ਹੁਸ਼ਿਆਰਪੁਰ : ਪੰਜਾਬ 'ਚ ਆਈਲੈਟਸ (IELTS) ਕਰਕੇ ਵਿਆਹ ਕਰਵਾਕੇ ਬਾਹਰ ਜਾਣ ਦਾ ਟਰੈਂਡ ਕਾਫੀ ਚੱਲ ਰਿਹਾ ਹੈ। ਜਿਸ ਦੇ ਚੱਲਦਿਆਂ ਮਾਪੇ ਆਪਣੇ ਬੱਚਿਆਂ ਦਾ ਵਿਆਹ ਚੰਗੇ ਪਰਿਵਾਰ ਵਿੱਚ ਕਰਵਾ ਕੇ ਉਨ੍ਹਾਂ ਦੀਆਂ ਖੁਸ਼ੀਆਂ ਦੀ ਕਾਮਨਾ ਕਰਦੇ ਹਨ ਪਰ ਉਨ੍ਹਾਂ ਨੂੰ ਕੀ ਪਤਾ ਕਿ ਬਾਹਰਲੇ ਮੁਲਕਾਂ ਦੇ ਲਾਲਚ ਵਿੱਚ ਆ ਕੇ ਉਹ ਕੁੜੀ ਵਾਲਿਆਂ ਨਾਲ ਧੋਖਾ ਹੋ ਜਾਵੇਗਾ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ (Hoshiarpur) 'ਚ ਦੇਖਣ ਨੂੰ ਮਿਲਿਆ, ਜਿੱਥੇ ਲੜਕੇ ਦੇ ਪਰਿਵਾਰ ਵਾਲਿਆਂ ਨੇ ਕਰੀਬ 12 ਲੱਖ ਰੁਪਏ ਖਰਚ ਕੇ ਲੜਕੀ ਨੂੰ ਵਿਦੇਸ਼ ਭੇਜ ਦਿੱਤਾ ਅਤੇ ਉਹ ਉਥੇ ਜਾ ਕੇ ਕੁੜੀ ਮੁਕਰ ਗਈ। ਇਸ ਤੋਂ ਦੁਖੀ ਹੋ ਕੇ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦਰਅਸਲ ਪਿੰਡ ਸਤੌਰ ਦੇ ਗੁਰਮੇਲ ਸਿੰਘ ਪੁੱਤਰ ਸੁਖਰਾਜ ਦੀਪ (Sukhaj Deep) ਦੀ ਮੰਗਣੀ ਸਥਾਨਕ ਮੁਹੱਲਾ ਬਹਾਦਰਪੁਰ ਦੀ ਅਮਨਦੀਪ ਨਾਲ ਹੋਈ ਸੀ। Also Read : ਫਿਰੋਜ਼ਪੁਰ 'ਚ ਹੈਂਡ ਗ੍ਰਨੇਡ ਮਿਲਣ ਨਾਲ ਮਚਿਆ ਹੜਕੰਪ, ਜਾਂਚ 'ਚ ਜੁੱਟੀ ਪੁਲਿਸ ਜਾਣਕਾਰੀ ਦਿੰਦਿਆਂ ਸੁਖਰਾਜ ਦੀਪ ਦੇ ਪਰਿਵਾਰ ਨੇ ਦੱਸਿਆ ਕਿ ਅਮਨਦੀਪ ਨੇ ਆਈਲੈਟਸ (IELTS) ਕੀਤੀ ਹੋਈ ਸੀ ਅਤੇ ਉਸ ਕੋਲ ਵਿਦੇਸ਼ ਜਾਣ ਲਈ ਪੈਸੇ ਨਹੀਂ ਸਨ। ਇਸ ’ਤੇ ਅਮਨਦੀਪ (Amandeep) ਦੀ ਮਾਸੀ ਨੇ ਉਸ ਦਾ ਰਿਸ਼ਤਾ ਸੁਖਰਾਜ ਦੀਪ ਨਾਲ ਕਰਵਾ ਲਿਆ। ਜਿਸ 'ਤੇ ਸੁਖਰਾਜ ਦੀਪ ਦੇ ਪਰਿਵਾਰ ਨੇ ਅਮਨਦੀਪ ਨੂੰ ਵਿਦੇਸ਼ ਭੇਜਣ ਲਈ 12 ਲੱਖ ਰੁਪਏ ਖਰਚ ਕੇ ਕੈਨੇਡਾ ਭੇਜ ਦਿੱਤਾ। Also Read : ਅਧਿਕਾਰਕ ਖੇਤਰ ਵਧਾਉਣ ਤੋਂ ਬਾਅਦ ਹਰਕਤ 'ਚ ਆਈ BSF, ਚਲਾਇਆ ਚੈਕਿੰਗ ਅਭਿਆਨ ਪਹਿਲਾਂ ਤਾਂ ਅਮਨਦੀਪ ਸੁਖਰਾਜ ਦੀਪ ਨਾਲ ਫ਼ੋਨ 'ਤੇ ਗੱਲਾਂ ਕਰਦੀ ਰਹੀ ਪਰ ਬਾਅਦ 'ਚ ਉਸ ਨੇ ਫ਼ੋਨ ਚੁੱਕਣਾ ਬੰਦ ਕਰ ਦਿੱਤਾ | ਜਿਸ ਤੋਂ ਬਾਅਦ ਸੁਖਰਾਜ ਦੀਪ ਦੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੜਕੀ ਨੂੰ ਵਰਕ ਪਰਮਿਟ (Work Permit) ਮਿਲ ਜਾਵੇਗਾ ਅਤੇ ਉਸ ਤੋਂ ਬਾਅਦ ਵਾਪਸ ਆ ਜਾਵੇਗੀ ਪਰ ਬੀਤੇ ਦਿਨੀਂ ਜਦੋਂ ਸੁਖਰਾਜ ਦੀਪ ਦੇ ਪਰਿਵਾਰਕ ਮੈਂਬਰ ਸੁਖਰਾਜ ਦੀਪ ਨਾਲ ਗੱਲ ਕਰਨ ਲਈ ਅਮਨਦੀਪ ਦੇ ਘਰ ਗਏ ਤਾਂ ਅਮਨਦੀਪ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਸਾਫ਼ ਕਹਿ ਦਿੱਤਾ ਕਿ ਹੁਣ ਉਸ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਇਸ ਤੋਂ ਨਿਰਾਸ਼ ਸੁਖਰਾਜ ਦੀਪ ਉਥੋਂ ਘਰ ਆ ਗਿਆ। Also Read : ਮੀਟਿੰਗ ਖਤਮ ਹੋਣ ਤੋਂ ਬਾਅਦ SKM ਕੋਰ ਕਮੇਟੀ ਨੇ ਕੀਤੇ ਵੱਡੇ ਐਲਾਨ, ਪੜ੍ਹੋ ਪੂਰ...
ਜਲੰਧਰ- ਜ਼ਿਲ੍ਹੇ ਦੇ ਬਸਤੀ ਨੌਂ ਵਿਖੇ ਮਾਹੌਲ ਉਦੋਂ ਗਰਮਾ ਗਿਆ ਜਦੋਂ ਕਿ 9 ਸਾਲ ਦੇ ਬੱਚੇ ਨਾਲ ਬਦਫੈਲੀ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਦਿੰਦੇ ਹੋਏ ਇਕ ਰਾਹਗੀਰ ਮੋਹਿਤ ਮੌਲਾ ਨੇ ਦੱਸਿਆ ਕਿ ਉਹ ਰਾਤ ਨੂੰ ਇੱਥੋਂ ਲੰਘ ਰਿਹਾ ਸੀ ਤਾਂ ਇਕ ਫੈਕਟਰੀ ਦਾ ਮਾਲਕ ਅਤੇ ਦੋ ਹੋਰ ਵਿਅਕਤੀ ਇਸ ਬੱਚੇ ਦੇ ਨਾਲ ਖੜ੍ਹੇ ਹੋਏ ਸਨ ਅਤੇ ਬੱਚੇ ਦੀ ਹਾਲਤ ਕਾਫੀ ਖਰਾਬ ਸੀ। ਜਦੋਂ ਉਸ ਨੇ ਉਨ੍ਹਾਂ ਕੋਲੋਂ ਬੱਚੇ ਦੀ ਇਸ ਹਾਲਤ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕੁਝ ਨਹੀਂ ਬਸ ਬੱਚੇ ਦੇ ਸੱਟ ਲੱਗੀ ਹੈ। ਜਿਸ ਤੋਂ ਬਾਅਦ ਉਹ ਅੱਗੇ ਚਲਾ ਗਿਆ, ਬਾਅਦ ਵਿਚ ਉਸ ਨੂੰ ਪਤਾ ਲੱਗਿਆ ਕਿ ਬੱਚੇ ਦੇ ਨਾਲ ਬਦਫੈਲੀ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। Also Read: Punjab 'ਚ 6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ ਮੋਹਿਤ ਮੌਲਾ ਨੇ ਅੱਗੇ ਦੱਸਿਆ ਕਿ ਇਸ ਫੈਕਟਰੀ ਦੇ ਮਾਲਿਕ ਨੇ ਇਕ 9 ਸਾਲ ਦੇ ਬੱਚੇ ਦੇ ਨਾਲ ਬਦਫੈਲੀ ਕਰਨ ਤੋਂ ਬਾਅਦ ਇਸ ਦੇ ਪਿਤਾ ਅਤੇ ਉਸ ਨੂੰ ਗਾਇਬ ਕਰ ਦਿੱਤਾ ਹੈ। ਉੱਥੇ ਹੀ ਬੱਚੇ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਨੂੰ ਜਾਣਕਾਰੀ ਮਿਲੀ ਸੀ ਕਿ ਉਸ ਦੇ ਭਤੀਜੇ ਦੇ ਨਾਲ ਅਜਿਹਾ ਹੋਇਆ ਹੈ ਤਾਂ ਉਸ ਵੱਲੋਂ ਆਪਣੇ ਭਰਾ ਨੂੰ ਫੋਨ ਕੀਤਾ ਗਿਆ ਜਿਸ ਤੋਂ ਬਾਅਦ ਉਸ ਇਹ ਪਤਾ ਲੱਗਿਆ ਕਿ ਉਹ ਹਸਪਤਾਲ 'ਚ ਹਨ, ਕਿਉਂਕਿ ਬੱਚੇ ਦੀ ਹਾਲਤ ਕਾਫੀ ਖਰਾਬ ਹੋ ਗਈ ਅਤੇ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ। Also Read: ਪੰਜਾਬ 'ਚ ਹੁਣ ਤੱਕ ਪਰਾਲੀ ਸਾੜਨ ਦੇ 67,000 ਮਾਮਲੇ ਦਰਜ, ਹੋਇਆ 2.46 ਕਰੋੜ ਦਾ ਜੁਰਮਾਨਾ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੋਹਿਤ ਮੌਲਾ ਵੱਲੋਂ ਇੱਕ ਸ਼ਿਕਾਇਤ ਮਿਲੀ ਸੀ ਅਤੇ ਉਨ੍ਹਾਂ ਨੇ ਇੱਥੇ ਆ ਕੇ ਜਾਂਚ ਪੜਤਾਲ ਕੀਤੀ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਅਮਲ ਵਿਚ ਲਿਆਂਦੀ ਜਾਵੇਗੀ। Also Read: 2000 ਦੇ ਲੈਣ-ਦੇਣ ਨੂੰ ਲੈ ਕੇ ਚੰਡੀਗੜ੍ਹ ਦੇ 32 ਸੈਕਟਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ...
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਦੇ ਆਦਮਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਆਦਮਪੁਰ ਵਾਸੀਆਂ ਲਈ ਕਈ ਵੱਡੇ ਐਲਾਨ ਵੀ ਕੀਤੇ। ਇਸ ਮੌਕੇ ਉਨ੍ਹਾਂ ਆਦਮਪੁਰ ਰੋਡ 4 ਗਲੀ ਏਅਰਪੋਰਟ ਰੋਡ ਦਾ ਨਾਂ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ’ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। Also Read : ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਭਲਕੇ ਹੋਵੇਗੀ ਕੋਰਟ 'ਚ ਪੇਸ਼ੀ ਇਸ ਦੇ ਨਾਲ ਹੀ ਉਨ੍ਹਾਂ ‘ਆਦਮਪੁਰ ਏਅਰਪੋਰਟ’ ਦਾ ਨਾਂ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੀ ਵੀ ਗੱਲ ਕੀਤੀ। ਇਸ ਤੋਂ ਇਲਾਵਾ ਚੰਨੀ ਨੇ ਆਦਮਪੁਰ ਵਾਸੀਆਂ ਲਈ ਕਈ ਐਲਾਨ ਕੀਤੇ ਅਤੇ ਕਿਹਾ ਕਿ ਅਸੀਂ ਇੱਥੇ ਸਬ-ਡਵੀਜ਼ਨ ਬਣਾਵਾਂਗੇ। ਉਨ੍ਹਾਂ ਆਦਮਪੁਰ ਵਿੱਚ ਡਿਗਰੀ ਕਾਲਜ ਬਣਾਉਣ ਦੀ ਗੱਲ ਵੀ ਆਖੀ ਅਤੇ ਆਦਮਪੁਰ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਵੀ ਜ਼ਿਕਰ ਕੀਤਾ। Also Read : ਕਿਸ ਰਿਟਾਇਰ ਜੱਜ ਕੋਲ ਜਾਵੇਗੀ ਲਖੀਮਪੁਰ ਖੇੜੀ ਮਾਮਲੇ ਦੀ ਜਾਂਚ, 17 ਨਵੰਬਰ ਨੂੰ SC 'ਚ ਹੋਵੇਗੀ ਸੁਣਵਾਈ ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿੱਚ 1 ਲੱਖ ਨੌਕਰੀਆਂ ਕੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਲੱਖ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੰਨੀ ਨੇ ਆਦਮਪੁਰ ਦੀਆਂ ਸੜਕਾਂ ਲਈ 9 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ।...
ਚੰਡੀਗੜ੍ਹ- ਟੈੱਟ ਅਤੇ ਬੀ-ਐੱਡ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘੇਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ਾਮ ਸਾਢੇ ਚਾਰ ਵਜੇ ਅਧਿਆਪਕਾਂ ਦਾ ਕਾਫ਼ਲਾ ਜਲੰਧਰ ਬੱਸ ਅੱਡੇ ਤੋਂ ਕੈਂਟ ਵੱਲ ਰਵਾਨਾ ਹੋਇਆ, ਜਿਸ ਦੌਰਾਨ ਪੁਲਿਸ ਨੇ ਪਰਗਟ ਸਿੰਘ ਦੀ ਰਿਹਾਇਸ਼ ਤੋਂ ਕਰੀਬ 100 ਮੀਟਰ ਦੂਰੀ 'ਤੇ ਬੈਰੀਕੇਡ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਅਧਿਆਪਕਾਂ ਵੱਲੋਂ ਬੈਰੀਕੇਡ ਤੋੜ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘੈਰਾਓ ਕਰਨ ਲਈ ਜੱਦੋ-ਜਹਿਦ ਕੀਤੀ ਗਈ। ਇਸ ਦੌਰਾਨ ਕਾਫ਼ੀ ਧੱਕਾ-ਮੁੱਕੀ ਵੀ ਹੋਈ। Also Read: ਮਾਹਰਾਂ ਦੀ ਚਿਤਾਵਨੀ! ਕੋਰੋਨਾ ਨੂੰ ਲੈ ਕੇ ਕਦੇ ਨਾ ਵਰਤੋਂ ਢਿੱਲ, ਮਹਾਮਾਰੀ ਬਦਲ ਰਹੀ 'ਰੰਗ' ਕਾਫ਼ੀ ਮੁਸ਼ੱਕਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਦੇ ਧਰਨੇ ਨੂੰ ਕਾਬੂ ਵਿੱਚ ਕੀਤਾ ਗਿਆ। ਹਾਲਾਂਕਿ ਬੇਰੁਜ਼ਗਾਰ ਅਧਿਆਪਕ ਬੈਰੀਕੇਡ ਨੇੜੇ ਹੀ ਧਰਨੇ 'ਤੇ ਬੈਠ ਗਏ ਹਨ ਅਤੇ ਮੰਗ ਕਰ ਰਹੇ ਹਨ ਕਿ ਸਰਕਾਰ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇ। ਬੀ-ਐੱਡ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਮੰਗ ਕਰ ਰਹੇ ਹਨ ਕਿ ਸਰਕਾਰ ਐੱਸ. ਐੱਸ. ਟੀ. ਹਿੰਦੀ ਅਤੇ ਪੰਜਾਬੀ ਵਿਸ਼ੇ ਸਬੰਧੀ 9 ਹਜ਼ਾਰ ਪੋਸਟਾਂ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ। Also Read: ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ 'ਤੇ ਪੁਲਿਸ ਇਸੇ ਸਬੰਧੀ ਜਲੰਧਰ ਦੇ ਬੱਸ ਅੱਡੇ 'ਤੇ 28 ਅਕਤੂਬਰ ਤੋਂ ਧਰਨਾ ਲਗਾਇਆ ਹੋਇਆ ਹੈ। ਬੱਸ ਅੱਡੇ 'ਤੇ ਪਾਣੀ ਵਾਲੀ ਟੈਂਕੀ 'ਤੇ ਵੀ ਅਧਿਆਪਕ ਚੜ੍ਹੇ ਹੋਏ ਹਨ ਅਤੇ ਰੋਜ਼ਾਨਾ ਪੰਜ ਬੇਰੁਜ਼ਗਾਰ ਅਧਿਆਪਕ ਭੁੱਖ ਹੜਤਾਲ ਵੀ ਰੱਖ ਰਹੇ ਹਨ। Also Read: ਭਾਰਤ 'ਚ ਜਲਦ ਹੋਣ ਜਾ ਰਹੀ ਹੈ ਇਸ ਦਮਦਾਰ Bike ਦੀ ਵਾਪਸੀ!...
ਜਲੰਧਰ : ਸਿੱਖਿਆ ਵਿਭਾਗ ਦੇ ਟੈਟ 2011 ਦੇ ਗ਼ਲਤ ਪੇਪਰ ਗਲਤ ਨੀਤੀਆਂ ਕਾਰਨ ਵੱਧ ਮੈਰਿਟ ਰੱਖਣ ਦੇ ਬਾਵਜੂਦ 3442 /5178 ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਭੁੱਖ ਹੜਤਾਲ ਤੇ ਬੈਠ ਗਏ ਹਨ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਇਸੇ ਤਰ੍ਹਾਂ ਹੀ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਭੁੱਖ ਹੜਤਾਲ ਤੇ ਬੈਠੇ ਰਹਿਣਗੇ। Also Read : ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਦੀਆਂ ਮੰਗਾਂ ਵੱਲ ਨਾ ਧਿਆਨ ਦਿੱਤਾ ਗਿਆ ਤਾਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦੇ ਬਾਹਰ ਮਰਨ ਵਰਤ ਤੇ ਬੈਠਣਗੇ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਦੇ ਸਮੇਂ ਚ ਬਦਲੇ ਤਿੰਨ ਸਿੱਖਿਆ ਮੰਤਰੀਆਂ ਦੇ ਕੋਲ ਲਗਾਤਾਰ ਆਪਣੀਆਂ ਮੰਗਾਂ ਲੈ ਕੇ ਜਾਂਦੇ ਰਹੇ ਪਰ ਫੇਰ ਵੀ ਉਨ੍ਹਾਂ ਨੇ ਇਨ੍ਹਾਂ ਦੀ ਗੱਲ ਨਹੀਂ ਸੁਣੀ,ਜਿਸ ਨੂੰ ਲੈ ਕੇ ਅਸੀ ਲਗਾਤਾਰ ਪ੍ਰਦਰਸ਼ਨ ਕਰਦੇ ਰਹੇ।
ਜਲੰਧਰ : ਬੀ.ਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਵੱਲੋਂ ਅੱਜ 2 ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ 'ਤੇ ਬਣੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਅਧਿਆਪਕਾਂ ਵੱਲੋਂ ਅੱਜ ਸਵੇਰ ਤੋਂ ਹੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਸਮਾਜਿਕ ਸਿੱਖਿਆ, ਪੰਜਾਬੀ, ਹਿੰਦੀ ਦੀਆਂ 9000 ਪੋਸਟਾਂ ਦਾ ਇਸ਼ਤਿਹਾਰ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ।
ਜਲੰਧਰ- ਪੁਲਿਸ ਸ਼ਹੀਦੀ ਦਿਵਸ ਦੇ ਮੌਕੇ 'ਤੇ ਵੀਰਵਾਰ ਨੂੰ ਪੀਏਪੀ ਵਿੱਚ ਇੱਕ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਹਦਾਇਤ ਕੀਤੀ ਕਿ ਸ਼ਹੀਦ ਪਰਿਵਾਰਾਂ ਦੇ ਰੁਕੇ ਹੋਏ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ। Also Read: ਭਾਜਪਾ ਨੇਤਾ ਨੇ ਕੀਤਾ ਬਿਊਟੀਸ਼ੀਅਨ ਪਤਨੀ ਦਾ ਕਤਲ, ਪਹਿਲਾਂ ਬਣਾਇਆ ਅਸ਼ਲੀਲ ਵੀਡੀਓ ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸ਼ਹੀਦ ਪਰਿਵਾਰਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ। ਡਿਪਟੀ ਸੀਐਮ ਨੇ ਸ਼ਹੀਦ ਪਰਿਵਾਰਾਂ ਲਈ ਜ਼ਿਲ੍ਹਿਆਂ ਵਿੱਚ ਇੱਕ ਅਧਿਕਾਰੀ ਨਿਯੁਕਤ ਕਰਨ ਬਾਰੇ ਵੀ ਗੱਲ ਕੀਤੀ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕੇ ਅਤੇ ਉਨ੍ਹਾਂ ਨੂੰ ਹੱਲ ਕਰ ਸਕੇ। Also Read: ਹੁਣ Amazon Prime 'ਤੇ ਫਿਲਮਾਂ ਦੇਖਣੀਆਂ ਪੈਣਗੀਆਂ ਮਹਿੰਗੀਆਂ! ਪ੍ਰੋਗਰਾਮ ਦੌਰਾਨ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1965 ਅਤੇ 1971 ਦੀਆਂ ਜੰਗਾਂ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਇਸ ਦੇ ਨਾਲ ਹੀ ਅੱਤਵਾਦ ਦੇ ਦੌਰ ਵਿੱਚ ਪੰਜਾਬ ਪੁਲਿਸ ਦੇ ਕੰਮ ਨੂੰ ਭੁਲਾਇਆ ਨਹੀਂ ਜਾ ਸਕਦਾ। ਬੀਐੱਸਐੱਫ ਦੀ ਸਰਹੱਦ ਨੂੰ 50 ਕਿਲੋਮੀਟਰ ਵਧਾਉਣ ਦੇ ਆਦੇਸ਼ਾਂ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਪਿਛਲੇ ਦਿਨੀਂ ਸਰਹੱਦੀ ਖੇਤਰ ਦਾ ਦੌਰਾ ਕਰ ਚੁੱਕੇ ਸਨ ਜਿੱਥੇ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਬੀਐੱਸਐੱਫ ਦੇ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਕੰਮ ਕਰਦਿਆਂ ਵੇਖਿਆ ਸੀ। ਇਹ ਕਿਵੇਂ ਮੁਮਕਿਨ ਹੈ ਕਿ ਪੰਜਾਬ ਪੁਲਿਸ ਦੇ ਜਵਾਨ ਸਰਹੱਦ ਤੋਂ 50 ਕਿਲੋਮੀਟਰ ਤੱਕ ਦੇ ਖੇਤਰ ਦੀ ਸੁਰੱਖਿਆ ਨਹੀਂ ਕਰ ਸਕਦੇ। Also Read: ਬਿਨਾਂ ਵੀਜ਼ਾ ਦੇ ਭਾਰਤੀ ਕਰ ਸਕਦੇ ਨੇ ਇਨ੍ਹਾਂ ਖੂਬਸੂਰਤ ਦੇਸ਼ਾਂ ਦੀ ਸੈਰ (Photos)...
ਜਲੰਧਰ: ਬੁੱਧਵਾਰ ਨੂੰ ਜਲੰਧਰ ਦਾ ਤੂਫਾਨੀ ਦੌਰਾ ਕਰਨ ਵਾਲੀ ਸੀਨੀਅਰ ਅਕਾਲੀ ਦਲ ਨੇਤਾ ਤੇ ਸੰਸਦ ਮੈਂਬਰ ਹਰਸਿਮਰਕਤ ਕੌਰ ਬਾਦਲ ਦਾ ਦੂਜਾ ਅੰਦਾਜ਼ ਵੀ ਲੋਕਾਂ ਨੂੰ ਦੇਸ਼ਣ ਨੂੰ ਮਿਲਿਆ। ਉਨ੍ਹਾਂ ਨੇ ਆਪਣੇ ਬਿਜ਼ੀ ਪ੍ਰੋਗਰਾਮ ਤੋਂ ਸਮਾਂ ਕੱਢ ਕੇ ਕੈਂਟ ਦੀ ਇਕ ਦੁਕਾਨ ਵਿਚ ਕਰਵਾਚੌਥ ਤਿਓਹਾਰ ਨੂੰ ਲੈ ਕੇ ਚੂੜੀਆਂ ਦੀ ਖਰੀਦਦਾਰੀ ਕੀਤੀ। ਤਕਰੀਬਨ 2 ਵਜੇ ਦੁਕਾਨ ਵਿਚ ਪਹੁੰਚੀ ਹਰਸਿਮਰਤ ਕੌਰ ਬਾਦਲ ਨੂੰ ਆਪਣੇ ਵਿਚਾਲੇ ਦੇਖ ਕੇ ਉਥੇ ਮੌਜੂਦ ਹੋਰ ਗਾਹਕ ਖੁਸ਼ ਹੋ ਗਏ। ਉਨ੍ਹਾਂ ਨੇ ਆਪਣੇ ਫੋਨਾਂ ਰਾਹੀਂ ਹਰਸਿਮਰਤ ਬਾਦਲ ਨਾਲ ਤਸਵੀਰਾਂ ਵੀ ਖਿੱਚੀਆਂ। ਇਸ ਦੌਰਾਨ ਕੁਝ ਮੀਡੀਆ ਕਰਮਚਾਰੀ ਵੀ ਦੁਕਾਨ ਵਿਚ ਪਹੁੰਚੇ। Also Read: ਦਿੱਲੀ ਹੱਦ 'ਤੇ ਡਟੇ ਕਿਸਾਨਾਂ ਨੂੰ ਲੈ ਕੇ SC ਦੀ ਟਿੱਪਣੀ, ਕਿਹਾ-'ਅੰਦੋਲਨ ਦਾ ਅਧਿਕਾਰ ਪਰ ਸੜਕਾਂ ਨਾ ਹੋਣ ਜਾਮ' ਬਿਊਟੀ ਹਾਊਸ ਵਿਚ ਸਾਬਕਾ ਕੈਬਿਨਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਪਸੰਦ ਦੀਆਂ ਚੂੜੀਆਂ ਖਰੀਦੀਆਂ। ਨਾਲ ਹੀ, ਹੋਰ ਮਨਿਆਰੀ ਦਾ ਸਮਾਨ ਵੀ ਖਰੀਦਿਆ। ਉਨ੍ਹਾਂ ਨੇ ਤਕਰੀਬਨ 15 ਮਿੰਟ ਦੁਕਾਨ ਵਿਚ ਖਰੀਦਦਾਰੀ ਕੀਤੀ। ਹਰਸਿਮਰਤ ਕੌਰ ਨੇ ਉਨ੍ਹਾਂ ਨਾਲ ਮਿਲਣ ਆਏ ਗਾਹਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨਾਲ ਸੈਲਫੀ ਵੀ ਖਿਚਵਾਈ। Also Read: ਮੱਧ ਪ੍ਰਦੇਸ਼ ਦੇ ਭਿੰਡ 'ਚ ਏਅਰਫੋਰਸ ਦਾ ਜਹਾਜ਼ ਕ੍ਰੈਸ਼, ਜ਼ਮੀਨ ਅੰਦਰ ਧਸਿਆ ਜਹਾਜ਼ ਦੁਕਾਨ ਦੇ ਮਾਲਕ ਕਨਿਸ਼ਕ ਕੰਨੂ ਨੇ ਕਿਹਾ ਕਿ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਥੇ ਖਰੀਦਦਾਰੀ ਲਈ ਆ ਕੇ ਉਨ੍ਹਾਂ ਦੀ ਦੁਕਾਨ ਦਾ ਮਾਣ ਵਧਾਇਆ ਹੈ। ਉਨ੍ਹਾਂ ਨੂੰ ਹਰਸਿਮਰਤ ਕੌਰ ਦੇ ਆਉਣ ਉੱਤੇ ਬਹੁਤ ਖੁਸ਼ੀ ਹੋਈ ਹੈ। ਦੁਕਾਨ ਵਿਚ ਮੌਜੂਦ ਹੋਰ ਗਾਹਕ ਵੀ ਸਾਬਕਾ ਕੇਂਦਰੀ ਮੰਤਰੀ ਨੂੰ ਆਪਣੇ ਵਿਚਾਲੇ ਦੇਖ ਖੁਸ਼ ਹੋਏ ਹਨ।
ਜਲੰਧਰ : ਪੰਜਾਬ ਦੇ ਉਪ ਮੁੱਖਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਪੁਲਿਸ ਯਾਦਗਾਰੀ ਦਿਵਸ ਮੌਕੇ ਜਲੰਧਰ ਪਹੁੰਚੇ ਹਨ। ਪੁਲਿਸ ਯਾਦਗਾਰੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਪੀਏਪੀ ਜਲੰਧਰ ਕੈਂਟ 'ਚ ਕਰਵਾਇਆ ਗਿਆ ਹੈ।ਜਿਥੇ ਮੁੱਖ ਮਹਿਮਾਨ ਦੇ ਤੌਰ 'ਤੇ ਸੁਖਜਿੰਦਰ ਰੰਧਾਵਾ ਨੇ ਸ਼ਿਰਕਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਪੁਲਿਸ ਦੇ ਜਾਵਾਨਾਂ ਨੂੰ ਸ਼ਰਧਾਨਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ ਸਾਲ 1959 'ਚ ਚੀਨ ਦੇ ਬਾਰਡਰ ਲੱਦਾਖ 'ਚ 21 ਅਕਤੂਬਰ ਨੂੰ ਹੀ ਚੀਨੀ ਸੇਨਾ ਦੇ ਵੱਲੋਂ ਭਾਰਤੀ ਟੁਕੜੀ 'ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਦੌਰਾਨ ਪੁਲਿਸ ਦੇ ਕਈ ਜਵਾਨ ਸ਼ਹੀਦ ਹੋਏ ਸਨ। ਪੁਲਿਸ ਦੇ ਜਵਾਨਾਂ ਦੀ ਯਾਦ ਵਿਚ ਹੀ ਇਹ ਦਿਨ ਪੁਲਿਸ ਯਾਦਗਾਰੀ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਇਸ ਦਿਨ ਪੂਰੇ ਭਾਰਤ ਵਿਚ ਪੁਲਿਸ ਹੈਡ ਕਵਾਰਟਰਾਂ 'ਤੇ ਹੀ ਇਹ ਦਿਨ ਮਨਾਇਆ ਜਾਂਦਾ ਹੈ। ਇਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੇ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।
ਜਲੰਧਰ: ਪਰਾਗਪੁਰ ਜੀ. ਟੀ. ਰੋਡ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਕੁੜੀ ਦੀ ਮੌਤ ਹੋ ਗਈ ਜਦਕਿ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਸੜਕ ਪਾਰ ਕਰਦੇ ਸਮੇਂ ਵਾਪਰਿਆ। Also Read: ਸਿਰਫ ਬਿਸਤਰ 'ਤੇ ਲੇਟਣ ਦੀ ਹੈ ਇਹ JOB, ਕੰਪਨੀ ਦੇਵੇਗੀ 25 ਲੱਖ ਰੁਪਏ ਸੈਲਰੀ! ਪਰਾਗਪੁਰ ਜੀ. ਟੀ. ਰੋਡ ਨੇੜੇ ਹੁੰਡਈ ਦੇ ਸ਼ੋਅ ਰੂਮ ’ਚ ਕੰਮ ਕਰਦੀਆਂ ਦੋ ਕੁੜੀਆਂ ਮਮਤਾ ਅਤੇ ਨਵਜੋਤ ਕੌਰ ਪੈਦਲ ਜਾ ਰਹੀਆਂ ਸਨ ਕਿ ਇਸੇ ਦੌਰਾਨ ਪਰਾਗਪੁਰ ਜੀ. ਟੀ. ਰੋਡ ’ਤੇ ਸੜਕ ਪਾਰ ਕਰਦੇ ਸਮੇਂ ਇਨ੍ਹਾਂ ਕੁੜੀਆਂ ਨੂੰ ਬਿ੍ਰਜਾ ਕਾਰ (ਪੀ. ਬੀ.07 ਬੀ. ਡਬਲਿਊ 0112) ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਨਵਜੋਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮਮਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਕੁੜੀਆਂ ਪਿੰਡ ਧੰਨੋਵਾਲੀ ਦੀਆਂ ਰਹਿਣ ਵਾਲੀਆਂ ਹਨ। ਗੰਭੀਰ ਹਾਲਤ ’ਚ ਮਮਤਾ ਨੂੰ ਇਲਾਜ ਲਈ ਆਸ਼ੀਰਵਾਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। Also Read: ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ, ਟਿਕੈਤ ਬੋਲੇ-'ਲੋਕ ਜਾਣਦੇ ਹਨ ਕਿੱਥੇ ਰੋਕਣੀ ਹੈ ਰੇਲ'...
ਜਲੰਧਰ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਵਪਾਰੀ ਵਰਗ ਨਾਲ ਮੁਲਾਕਾਤ ਕਰਨ ਲਈ ਜਲੰਧਰ ਪਹੁੰਚੇ।ਅੱਜ ਉਨ੍ਹਾਂ ਨੇ ਵਪਾਰੀ ਵਰਗ ਲਈ ਕਈ ਵੱਡੇ ਐਲਾਨ ਕੀਤੇ ਹਨ।ਕੇਜਰੀਵਾਲ ਵੱਲੋਂ ਪੰਜਾਬ ਦੇ ਵਪਾਰੀ ਵਰਗ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਹੈ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਨੂੰ ਵਪਾਰੀ ਵਰਗ ਤੋਂ ਕੋਈ ਪੈਸਾ ਨਹੀਂ ਚਾਹੀਦਾ ਹੈ ਸਿਰਫ ਉਨ੍ਹਾਂ ਦੇ ਸਾਰੇ ਮਸਲੇ ਹੱਲ ਕਰਨਾ ਚਾਹੁੰਦਾ ਹਾਂ।ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਗੰਡਾ ਟੈਕਸ ਦੇ ਧੰਦਿਆਂ ਨੂੰ ਬੰਦ ਕੀਤਾ ਜਾਵੇਗਾ।ਅੰਤ ਵਿਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਇਕ ਵਾਰ ਬਾਦਲ ਪਰਿਵਾਰ ਅਤੇ ਇਕ ਮੌਕਾ ਕੈਪਟਨ ਸਰਕਾਰ ਨੂੰ ਦਿੱਤਾ ਹੈ ਇਸ ਵਾਰ ਇਕ ਮੌਕਾ 'ਆਪ' ਨੂੰ ਦੇਕੇ ਦੇਖੇ।ਤੁਸੀ ਵੀ ਸੁਣੋ ਹੋਰ ਕੀ ਕਿਹਾ ਸੀਐਮ ਕੇਜਰੀਵਾਲ ਨੇ :
ਕਪੂਰਥਲਾ : ਜਿਲ੍ਹਾ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਵਿਖੇ ਸ਼ਹੀਦ ਜਸਵਿੰਦਰ ਸਿੰਘ ਦੇ ਘਰ ਵਿੱਚ ਗਮਗੀਨ ਮਾਹੌਲ ਵੱਡੀ ਤਾਦਾਦ ਵਿੱਚ ਲੋਕ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਹਨ। ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਬੀਬੀ ਜਗੀਰ ਕੌਰ ਅਤੇ ਹੋਰ ਵੱਖ ਵੱਖ ਖੇਤਰਾਂ ਦੇ ਲੋਕ ਪੁੱਜੇ ਰਹੇ ਹਨ ਜਿਸ ਦੇ ਚਲਦਿਆਂ ਭਾਰੀ ਫੋਰਸ ਸਮੇਤ ਪੰਜਾਬ ਪੁਲਿਸ ਅਧਿਕਾਰੀ ਵੀ ਹਾਜ਼ਰ ਹਨ। Also Read : ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਜਵਾਨਾਂ ਦੀ ਅੰਤਿਮ ਯਾਤਰਾ 'ਚ ਸ਼ਾਮਲ ਹੋਣਗੇ CM ਚੰਨੀ ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁੰਛ ’ਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਹੋਏ ਮੁਕਾਬਲੇ ਵਿੱਚ ਭਾਰਤੀ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਸ਼ਹੀਦ ਹੋਏ ਜਵਾਨਾਂ ਵਿੱਚ 3 ਜਵਾਨ ਪੰਜਾਬ ਦੇ ਹਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਇਕ ਸਿੱਖ ਸੈਨਿਕ ਨਾਇਬ ਸੂਬੇਦਾਰ ਜਸਵਿੰਦਰ ਸਿੰਘ (39) ਜ਼ਿਲ੍ਹਾ ਕਪੂਰਥਲਾ ਹਲਕਾ ਦੇ ਭੁਲੱਥ ਵਿਚ ਪੈਂਦੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਹੈ, ਜੋ ਇਸ ਵੇਲੇ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਡਿਊਟੀ ਕਰ ਰਿਹਾ ਸੀ।ਅੱਜ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।...
ਜਲੰਧਰ : ਜਲੰਧਰ ਸ਼ਹਿਰ ਦੇ ਅਰਬਨ ਅਸਟੇਟ ਫੇਸ-1 ਨੇੜੇ ਪੀ. ਪੀ. ਆਰ. ਮਾਲ ਰੋਡ ਨੇੜੇ ਇਕ ਕਬਾੜ ਦੇ ਗੋਦਾਮ ’ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਥੇ ਹੀ ਅੱਗ ਲੱਗਣ ਤੋਂ ਬਾਅਦ ਧੂੰਆਂ ਇੰਨਾ ਜ਼ਿਆਦਾ ਫੈਲ ਗਿਆ ਕਿ ਕੂਲ ਰੋਡ ਚੌਂਕ ਤੱਕ ਅੱਗ ਦੀਆਂ ਲਪਟਾਂ ਵਿਖਾਈ ਦਿੱਤੀਆਂ। Also Read : ਗੱਡੀ ਤੇਜ਼ ਚਲਾਉਣ ਦੀ ਕੀਤੀ ਸ਼ਿਕਾਇਤ ਤਾਂ ਸਿਰਫਿਰੇ ਨੇ 5 ਲੋਕਾਂ 'ਤੇ ਚੜਾ ਦਿੱਤੀ ਕਾਰ, 2 ਦੀ ਮੌਤ ਗੋਦਾਮ ’ਚ ਲੱਗੀ ਅੱਗ ਫੈਲਦੀ ਹੋਈ ਨੇੜੇ ਸਥਿਤ ਝੁੱਗੀਆਂ ਦੇ ਕੋਲ ਪਹੁੰਚ ਗਈ ਅਤੇ ਕਈ ਝੁੱਗੀਆਂ ਵੀ ਅੱਗ ਦੀ ਲਪੇਟ ’ਚ ਆ ਗਈਆਂ ਹਨ। ਝੁੱਗੀਆਂ ’ਚ ਪਿਆ ਘਰੇਲੂ ਸਾਮਾਨ ਸਾਰਾ ਸੜ ਕੇ ਸੁਆਹ ਹੋ ਗਿਆ ਹੈ। ਇਸ ਵਿੱਚ ਕਰੀਬ 50-60 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਪਰ ਵਾਹਨਾਂ' ਚ ਪਾਣੀ ਨਾ ਹੋਣ ਕਾਰਨ ਲੋਕਾਂ 'ਚ ਗੁੱਸਾ ਪਾਇਆ ਜਾ ਰਿਹਾ ਹੈ।...
ਚੰਡੀਗੜ੍ਹ: ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਕੱਟਾਂ ਖ਼ਿਲਾਫ਼ ਕਿਸਾਨ ਸੰਗਠਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਅੱਜ ਪਰਾਗਪੁਰ ਚੂੰਗੀ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਨੇੜੇ ਦੇ ਪਿੰਡਾਂ ਤੋਂ ਕਿਸਾਨ ਟਰੈਕਟਰ-ਟਰਾਲੀਆਂ ’ਤੇ ਇਥੇ ਆਏ ਅਤੇ ਟ੍ਰੈਫਿਕ ਨੂੰ ਜਾਮ ਕੀਤਾ। ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਲੋਕਾਂ ਦੇ ਕੋਲ 10 ਵਜੇ ਤੋਂ ਪਹਿਲਾਂ ਪਰਾਗਪੁਰ ਕ੍ਰਾਸ ਕਰਨ ਦਾ ਬਦਲ ਸੀ। Also Read: ਮੇਘਾਲਿਆ 'ਚ ਸਿੱਖ ਪਰਿਵਾਰਾਂ 'ਤੇ ਉਜਾੜੇ ਦੀ ਤਲਵਾਰ, ਸ੍ਰੀ ਅਕਾਲ ਤਖਤ ਜਥੇਦਾਰ ਵਲੋਂ ਸਖਤ ਸ਼ਬਦਾਂ 'ਚ ਨਿਖੇਧੀ ਕਿਸਾਨਾਂ ਵੱਲੋਂ ਹਾਈਵੇਅ ਜਾਮ ਕਰਨ ’ਤੇ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਹੈ ਕਿ ਟ੍ਰੈਫਿਕ ਜਾਮ ਕਿੰਨੇ ਵਜੇ ਤੱਕ ਰਹੇਗਾ। ਇਸ ਦੌਰਾਨ ਭਾਰਤੀ ਕਿਸਾਨ ਰਾਜੇਵਾਲ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਸ਼ਕਤੀ ਸਦਨ ਦੇ ਬਾਹਰ ਧਰਨਾ ਲਗਾ ਕੇ ਚੀਫ਼ ਇੰਜੀਨੀਅਰ ਨੂੰ ਇਕ ਮੈਮੋਰੰਡਮ ਵੀ ਦਿੱਤਾ ਹੈ। Also Read: ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਜਾਰੀ, ਕੋਲਾ ਸੰਕਟ ਸਣੇ ਕਈ ਮੁੱਦੇ ਜਾ ਰਹੇ ਵਿਚਾਰੇ ਜ਼ਿਕਰਯੋਗ ਹੈ ਕਿ ਸ਼ਨੀਵਾਰ ਤੋਂ ਸ਼ੁਰੂ ਹੋਇਆ ਬਿਜਲੀ ਕੱਟਾਂ ਦਾ ਸਿਲਸਿਲਾ ਐਤਵਾਰ ਛੁੱਟੀ ਵਾਲੇ ਦਿਨ ਵੀ ਜਾਰੀ ਰਿਹਾ। ਵਧੇਰੇ ਇੰਡਸਟਰੀ ਬੰਦ ਹੋਣ ਕਾਰਨ ਸਵੇਰ ਸਮੇਂ ਕੱਟ ਨਹੀਂ ਲਾਏ ਗਏ ਪਰ ਸ਼ਾਮ ਨੂੰ ਜਿਵੇਂ ਹੀ ਬਿਜਲੀ ਦੀ ਮੰਗ ’ਚ ਵਾਧਾ ਦਰਜ ਹੋਇਆ, ਲੋਕਾਂ ’ਤੇ ਬਿਜਲੀ ਕੱਟਾਂ ਦੀ ਮਾਰ ਪੈ ਗਈ। Also Read: ਫਾਜ਼ਿਲਕਾ: ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ 'ਤੇ ਜਾਨਲੇਵਾ ਹਮਲਾ, ਕੀਤੀ ਫਾਇਰਿੰਗ...
ਜਲੰਧਰ- ਸੰਯੁਕਤ ਕਿਸਾਨ ਮੋਰਚੇ ਵੱਲੋਂ ਮਿਲੀ ਭਾਰਤ ਬੰਦ ਦੀ ਕਾਲ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦਾ ਪੂਰਨ ਅਸਰ ਪੰਜਾਬ ਵਿਚ ਦੇਖਣ ਨੂੰ ਮਿਲ ਰਿਹਾ ਹੈ। ਪੜੋ ਹੋਰ ਖਬਰਾਂ: ਭਾਰਤ ਬੰਦ: ਦਿੱਲੀ-ਗੁਰੂਗ੍ਰਾਮ ਬਾਰਡਰ 'ਤੇ ਮਹਾਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ ਦੱਸ ਦੀਏ ਕਿ ਦਿੱਲੀ ਵਿਚ ਸੰਘਰਸ਼ ਕਰ ਰਹੀਆਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਚੌਲਾਂਗ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਕਿਸਾਨਾਂ ਨਾਲ ਜਲੰਧਰ ਜੰਮੂ-ਕੌਮੀ ਸ਼ਾਹ ਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਥੇ ਦੱਸਣਯੋਗ ਹੈ ਕਿ ਭਾਰਤ ਬੰਦ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਵੇਗੀ। ਪੜੋ ਹੋਰ ਖਬਰਾਂ: ਨਰਿੰਦਰ ਤੋਮਰ ਦਾ ਗੱਲਬਾਤ ਦਾ ਸੱਦਾ, ਟਿਕੈਤ ਬੋਲੇ-'ਖੇਤੀਬਾੜੀ ਮੰਤਰੀ ਰੱਟੂ' ਕੇਂਦਰ ਅਤੇ ਰਾਜ ਸਰਕਾਰ ਦੇ ਦਫ਼ਤਰ, ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਭਾਰਤ ਬੰਦ ਦੌਰਾਨ ਐਂਬੂਲੈਂਸਾਂ ਅਤੇ ਫਾਇਰ ਸੇਵਾਵਾਂ ਸਮੇਤ ਐਮਰਜੈਂਸੀ ਸੇਵਾਵਾਂ ਦੀ ਹੀ ਇਜਾਜ਼ਤ ਹੋਵੇਗੀ। ਉਥੇ ਹੀ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: ਬੰਦ ਦੀ ਕਾਲ ਨੂੰ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਲੋਂ ਪੂਰਨ ਸਮਰਥਨ
ਜਲੰਧਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬੁੱਧਵਾਰ ਨੂੰ 12 ਵਜੇ ਦੇ ਕਰੀਬ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨਗੇ। ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ-ਮਹਾਂਪੁਰਸ਼ਾਂ ਵੱਲੋਂ ਆਸ਼ੀਰਵਾਦ ਲਿਆ ਜਾਵੇਗਾ। ਪੜੋ ਹੋਰ ਖਬਰਾਂ: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ, ਕਈ ਥਾਂ ਭਾਰੀ ਨੁਕਸਾਨ ਇਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਤੋਂ ਉਪਰੰਤ ਉਨ੍ਹਾਂ ਨੇ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਚਰਨਜੀਤ ਸਿੰਘ ਚੰਨੀ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਪੜੋ ਹੋਰ ਖਬਰਾਂ: 27 ਸਤੰਬਰ ਦੇ ਬੰਦ ਲਈ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਪੀਲ
ਜਲੰਧਰ- ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਨਵ-ਨਿਯੁਕਤ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਟ੍ਰੈਫਿਕ ਪੁਲਿਸ ਵਿਚ ਵੱਡਾ ਫੇਰਬਦਲ ਕੀਤਾ ਹੈ। ਪੜੋ ਹੋਰ ਖਬਰਾਂ: ਸ਼ਿਵਗੜ੍ਹ ਧਾਰ ਇਲਾਕੇ 'ਚ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਉਨ੍ਹਾਂ ਦੱਸਿਆ ਕਿ ਸ਼ਹਿਰ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਬਾਰੇ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਪਹਿਲਾਂ ਟ੍ਰੈਫਿਕ ਪੁਲਿਸ ਵਿਚ ਬੀਟ ਸਿਸਟਮ ਚੱਲ ਰਿਹਾ ਸੀ, ਜਿਸ ਨੂੰ ਉਨ੍ਹਾਂ ਖ਼ਤਮ ਕਰ ਦਿੱਤਾ ਹੈ। ਹੁਣ ਸ਼ਹਿਰ ਵਿਚ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡੀ. ਸੀ. ਪੀ. ਟ੍ਰੈਫਿਕ ਨਰੇਸ਼ ਡੋਗਰਾ, ਏ. ਡੀ. ਸੀ. ਪੀ. ਟ੍ਰੈਫਿਕ ਗਗਨੇਸ਼ ਕੁਮਾਰ ਅਤੇ ਏ. ਸੀ. ਪੀ. ਟ੍ਰੈਫਿਕ ਹਰਬਿੰਦਰ ਸਿੰਘ ਭੱਲਾ ਨਾਲ ਮੀਟਿੰਗ ਕਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਨੂੰ ਕੁੱਲ 4 ਹਿੱਸਿਆਂ ਵਿਚ ਵੰਡ ਦਿੱਤਾ ਗਿਆ ਹੈ। ਪੜੋ ਹੋਰ ਖਬਰਾਂ: ਅਸ਼ਲੀਲ ਫਿਲਮਾਂ ਦਾ ਮਾਮਲਾ: ਦੋ ਮਹੀਨਿਆਂ ਬਾਅਦ ਅੱਜ ਜੇਲ 'ਚੋਂ ਬਾਹਰ ਨਿਕਲੇ ਰਾਜ ਕੁੰਦਰਾ ਇਸ ਦੇ ਨਾਲ ਹੀ ਹਰ ਹਿੱਸੇ ਵਿਚ ਇਕ ਇੰਸਪੈਕਟਰ ਰੈਂਕ ਦਾ ਅਧਿਕਾਰੀ ਟ੍ਰੈਫਿਕ ਮੁਲਾਜ਼ਮਾਂ ਨਾਲ ਤਾਇਨਾਤ ਕੀਤਾ ਜਾਵੇਗਾ। ਜ਼ੋਨ-1 ਵਿਚ ਹਾਈਵੇ ’ਤੇ ਟ੍ਰੈਫਿਕ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਇੰਸਪੈਕਟਰ ਰਮੇਸ਼ ਲਾਲ ਨੂੰ ਸੌਂਪੀ ਗਈ ਹੈ। ਜ਼ੋਨ-2 ਵਿਚ ਮਕਸੂਦਾਂ ਅਤੇ ਉਸਦੇ ਆਲੇ-ਦੁਆਲੇ ਵਿਚ ਪੈਂਦੇ ਇਲਾਕਿਆਂ ਵਿਚ ਇੰਸਪੈਕਟਰ ਅਮਿਤ ਠਾਕੁਰ, ਜ਼ੋਨ-3 ਮਾਡਲ ਟਾਊਨ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਇੰਸਪੈਕਟਰ ਸੁਕੰਦਿਆ ਦੇਵੀ ਅਤੇ ਜ਼ੋਨ-4 ਵਿਚ ਮਾਈ ਹੀਰਾਂ ਗੇਟ ਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਇੰਸ. ਤਰਲੋਕ ਸਿੰਘ ਦੀ ਡਿਊਟੀ ਲਾਈ ਗਈ ਹੈ। ਪੜੋ ਹੋਰ ਖਬਰਾਂ: 'ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ' ਸ਼ਹਿਰ ਵਿਚ 32 ਥਾਵਾਂ ’ਤੇ ਹੋਵੇਗੀ ਨਾਕਾਬੰਦੀਸੀ. ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਦੀਆਂ 32 ਥਾਵਾਂ ’ਤੇ ਟ੍ਰੈਫਿਕ ਪੁਲਸ ਮੁਲਾਜ਼ਮ ਨਾਕਾਬੰਦੀ ਕਰਨਗੇ ਤਾਂ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ’ਤੇ 4-4 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੇ ਛੋਟੇ ਚੌਰਾਹਿਆਂ ਵਿਚ 2- 2 ਮੁਲਾਜ਼ਮਾਂ ਦੀ ਤਾਇਨਾਤੀ ਹੋਵੇਗੀ ਤਾਂ ਕਿ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਪੜੋ ਹੋਰ ਖਬਰਾਂ: 9 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ ਟ੍ਰੈਫਿਕ ਮੁਲਾਜ਼ਮਾਂ ਨੂੰ ਦਿੱਤੇ ਵਾਕੀ-ਟਾਕੀ ਸੈੱਟਡੀ. ਸੀ. ਪੀ. ਨਰੇਸ਼ ਡੋਗਰਾ ਅਤੇ ਏ. ਡੀ. ਸੀ. ਪੀ. ਟ੍ਰੈਫਿਕ ਗਗਨੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਮੁਤਾਬਕ ਟ੍ਰੈਫਿਕ ਮੁਲਾਜ਼ਮਾਂ ਨੂੰ ਵਾਕੀ-ਟਾਕੀ ਸੈੱਟ ਦਿੱਤੇ ਗਏ ਹਨ। ਸ਼ਹਿਰ ਵਿਚ ਜੇਕਰ ਕਿਸੇ ਥਾਂ ’ਤੇ ਟ੍ਰੈਫਿਕ ਦੀ ਸਮੱਸਿਆ ਆਉਂਦੀ ਹੈ ਤਾਂ ਉਕਤ ਟ੍ਰੈਫਿਕ ਮੁਲਾਜ਼ਮ ਵਾਕੀ-ਟਾਕੀ ਸੈੱਟ ਜ਼ਰੀਏ ਕੰਟਰੋਲ ਰੂਮ ਵਿਚ ਮੈਸੇਜ ਦੇਣਗੇ। ਲੋੜ ਪੈਣ ’ਤੇ ਹੋਰ ਮੁਲਾਜ਼ਮਾਂ ਨੂੰ ਵੀ ਟ੍ਰੈਫਿਕ ਦੇ ਸੁਚਾਰੂ ਸੰਚਾਲਨ ਲਈ ਮੁਲਾਜ਼ਮਾਂ ਦੀ ਮਦਦ ਲਈ ਭੇਜਿਆ ਜਾਵੇਗਾ। ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿਚ ਟ੍ਰੈਫਿਕ ਮੁਲਾਜ਼ਮ ਟ੍ਰੈਫਿਕ ਚਲਾਨ ਕੱਟਣ ਵੱਲ ਘੱਟ ਅਤੇ ਟ੍ਰੈਫਿਕ ਦੇ ਸੁਚਾਰੂ ਸੰਚਾਲਨ ’ਤੇ ਜ਼ਿਆਦਾ ਧਿਆਨ ਦੇਣ। ਉਨ੍ਹਾਂ ਦੱਸਿਆ ਕਿ ਟ੍ਰੈ...
ਰੂਪਨਗਰ- ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਲਵ ਮੈਰਿਜ ਕਰਵਾਉਣ ਦੇ ਦੋ ਸਾਲ ਬਾਅਦ ਨੌਜਵਾਨ ਦਾ ਉਸ ਦੇ ਹੀ ਸਾਲੇ ਵੱਲੋਂ ਕੁਹਾੜੇ ਨਾਲ ਗਰਦਨ ਵੱਢ ਕੇ ਕਤਲ ਕਰ ਦਿੱਤਾ ਗਿਆ। ਸਾਲੇ ਵੱਲੋਂ ਆਪਣੇ ਜੀਜੇ ਦੇ ਘਰ ਵਿੱਚ ਹੀ ਪਹੁੰਚ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕਤਲ ਹੋਏ ਨੌਜਵਾਨ ਦਾ ਨਾਮ ਲਖਵੀਰ ਦਾਸ (35) ਵਾਸੀ ਮਾਲੇਵਾਲ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਪੜੋ ਹੋਰ ਖਬਰਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ ਇਹ ਮਾਮਲਾ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਮਾਲੇਵਾਲ ਦਾ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਸ ਨੇ ਮਾਮਲੇ ਦੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲਖਵੀਰ ਸਿੰਘ ਉਰਫ਼ ਲੱਖੀ ਅਤੇ ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਨੰਬਰ 100 ਧਾਰਾ 302, 34 - ਆਈ. ਪੀ. ਸੀ. ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੜੋ ਹੋਰ ਖਬਰਾ: BOSS ਨੇ ਨਹੀਂ ਦਿੱਤੀ ਸੈਲਰੀ ਤਾਂ ਭੜਕ ਗਿਆ ਕਰਮਚਾਰੀ, JCB ਨਾਲ ਮਚਾ ਦਿੱਤੀ 'ਤਬਾਹੀ' (ਵੀਡੀਓ)
ਹੁਸ਼ਿਆਰਪੁਰ- ਅਮਰੀਕਾ ਵਿਚ ਗੋਲੀ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ ਦੀ ਸੂਚਨਾ ਮਿਲੀ ਹੈ। ਇਹ ਨੌਜਵਾਨ ਪੰਜਾਬ ਦੇ ਟਾਂਡਾ ਇਲਾਕੇ ਦਾ ਰਹਿਣ ਵਾਲਾ ਸੀ ਤੇ ਉਸ ਦਾ ਨਾਂ ਕੁਲਦੀਪ ਸਿੰਘ ਦੱਸਿਆ ਜਾ ਰਿਹਾ ਹੈ। ਪੜੋ ਹੋਰ ਖਬਰਾਂ: ਵੱਡੀ ਖਬਰ: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਦਿੱਤਾ ਅਸਤੀਫਾ ਮਿਲੀ ਜਾਣਕਾਰੀ ਮੁਤਾਬਕ ਨਿਊਯਾਰਕ ਸਿਟੀ 'ਚ ਉਬੇਰ ਦਾ ਡਰਾਈਵਰ ਕੁਲਦੀਪ ਸਿੰਘ ਬੀਤੇ ਦਿਨੀਂ ਹਾਰਲੇਮ ਨਿਊਯਾਰਕ ਦੇ ਇਲਾਕੇ 'ਚ 15 ਸਾਲਾ ਦੇ ਮੁੰਡੇ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਜ਼ਖ਼ਮੀ ਹੋ ਗਿਆ ਸੀ। ਇਹ ਗੋਲੀ ਕੁਲਦੀਪ ਸਿੰਘ ਦੇ ਸਿਰ ਵਿਚ ਲੱਗੀ, ਜਿਸ ਮਗਰੋਂ ਉਸ ਨੂੰ ਮਾਉਟ ਸਿਨਾਈ ਮਾਰਨਿੰਗਸਾਈਡ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਉਸ ਦੀ ਮੌਤ ਹੋ ਗਈ। ਕੁਲਦੀਪ ਸਿੰਘ ਪੁੱਤਰ ਬੀਰਬਹਾਦਰ ਸਿੰਘ ਦਾ ਪੰਜਾਬ ਤੋਂ ਪਿਛੋਕੜ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਬੈਂਸਾਂ ਨਾਲ ਦੱਸਿਆ ਜਾਂਦਾ ਹੈ। ਪੜੋ ਹੋਰ ਖਬਰਾਂ: ਗੁਰਦਾਸਪੁਰ ਪੁਲਿਸ ਵਲੋਂ ਚੋਰੀ ਦੇ 30 ਮੋਟਰਸਾਈਕਲਾਂ ਸਣੇ ਤਿੰਨ ਗ੍ਰਿਫ਼ਤਾਰ ਦੱਸਿਆ ਜਾਂਦਾ ਹੈ ਕਿ 21 ਸਾਲਾ ਕੁਲਦੀਪ ਸਿੰਘ ਜਿਸ ਨੇ ਤਕਰੀਬਨ 2 ਕੁ ਮਹੀਨੇ ਪਹਿਲਾਂ ਹੀ ਉਬੇਰ ਚਲਾਉਣੀ ਸ਼ੁਰੂ ਕੀਤੀ ਸੀ। ਉਹ ਸ਼ਨੀਵਾਰ ਦੀ ਰਾਤ ਨੂੰ ਆਪਣੇ ਵਾਹਨ (ਉਬੇਰ) 'ਤੇ ਜਦੋਂ 131ਵੀਂ ਸਟ੍ਰੀਟ ਦੇ ਕੋਨੇ ਅਤੇ ਹਰਲੇਮ ਵਿਚ ਫਰੈਡਰਿਕ ਡਗਲਸ ਬੁਲੇਵਾਰਡ 'ਤੇ ਰਾਤ 9:45 ਵਜੇ ਲੰਘਿਆ ਤਾਂ ਉਹ ਇਕ ਕ੍ਰਾਸਫਾਇਰ ਵਿਚ ਫਸ ਗਿਆ ਸੀ ਅਤੇ ਗੋਲੀਬਾਰੀ ਦਾ ਸ਼ਿਕਾਰ ਹੋ ਗਿਆ। ਪੁਲਿਸ ਦਾ ਮੰਨਣਾ ਹੈ ਕਿ ਇਕ 15 ਸਾਲਾ ਦੀ ਉਮਰ ਦੇ ਮੁੰਡੇ ਨੇ ਕੁਲਦੀਪ ਸਿੰਘ ਨੂੰ ਗੋਲੀ ਮਾਰੀ ਸੀ। ਪੁਲਿਸ ਸੂਤਰਾਂ ਨੇ ਨਾਬਾਲਗ ਹੋਣ ਕਾਰਨ ਕਥਿਤ ਦੋਸ਼ੀ ਮੁੰਡੇ ਨਾਂਅ ਨਹੀਂ ਦੱਸਿਆ ਹੈ। ਪੜੋ ਹੋਰ ਖਬਰਾਂ: ਮੁਲਾਜ਼ਮਾਂ ਦੀ ਰੈਲੀ ਨਾਲ ਜੁੜੀ ਵੱਡੀ ਖਬਰ, 20 ਸਤੰਬਰ ਨੂੰ ਹੋਵੇਗੀ ਮੁੱਖ ਮੰਤਰੀ ਨਾਲ ਮੀਟਿੰਗ
ਜਲੰਧਰ- ਜਲੰਧਰ ’ਚ ਅੱਜ ਡੀ.ਏ.ਵੀ. ਫਲਾਈਓਵਰ ’ਤੇ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦਰਦਨਾਕ ਹਾਦਸੇ ’ਚ ਕੁੜੀ ਦੀ ਮੌਕੇ ’ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਥੋਂ ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਸਵਾਰ ਕੁੜੀ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ ’ਚ ਕੁੜੀ ਦੀ ਮੌਕੇ ’ਤੇ ਮੌਤ ਹੋ ਗਈ। ਪੜੋ ਹੋਰ ਖਬਰਾਂ: ਲੁਧਿਆਣਾ 'ਚ ਭਾਜਪਾ-ਕਾਂਗਰਸੀ ਵਰਕਰ ਆਹਮੋ-ਸਾਹਮਣੇ, ਨਗਰ ਸੁਧਾਰ ਟਰੱਸਟ ਦੇ ਦਫ਼ਤਰ ਨੂੰ ਮਾਰਿਆ ਤਾਲਾ ਕੁੜੀ ਦੀ ਪਛਾਣ ਤੇਜਿੰਦਰ ਕੌਰ ਨਿਵਾਸੀ ਲਿਦਰਾ ਪਿੰਡ ਵਜੋਂ ਹੋਈ ਹੈ। ਇਸ ਹਾਦਸੇ ਦੇ ਬਾਅਦ ਟਰੱਕ ਚਾਲਕ ਮੌਕੇ ’ਤੇ ਫ਼ਰਾਰ ਹੋ ਗਿਆ। ਜਿਸ ਨੂੰ ਲੋਕਾਂ ਨੇ ਪਿੱਛਾ ਕਰਕੇ ਦਾਣਾ ਮੰਡੀ ਤੋਂ ਫੜ੍ਹ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁੜੀ ਬਿਊਟੀ ਸੈਲੂਨ ’ਚ ਕੰਮ ਕਰਦੀ ਸੀ ਅਤੇ ਇਸ ਸਮੇਂ ਉਹ ਕੰਮ ’ਤੇ ਜਾ ਰਹੀ ਸੀ। ਫ਼ਿਲਹਾਲ ਮੌਕੇ ’ਤੇ ਥਾਣਾ 1 ਦੀ ਪੁਲਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੜੋ ਹੋਰ ਖਬਰਾਂ: ਪਾਕਿਸਤਾਨ ਨੇ ਅਧਿਆ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर