LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ

kabaddi

ਜਲੰਧਰ : ਬੀਤੇ ਦਿਨੀਂ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ (International Kabaddi player Sandeep Nangal) ਅੰਬੀਆਂ ਦੇ ਕਤਲ ਮਾਮਲੇ 'ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ (4 accused arrested) ਕੀਤਾ ਗਿਆ ਹੈ। ਪੁਲਿਸ ਨੇ ਸਨੋਵਰ ਢਿੱਲੋਂ (Police slow down Snover) ਸਮੇਤ ਤਿੰਨ ਮੁੱਖ ਸਾਜ਼ਿਸ਼ਕਾਰਾਂ 'ਤੇ ਵੀ ਮਾਮਲਾ ਦਰਜ ਕੀਤਾ ਹੈ, ਜੋ ਮੌਜੂਦਾ ਸਮੇਂ ਕੈਨੇਡਾ 'ਚ ਰਹਿ ਰਿਹਾ ਹੈ। ਬਾਕੀ ਦੋ ਸਾਜ਼ਿਸ਼ਕਰਤਾ ਕੈਨੇਡਾ ਅਤੇ ਮਲੇਸ਼ੀਆ (Canada and Malaysia) 'ਚ ਰਹਿੰਦੇ ਹਨ। ਸਿਵਲ ਹਸਪਤਾਲ ਦੀ ਡਾ. ਰੁਪਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਪੋਸਟਮਾਰਟਮ (Postmortem) ਦੌਰਾਨ ਸੰਦੀਪ ਦੇ ਸਰੀਰ ’ਚੋਂ 5 ਗੋਲ਼ੀਆਂ ਅਤੇ 5 ਛਰੇ ਕੱਢੇ ਗਏ ਹਨ। 4 ਡਾਕਟਰਾਂ ਦੇ ਬੋਰਡ ’ਚ ਡਾ.ਜਸਦੀਪ ਸਿੰਘ, ਡਾ. ਧਰਮਵੀਰ ਸਿੰਘ, ਡਾ, ਸੋਨੂੰ ਪਾਲ ਅਤੇ ਡਾ. ਤਰਨਜੀਤ ਕੌਰ ਸ਼ਾਮਲ ਸਨ। ਇਥੇ ਦੱਸਣਯੋਗ ਹੈ ਕਿ ਪੋਸਟਮਾਰਟਮ ਤੋਂ ਬਾਅਦ ਸੰਦੀਪ ਨੰਗਲ (Sandeep Nangal) ਦੀ ਮ੍ਰਿਤਕ ਦੇਹ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ ਅਤੇ ਉਸ ਦੇ ਅੰਤਿਮ ਦਰਸ਼ਨਾਂ ਤੋਂ ਬਾਅਦ ਜੱਦੀ ਪਿੰਡ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।


ਦੱਸਣਯੋਗ ਹੈ ਕਿ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਕਬੱਡੀ ਟੂਰਨਾਮੈਂਟ ਦੌਰਾਨ ਬੀਤੇਂ ਦਿਨੀਂ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਉੱਘਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਪਿੱਛੋਂ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਟੂਰਨਾਮੈਂਟ ਦੇਖ ਰਹੇ 2 ਹੋਰ ਨੌਜਵਾਨ ਵੀ ਜ਼ਖਮੀ ਹੋਏ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

In The Market