦੀ ਵਰਦੀ ਪਾੜਨ ਵਾਲੇ ਤਿੰਨ ਮੁਲਜ਼ਮਾਂ ਨੂੰ ਛੱਡ ਦਿੱਤਾ। ਏਐਸਆਈ ਬਲਜਿੰਦਰ ਸਿੰਘ ਨੇ ਹੋਮਗਾਰਡ ਹਰਦੀਪ ਸਿੰਘ ਨੂੰ ਲੱਤ ਮਾਰ ਕੇ ਚੁੱਕਣ ਦੀ ਕੋਸ਼ਿਸ਼ ਕੀਤੀ। ਅੱਧੇ ਘੰਟੇ ਲਈ ਟ੍ਰੈਫਿਕ ਜਾਮਸ਼ੁੱਕਰਵਾਰ ਸਵੇਰੇ 10 ਵਜੇ ਤੋਂ 10.30 ਵਜੇ ਤੱਕ ਹਾਈ ਵੋਲਟੇਜ ਡਰਾਮਾ ਚੱਲਿਆ ਅਤੇ ਲੋਕ ਤਮਾਸ਼ਾ ਦੇਖਦੇ ਰਹੇ। ਇਸ ਦੌਰਾਨ ਨੈਸ਼ਨਲ ਹਾਈਵੇਅ ’ਤੇ ਅੱਧਾ ਘੰਟਾ ਜਾਮ ਲੱਗਿਆ ਰਿਹਾ। ਘਟਨਾ ਦੀ ਵੀਡੀਓ ਵਾਇਰਲ ਹੋ ਗਈ ਹੈ। ਐਸਐਚਓ ਸੁਖਜੀਤ ਸਿੰਘ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਹੋਮ ਗਾਰਡ ਨੇ ਉਸ ਦੀ ਵਰਦੀ ਪਾੜਨ ਦੀ ਸੂਚਨਾ ਨਹੀਂ ਦਿੱਤੀ ਸੀ। ਇਸ ਦੇ ਨਾਲ ਹੀ ਐਸਐਸਪੀ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਡੀਐਸਪੀ ਨੂੰ ਸੌਂਪ ਦਿੱਤੀ ਗਈ ਹੈ। ਇਹ ਮਾਮਲਾ ਸੀਥਾਣਾ ਇੰਚਾਰਜ ਹਰਦੀਪ ਸਿੰਘ ਨੇ ਰੋਹ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਬੀਤੀ 17 ਜੁਲਾਈ ਨੂੰ ਸਰਕਾਰੀ ਹਾਈ ਸਕੂਲ ਭੋਗਪੁਰ ਦੇ ਬਾਹਰ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਲੜਕੇ ਦੀ ਕੁੱਟਮਾਰ ਕੀਤੀ ਸੀ। ਸਕੂਲ ਤੋਂ ਫੋਨ ਮਿਲਣ 'ਤੇ ਉਹ ਮੌਕੇ 'ਤੇ ਗਿਆ ਅਤੇ ਸਾਰਿਆਂ ਨੂੰ ਭਜਾ ਕੇ ਭਜਾ ਦਿੱਤਾ ਪਰ ਸ਼ਰਾਰਤੀ ਅਨਸਰਾਂ ਨੇ ਹੋਰ ਸਾਥੀਆਂ ਨੂੰ ਸਟੇਸ਼ਨ ਨੇੜੇ ਬੁਲਾ ਲਿਆ। ਮੁਲਜ਼ਮਾਂ ਦੀ ਗਿਣਤੀ ਦੇਖ ਕੇ ਥਾਣਾ ਇੰਚਾਰਜ ਸੁਖਜੀਤ ਸਿੰਘ ਨੂੰ ਹੋਰ ਮੁਲਾਜ਼ਮ ਭੇਜਣ ਲਈ ਕਿਹਾ ਗਿਆ ਪਰ ਕੋਈ ਨਹੀਂ ਆਇਆ। ਮੁਲਜ਼ਮਾਂ ਨੇ ਹਮਲਾ ਕਰਕੇ ਵਰਦੀ ਪਾੜ ਦਿੱਤੀ ਸੀਇਸ ਦੌਰਾਨ ਲੜਾਈ ਲਈ ਖੜ੍ਹੇ ਲੋਕਾਂ ਨਾਲ ਉਸ ਦੀ ਤਕਰਾਰ ਹੋ ਗਈ। ਮੁਲਜ਼ਮਾਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਵਰਦੀ ਪਾੜ ਦਿੱਤੀ। ਉਸ ਨੇ ਥਾਣੇ ਜਾ ਕੇ ਇਸ ਦੀ ਸੂਚਨਾ ਥਾਣਾ ਇੰਚਾਰਜ ਨੂੰ ਦਿੱਤੀ। ਥਾਣਾ ਇੰਚਾਰਜ ਸੁਖਜੀਤ ਸਿੰਘ ਨੇ ਕਿਹਾ ਕਿ ਵਰਦੀ ਫਟੀ ਹੋਈ ਹੈ, ਇਸ ਨੂੰ ਬਦਲ ਦਿਓ। ਘਟਨਾ ਦੇ ਅਗਲੇ ਦੋ ਦਿਨਾਂ ਵਿੱਚ ਉਸ ਨੇ ਹਮਲਾ ਕਰਨ ਵਾਲੇ ਤਿੰਨਾਂ ਮੁਲਜ਼ਮਾਂ ਨੂੰ ਫੜ ਲਿਆ, ਪਰ ਵੀਰਵਾਰ ਨੂੰ ਥਾਣਾ ਇੰਚਾਰਜ ਨੇ ਤਿੰਨਾਂ ਨੂੰ ਰਿਹਾਅ ਕਰ ਦਿੱਤਾ। ਕਾਰਨ ਪੁੱਛਣ 'ਤੇ ਕੋਈ ਸਪੱਸ਼ਟ ਜਵਾਬ ਨਹੀਂ ਸੀ।  ...

jimpa02369

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਅਪ੍ਰੈਲ, ਮਈ ਅਤੇ ਜੂਨ 2023 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 1191.20 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2022 ਦੇ ਇਨ੍ਹਾਂ ਮਹੀਨਿਆਂ ਨਾਲੋਂ 17 ਫੀਸਦੀ ਜ਼ਿਆਦਾ ਹੈ। ਅਪ੍ਰੈਲ, ਮਈ ਅਤੇ ਜੂਨ 2022 ਵਿਚ ਇਹ ਆਮਦਨ 1018.63 ਕਰੋੜ ਰੁਪਏ ਸੀ।ਜਿੰਪਾ ਨੇ ਦੱਸਿਆ ਕਿ ਅਪ੍ਰੈਲ, ਮਈ ਅਤੇ ਜੂਨ 2023 ਵਿਚ ਕ੍ਰਮਵਾਰ 441.24 ਕਰੋੜ ਰੁਪਏ, 430.63 ਕਰੋੜ ਰੁਪਏ ਅਤੇ 319.33 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਅਪ੍ਰੈਲ, ਮਈ ਅਤੇ ਜੂਨ 2022 ਵਿਚ ਇਹ ਰਕਮ 354.69 ਕਰੋੜ ਰੁਪਏ, 383.17 ਕਰੋੜ ਰੁਪਏ ਅਤੇ 280.77 ਕਰੋੜ ਰੁਪਏ ਸੀ।ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਸੇ ਸਾਲ ਅਪ੍ਰੈਲ ਮਹੀਨੇ ਵਿਚ ਸਿਰਫ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਜਾ ਚੁੱਕਾ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

b526

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲਾਜ਼ਮੀ ਡਰਾਈਵਿੰਗ ਟੈਸਟ ਦਿੱਤੇ ਬਿਨਾਂ ਹੈਵੀ ਡਰਾਈਵਿੰਗ ਲਾਇਸੰਸ ਬਣਾਉਣ ਬਦਲੇ 500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮ ਦੀ ਪਛਾਣ ਗੁਰਚਰਨਜੀਤ ਸਿੰਘ ਉਰਫ਼ ਗੋਪੀ ਵਜੋਂ ਹੋਈ ਹੈ, ਜੋ ਜਲੰਧਰ ਵਿੱਚ ਇੱਕ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ਸੈਂਟਰ ਨੇੜੇ ਕੈਫੇ ਚਲਾ ਰਿਹਾ ਹੈ। ਮੁਲਜ਼ਮ ਏਜੰਟ ਨੂੰ ਦਲਜੀਤ ਸਿੰਘ ਵਾਸੀ ਪਿੰਡ ਬੀਬੜੀ ਜ਼ਿਲ੍ਹਾ ਕਪੂਰਥਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਏਜੰਟ ਨੇ ਬਿਨਾਂ ਕੋਈ ਡਰਾਈਵਿੰਗ ਟੈਸਟ ਦਿੱਤੇ ਉਸਦਾ ਹੈਵੀ ਡਰਾਈਵਿੰਗ ਲਾਇਸੰਸ ਜਾਰੀ ਕਰਵਾਉਣ ਬਦਲੇ 1200 ਰੁਪਏ ਦੀ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫਤਾਰ ਕਰ ਲਿਆ।ਇਸ ਸਬੰਧੀ ਏਜੰਟ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

jal00986

ਜਲੰਧਰ: ਜਲੰਧਰ  'ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਦੋ ਧੜੇ ਆਹਮੋ-ਸਾਹਮਣੇ ਹੋ ਗਏ ਹਨ। ਇਸ ਤੋਂ ਬਾਅਦ ਤਿੰਨ ਥਾਣਿਆਂ ਦੀ ਪੁਲਿਸ ਨੇ ਬਲ ਪ੍ਰਯੋਗ ਦੀ ਵਰਤੋਂ ਕਰਦਿਆਂ ਸਾਰਿਆਂ ਨੂੰ ਅਲੱਗ-ਥਲੱਗ ਕਰ ਦਿੱਤਾ। ਇਸ ਮਾਮਲੇ 'ਚ ਮੌਕੇ 'ਤੇ ਮੌਜੂਦ ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਦੇ ਇੰਚਾਰਜ ਬਲਵਿੰਦਰ ਸਮੇਤ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਸਾਈਪੁਰ ਪਾਰਕ ਵਿੱਚ ਬਾਬਾ ਸਾਹਿਬ ਦੀ ਮੂਰਤੀ ਨੂੰ ਹਟਾਉਣ ਨੂੰ ਲੈ ਕੇ ਵਿਵਾਦ ਹੋਇਆ। ਪਾਰਕ ਵਿੱਚ ਸੰਵਿਧਾਨ ਨਿਰਮਾਤਾ ਦਾ ਬੁੱਤ ਲਗਾਇਆ ਗਿਆ ਸੀ ਪਰ ਕੁਝ ਲੋਕਾਂ ਨੇ ਪਾਰਕ ਵਿੱਚ ਬਣੀ ਸਟੇਜ ਅਤੇ ਬੁੱਤ ਨੂੰ ਉਥੋਂ ਹਟਾ ਕੇ ਸੜਕ ਬਣਾਉਣ ਦੀ ਮੰਗ ਕੀਤੀ। ਨਿਗਮ ਮੁਲਾਜ਼ਮਾਂ ਨੇ ਮੌਕੇ ’ਤੇ ਆ ਕੇ ਪਲੇਟਫਾਰਮ ਨੂੰ ਢਾਹ ਦਿੱਤਾ। ਮੌਕੇ ’ਤੇ ਤਿੰਨ ਥਾਣਿਆਂ ਦੀ ਪੁਲਿਸ ਬੁਲਾਉਣੀ ਪਈਸਾਈਪੁਰ ਵਿੱਚ ਹੋਏ ਝਗੜੇ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਉੱਤਰੀ ਦਮਨਵੀਰ ਸਿੰਘ ਵੀ ਤਿੰਨ ਥਾਣਿਆਂ ਦੀ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ। ਉਸਨੇ ਸਾਰੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਸਨੂੰ ਇੱਥੋਂ ਚਲੇ ਜਾਣਾ ਚਾਹੀਦਾ ਹੈ। ਪਰ ਵਿਵਾਦ ਖਤਮ ਨਹੀਂ ਹੋਇਆ ਅਤੇ ਉਲਟਾ ਬਸਪਾ ਆਗੂਆਂ ਨੇ ਪੁਲਿਸ ਅਧਿਕਾਰੀਆਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ। ਉਨ੍ਹਾਂ ਸੱਤਾਧਾਰੀ ਧਿਰ ਨਾਲ ਮਿਲੀਭੁਗਤ ਹੋਣ ਦੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ।

girl25

ਜਲੰਧਰ: ਜਲੰਧਰ ਦੀ ਰਹਿਣ ਵਾਲੀ ਲੜਕੀ ਕੈਨੇਡਾ ਦੇ ਨਿਆਗਰਾ ਫਾਲਜ਼ 'ਚ ਡਿੱਗੀ। ਲੋਹੀਆਂ ਦੀ ਰਹਿਣ ਵਾਲੀ ਪੂਨਮਦੀਪ ਕੌਰ (21) ਆਪਣੇ ਦੋਸਤਾਂ ਨਾਲ ਨਿਆਗਰਾ ਫਾਲਜ਼ ਦੇਖਣ ਗਈ ਸੀ। ਉੱਥੇ ਅਚਾਨਕ ਉਸਦਾ ਪੈਰ ਫਿਸਲ ਗਿਆ ਅਤੇ ਹਾਦਸਾ ਵਾਪਰ ਗਿਆ। ਖੂਹ ਵਿੱਚ ਡਿੱਗਣ ਨਾਲ ਪੂਨਮਦੀਪ ਦੀ ਮੌਤ ਹੋ ਗਈ। ਪੂਨਮਦੀਪ ਡੇਢ ਸਾਲ ਪਹਿਲਾਂ ਸਟੱਡੀ ਵੀਜ਼ੇ 'ਤੇ ਕੈਨੇਡਾ ਗਈ ਸੀ। ਪੁਲਿਸ ਨੇ ਪੂਨਮਦੀਪ ਦੀ ਟੋਏ 'ਚੋਂ ਲਾਸ਼ ਕੱਢ ਕੇ ਉਸ ਨੂੰ ਕਬਜ਼ੇ 'ਚ ਲੈ ਲਿਆ ਹੈ। ਇਸ ਤੋਂ ਬਾਅਦ ਪੂਨਮਦੀਪ ਦੇ ਰਿਸ਼ਤੇਦਾਰਾਂ ਵੱਲੋਂ ਉਥੋਂ ਅੰਬੈਸੀ ਰਾਹੀਂ ਲੋਹੀਆ ਸਥਿਤ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੂਨਮਦੀਪ ਦੀ ਮੌਤ ਦੀ ਖਬਰ ਮਿਲਦੇ ਹੀ ਘਰ 'ਚ ਮਾਤਮ ਛਾ ਗਿਆ। ਰਿਸ਼ਤੇਦਾਰ ਕੈਨੇਡਾ ਰਹਿੰਦੇ ਆਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਇਕੱਠੀ ਕਰ ਰਹੇ ਹਨ।

pseb43

Punjab News: ਪੰਜਾਬ ਵਿੱਚ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ 24 ਫਰਵਰੀ ਨੂੰ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਬਾਅਦ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਵਿਭਾਗ ਵੱਲੋਂ ਅਗਲੀ ਤਰੀਕ 24 ਮਾਰਚ ਦਾ ਐਲਾਨ ਕਰ ਦਿੱਤਾ ਗਿਆ। ਇਸ ਮਿਤੀ ਨੂੰ ਵੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਦੋ ਪ੍ਰੀਖਿਆ ਕੇਂਦਰਾਂ ਵਿੱਚ ਪੁਰਾਣੇ ਲੀਕ ਹੋਏ ਪ੍ਰਸ਼ਨ ਪੱਤਰ ਵੰਡੇ ਗਏ। ਇਹ ਪ੍ਰੀਖਿਆ ਕੇਂਦਰ ਲੁਧਿਆਣਾ ਅਤੇ ਫਿਰੋਜ਼ਪੁਰ ਵਿੱਚ ਮੌਜੂਦ ਹਨ। ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਅਤੇ ਫ਼ਿਰੋਜ਼ਪੁਰ ਦੇ ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ। ਇਨ੍ਹਾਂ ਦੋਵਾਂ ਪ੍ਰੀਖਿਆ ਕੇਂਦਰਾਂ ਦੇ ਕੁੱਲ 185 ਵਿਦਿਆਰਥੀ 22 ਮਈ ਨੂੰ ਤੀਜੀ ਵਾਰ ਅੰਗਰੇਜ਼ੀ ਦੀ ਪ੍ਰੀਖਿਆ ਦੇਣਗੇ। ਅਧਿਕਾਰੀਆਂ ਦੀ ਲਾਪ੍ਰਵਾਹੀ ਉਸ ਸਮੇਂ ਫੜੀ ਗਈ ਜਦੋਂ ਪ੍ਰੀਖਿਆਵਾਂ ਦੀ ਚੈਕਿੰਗ ਕਰ ਰਹੇ ਸਟਾਫ ਨੇ ਮਾਰਕਿੰਗ ਸਮੇਂ ਵੱਖ-ਵੱਖ ਪ੍ਰਸ਼ਨ ਪੱਤਰਾਂ 'ਤੇ ਨਜ਼ਰ ਰੱਖੀ। ਲੁਧਿਆਣਾ ਦੇ ਪ੍ਰੀਖਿਆ ਕੇਂਦਰ ਗੁਰੂਸਰ ਸੁਧਾਰ ਦੇ ਜੀ.ਐਚ.ਜੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ 118 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਸਕੂਲ ਦੇ ਪ੍ਰਬੰਧਕਾਂ ਵੱਲੋਂ ਦੱਸਿਆ ਜਾਂਦਾ ਹੈ ਕਿ ਸਕੂਲ ਨੂੰ 12 ਮਈ ਨੂੰ ਬਾਅਦ ਦੁਪਹਿਰ ਇੱਕ ਈਮੇਲ ਮਿਲੀ ਸੀ ਕਿ ਪ੍ਰੀਖਿਆ 18 ਮਈ ਨੂੰ ਮੁੜ ਕਰਵਾਈ ਜਾਵੇਗੀ, ਇੰਨੇ ਘੱਟ ਸਮੇਂ ਵਿੱਚ ਵਿਦਿਆਰਥੀਆਂ ਲਈ ਨਵੀਂ ਸਥਿਤੀ ਲਈ ਆਪਣੇ ਆਪ ਨੂੰ ਤਿਆਰ ਕਰਨਾ ਸੰਭਵ ਨਹੀਂ ਸੀ। ਇਸ ਲਈ ਚਿੰਤਤ ਅਸੀਂ ਅਧਿਕਾਰੀਆਂ ਤੱਕ ਪਹੁੰਚ ਕੀਤੀ। ਵਿਦਿਆਰਥੀਆਂ ਨੇ ਲੁਧਿਆਣਾ ਦੇ ਡੀ.ਸੀ ਨਾਲ ਕੀਤੀ ਮੁਲਾਕਾਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਾਲ ਵੀ ਗੱਲ ਕੀਤੀ। ਉਨ੍ਹਾਂ ਨੂੰ ਬੇਨਤੀ ਕਰਨ ਤੋਂ ਬਾਅਦ ਬੋਰਡ ਨੇ 22 ਮਈ ਨੂੰ ਨੇੜਲੇ ਕੇਂਦਰ 'ਤੇ ਪ੍ਰੀਖਿਆ ਦੁਬਾਰਾ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਥਿਤੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਭਾਰੀ ਚਿੰਤਾ ਪੈਦਾ ਕਰ ਦਿੱਤੀ ਹੈ। ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ 15 ਮਈ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨਾਲ ਵੀ ਗੱਲਬਾਤ ਕੀਤੀ ਸੀ ਅਤੇ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਵੀ ਕੀਤੀ ਸੀ। ਇਹ ਪ੍ਰੀਖਿਆ ਪਹਿਲਾਂ 24 ਫਰਵਰੀ ਨੂੰ ਰੱਦ ਕਰ ਦਿੱਤੀ ਗਈ ਸੀਇਹ ਪ੍ਰੀਖਿਆ ਪਹਿਲਾਂ 24 ਫਰਵਰੀ ਨੂੰ ਰੱਦ ਕਰ ਦਿੱਤੀ ਗਈ ਸੀ। 24 ਮਾਰਚ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਕੇਂਦਰਾਂ ’ਤੇ ਮੁੜ ਪ੍ਰੀਖਿਆ ਲਈ ਗਈ। ਪ੍ਰੀਖਿਆਵਾਂ ਰੱਦ ਕਰਨ ਤੋਂ ਬਾਅਦ, ਬੋਰਡ ਨੇ ਸਾਰੇ ਕੇਂਦਰਾਂ ਨੂੰ ਪ੍ਰਸ਼ਨ ਪੱਤਰਾਂ ਵਾਲੇ ਪੈਕੇਟ ਉਨ੍ਹਾਂ ਬੈਂਕਾਂ ਕੋਲ ਜਮ੍ਹਾ ਕਰਨ ਦੇ ਨਿਰਦੇਸ਼ ਦਿੱਤੇ ਸਨ ਜਿੱਥੋਂ ਉਨ੍ਹਾਂ ਨੂੰ ਪ੍ਰਸ਼ਨ ਪੱਤਰ ਪ੍ਰਾਪਤ ਹੋਏ ਸਨ। ਬੋਰਡ ਨੇ ਮਾਮਲੇ ਦੀ ਸ਼ੁਰੂ ਕੀਤੀ ਜਾਂਚਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਕੇਂਦਰ ’ਤੇ ਸਟਾਫ਼ ਦੀ ਅਣਗਹਿਲੀ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਬੋਰਡ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।