ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਗੁਲਮੋਹਰ ਟਾਊਨਸ਼ਿਪ ਜ਼ਮੀਨੀ ਤਬਾਦਲੇ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਜ਼ਮੀਨ ਤਬਾਦਲਾ ਘੁਟਾਲੇ ਵਿੱਚ 5 ਜਨਵਰੀ ਨੂੰ ਐੱਫਆਈਆਰ ਦਰਜ ਕੀਤੀ ਸੀ। ਹੁਣ ਹਾਈਕੋਰਟ ਨੇ ਅੰਤਿਮ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਜ਼ ਲਿਮਟਿਡ’ ਨਾਮੀ ਕੰਪਨੀ ਨੂੰ 25 ਏਕੜ ਜ਼ਮੀਨ ਇੱਕ ਸੇਲ ਡੀਡ ਰਾਹੀਂ ਅਲਾਟ ਕੀਤੀ ਸੀ। ਬਾਅਦ ਵਿੱਚ ਇਸਨੂੰ ‘ਸਿਗਨਾਈਫ਼ ਇਨੋਵੇਸ਼ਨ’ ਨਾਮ ਦੀ ਇੱਕ ਫਰਮ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੀਐਸਆਈਡੀਸੀ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸ਼ਨ ਦੁਆਰਾ ਇੱਕ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਪਲਾਟ ਵੇਚਿਆ ਗਿਆ ਸੀ।
ਜਲੰਧਰ: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸ ਦੇਈਏ ਕਿ ਡਾ. ਸੁਖਵਿੰਦਰ ਸੁੱਖੀ ਬੰਗਾ ਤੋਂ ਮਜੂਦਾ ਵਿਧਾਇਕ ਹਨ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਸੁੱਖੀ ਨੂੰ ਉਮੀਦਵਾਰ ਐਲਾਨ ਕਰਦੇ ਹਾਂ ਅਤੇ ਲੋਕ ਸਭਾ ਦੀ ਸੀਟ ਪਾਰਟੀ ਨੂੰ ਜਿੱਤ ਕੇ ਦੇਣਗੇ। ਇਸ ਪਹਿਲਾ ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ। ਉਧਰ ਕਾਂਗਰਸ ਪਾਰਟੀ ਨੇ ਸੰਤੌਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਬਣਾਇਆ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ,ਡਾ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਬਲਦੇਵ ਸਿੰਘ ਖਹਿਰਾ, ਪਵਨ ਕੁਮਾਰ ਟੀਨੂੰ ਅਤੇ ਸਮੁੱਚੀ ਅਕਾਲੀ ਬਸਪਾ ਲੀਡਰ ਸ਼ਿਪ ਮੌਜੂਦ ਰਹੀ।
Dr. Navjot Kaur Sidhu News:1988 'ਚ ਰੋਡਰੇਜ ਮਾਮਲੇ 'ਚ ਸਾਢੇ 10 ਮਹੀਨੇ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ 'ਚ ਕਟੌਤੀ ਕੀਤੇ ਜਾਣ 'ਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਡਾਕਟਰ ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੇ ਪਤੀ ਨੂੰ ਕੁਝ ਹੋਇਆ ਤਾਂ ਉਹ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ। ਡਾਕਟਰ ਨਵਜੋਤ ਕੌਰ ਨੇ CM ਭਗਵੰਤ ਮਾਨ ਦੇ ਨਾਂ ਟਵੀਟ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਡਾ ਨਵਜੋਤ ਕੌਰ ਨੇ ਕਿਹਾ- ਮਾਨਯੋਗ ਮੁੱਖ ਮੰਤਰੀ ਪੰਜਾਬ ਮੇਰੇ ਪਤੀ ਇੱਕ ਨੇਤਾ ਹਨ ਜਿਨ੍ਹਾਂ ਦੇ ਬਹੁਤ ਸਾਰੇ ਸਮਰਥਕ ਹਨ। ਪੰਜਾਬ ਨਾਲ ਪਿਆਰ ਕਰਕੇ ਉਹ ਦਿਨ-ਰਾਤ ਘੁੰਮ ਰਿਹਾ ਹੈ। ਗੈਂਗਸਟਰ ਲਾਰੈਂਸ ਨੇ ਇੱਕ ਭਾਸ਼ਣ ਵਿੱਚ ਉਸਦਾ ਜ਼ਿਕਰ ਕਰਨ ਦੇ ਬਾਵਜੂਦ ਉਸਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਹੈ। ਤੁਸੀਂ ਕਿਸੇ ਵੀ ਨੁਕਸਾਨ ਲਈ ਸਿੱਧੇ ਤੌਰ 'ਤੇ ਜ਼ਿੰਮੇਵ...
ਜਲੰਧਰ : ਆਮ ਆਦਮੀ ਪਾਰਟੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ, 'ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਸ਼੍ਰੀ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ..ਬਹੁਤ ਬਹੁਤ ਮੁਬਾਰਕਾਂ..ਉਮੀਦ ਹੈ ਚੀਮਾ ਸਾਹਬ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ.. ਸ਼ੁੱਭਕਾਮਨਾਵਾਂ ..। ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਸ਼੍ਰੀ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ ..ਬਹੁਤ ਬਹੁਤ ਮੁਬਾਰਕਾਂ..ਉਮੀਦ ਹੈ ਚੀਮਾ ਸਾਹਬ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ.. ਸ਼ੁੱਭਕਾਮਨਾਵਾਂ .. pic.twitter.com/JbpMvYrMSc — Bhagwant Mann (@BhagwantMann) April 7, 2023 ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਕੇ ਭਾਰੀ ਬਹੁਮਤ ਮਿਲੇਗੀ। ...
ਜਲੰਧਰ: ਆਮ ਆਦਮੀ ਪਾਰਟੀ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਬੀਤੇ ਦਿਨ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ਤੇ ਮੋਹਰ..ਬਹੁਤ ਬਹੁਤ ਸ਼ੁਭਕਾਮਨਾਵਾਂ.. pic.twitter.com/uOqqrwzN01 — Bhagwant Mann (@BhagwantMann) April 6, 2023 ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਸੁਸ਼ੀਲ ਰਿੰਕੂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਉੱਤੇ ਮੋਹਰ ਲੱਗੀ ਹੈ।
ਜਲੰਧਰ: ਜਲੰਧਰ ਸ਼ਹਿਰ 'ਚ ਕੁੱਤਿਆਂ ਦੀ ਦਹਿਸ਼ਤ ਵਧਦੀ ਜਾ ਰਹੀ ਹੈ। ਕੁੱਤੇ ਆਏ ਦਿਨ ਲੋਕਾਂ 'ਤੇ ਹਮਲਾ ਕਰ ਰਹੇ ਹਨ। ਇਨ੍ਹਾਂ 'ਚ ਇੰਨੀ ਦਹਿਸ਼ਤ ਹੈ ਕਿ ਰਾਤ ਸਮੇਂ ਸ਼ਹਿਰ ਦੀਆਂ ਸੜਕਾਂ 'ਤੇ ਨਿਕਲਣਾ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਉਹ ਗਲੀਆਂ ਵਿੱਚ ਝੁੰਡ ਬਣਾ ਕੇ ਘੁੰਮਦੇ ਹਨ ਅਤੇ ਇਕੱਲੇ ਵਿਅਕਤੀ 'ਤੇ ਨਜ਼ਰ ਆਉਣ 'ਤੇ ਹਮਲਾ ਕਰਦੇ ਹਨ। ਸ਼ਹਿਰ ਦੇ ਵਾਰਡ ਨੰਬਰ 53 ਦੇ ਚਿੰਤਪੁਰਨੀ ਮੰਦਰ (ਵਿਕਰਮਪੁਰਾ) ਵਿੱਚ ਸਾਹਮਣੇ ਆਇਆ ਹੈ। ਭੈਰੋਂ ਬਾਜ਼ਾਰ ਸਥਿਤ ਮਸ਼ਹੂਰ ਜੈਨ ਸਵੀਟਸ ਦੇ ਮਾਲਕ ਰਾਕੇਸ਼ ਜੈਨ (72) ਰਾਤ ਸਮੇਂ ਗਲੀ ਤੋਂ ਐਕਟਿਵਾ ਸਕੂਟੀ 'ਤੇ ਜਾ ਰਹੇ ਸਨ ਕਿ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਸਕੂਟੀ 'ਤੇ ਪਿੱਛੇ ਬੈਠੇ ਬਜ਼ੁਰਗ ਦੀ ਲੱਤ ਕੁੱਤਿਆਂ ਨੇ ਫੜ ਲਈ। ਜਦੋਂ ਸਕੂਟਰੀ ਰੁਕੀ ਤਾਂ ਕੁੱਤੇ ਡਰ ਕੇ ਭੱਜੇ ਨਹੀਂ ਸਗੋਂ ਹੋਰ ਹਮਲਾਵਰ ਹੋ ਗਏ। ਸਥਾਨਕ ਲੋਕਾਂ ਨੇ ਗੁਹਾਰ ਲਗਾਈ ਹੈ ਕਿ ਪ੍ਰਸ਼ਾਸਨ ਕੁੱਤਿਆ ਦਾ ਕੋਈ ਹੱਲ ਕਰੇ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਲੋਕ ਬੇਹੱਦ ਪਰੇਸ਼ਾਨ ਹਨ।...
ਜਲੰਧਰ: ਜਲੰਧਰ ਵਿੱਚ ਵਿਦੇਸ਼ ਭੇਜ਼ਣ ਦੇ ਨਾਂ ਉੱਤੇ ਠੱਗੀ ਮਾਰਨ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਰਿਪੋਰਟ ਮੁਤਾਬਿਕ ਨਵਾਂ ਮਾਮਲਾ ਪੁਰਤਗਾਲ ਦੇ ਵੀਜ਼ੇ ਨੂੰ ਲੈ ਕੇ ਸਾਹਮਣੇ ਆਇਆ ਹੈ। ਨਾਮਦੇਵ ਚੌਂਕ ਦੇ ਕੋਲ ਇਕ ਇਮੀਗ੍ਰੇਸ਼ਨ ਕੰਪਨੀ ਨੇ ਡੇਢ ਸਾਲ ਪਹਿਲਾਂ ਲੋਕਾਂ ਕੋਲੋਂ 45 ਦਿਨਾਂ ਦੇ ਵਿਚ ਵੀਜ਼ਾ ਲਗਵਾਉਣ ਦੇ ਨਾਂ ਤੇ ਪੈਸੇ ਲਏ ਸਨ। ਜਾਣਕਾਰੀ ਅਨੁਸਾਰ ਇਨ੍ਹਾਂ ਲੋਕਾਂ ਨੂੰ ਡੇਢ ਸਾਲ ਬੀਤ ਜਾਣ ਤੋਂ ਬਾਅਦ ਵੀ ਪੁਰਤਗਾਲ ਦਾ ਵੀਜ਼ਾ ਨਹੀਂ ਮਿਲਿਆ। ਕੰਪਨੀ ਦੇ ਜਾਲ ਵਿਚ ਫਸੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੰਪਨੀ ਨਾ ਤਾਂ ਸਾਡੇ ਪੈਸੇ ਵਾਪਸ ਕਰ ਰਹੀ ਹੈ ਅਤੇ ਨਾ ਹੀ ਵੀਜ਼ਾ ਲਗਵਾ ਰਹੀ ਹੈ। ਪੈਸੇ ਲੈਣ ਤੋਂ ਬਾਅਦ 2 ਸਾਲ ਦੇ ਵਿੱਚ ਇਨ੍ਹਾਂ ਲੋਕਾਂ ਨੂੰ ਪੀਆਰ ਦਿਵਾਉਣ ਦੇ ਸੁਪਨੇ ਵੀ ਦਿਖਾਏ ਗਏ ਸਨ। ਕੰਪਨੀ ਨੇ 45 ਦਿਨਾਂ ਦੇ ਅੰਦਰ ਪੁਰਤਗਾਲ ਦਾ ਵੀਜ਼ਾ ਲਗਵਾਉਣ ਦਾ ਢੁੱਕਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਸੀ। ਰਿਪੋਰਟ ਮੁਤਾਬਿਕ ਕੰਪਨੀ ਵਿਚ ਕਰੀਬ 20 ਲੋਕਾਂ ਨੇ ਦਸਤਾਵੇਜ਼ ਜਮ੍ਹਾ ਕਰਵਾਏ ਸਨ ਅਤੇ ਕੰਪਨੀ ਵੱਲੋਂ ਪ੍ਰੋਸੈਸਿੰਗ ਦੇ ਨਾਮ ਤੇ 60 ਹਜ਼ਾਰ ਤੋਂ ਡੇਢ ਲੱਖ ਰੁਪਏ ਦੀ ਮੋਟੀ ਰਕਮ ਨੂੰ ਲੈ ਕੇ ਲੋਕਾਂ ਨਾਲ ਠੱਗੀ ਮਾਰੀ। ਲੱਖਾਂ ਦੀ ਗਿਣਤੀ ਵਿਚ ਪੈਸੇ ਇਕੱਠੇ ਕਰਦੇ ਹੋਏ ਡੇਢ ਸਾਲ ਤੋਂ ਬਾਅਦ ਵੀ ਕੰਪਨੀ ਨੇ ਵੀਜ਼ਾ ਦਾ ਕੋਈ ਪਤਾ ਨਹੀਂ ਦਿੱਤਾ। ਇਸ ਕੰਪਨੀ ਵਿਚ ਲੋਕਾਂ ਵੱਲੋਂ ਹੰਗਾਮਾ ਵੀ ਕੀਤਾ ਗਿਆ ਅਤੇ ਧੋਖਾਧੜੀ ਦੀ ਸ਼ਿਕਾਇਤ ਵੀ ਕੀਤੀ ਗਈ। ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੰਪਨੀ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।
ਚੰਡੀਗੜ੍ਹ: ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਲੰਧਰ ਕੈਂਟ ਤੋਂ 'ਆਪ' ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਸੈਂਕੜੇ ਆਮ ਲੋਕ ਆਪਮੁਹਾਰੇ 'ਆਪ ਦੇ ਇੰਨਕਲਾਬੀ ਕਾਫ਼ਲੇ ਦਾ ਹਿੱਸਾ ਬਣੇ। ਇਸ ਮੌਕੇ ਬਰਸਟ ਦੇ ਨਾਲ ਜਲੰਧਰ ਕੈਂਟ ਤੋਂ ‘ਆਪ ਦੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਸਮੇਤ ਰਾਜਵਿੰਦਰ ਕੌਰ ਥਿਆੜਾ ਸਕੱਤਰ ਪੰਜਾਬ, ਮੰਗਲ ਸਿੰਘ ਲੋਕ ਸਭਾ ਇੰਚਾਰਜ, ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) , ਪਰਮਿੰਦਰ ਸਿੰਘ ਬਰਾੜ ਯੂਥ ਵਿੰਗ ਸੈਕਟਰ ਜਲੰਧਰ , ਰਮਣੀਕ ਰੰਧਾਵਾ ਚੇਅਰਮੈਨ , ਕਸ਼ਮੀਰ ਮੱਲੀ ਚੇਅਰਮੈਨ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਿਰ ਸਨ, ਜਿੰਨ੍ਹਾਂ ਵੱਲੋਂ ਪਰਿਵਾਰ ਵਿੱਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ ਦੀ ਸਰਕਾਰ ਬਣੀ ਹੈ ਤਾਂ ਲਗਾਤਾਰ ਸੂਬੇ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ। ਮਸਲਾ ਭਾਂਵੇ ਪੰਜਾਬੀਆਂ ਨੂੰ ਮਹਿੰਗੇ ਬਿਜਲੀ ਬਿੱਲਾਂ ਤੋਂ ਨਿਜਾਤ ਦਿਵਾਉਣ ਦਾ ਹੋਵੇ, ਜਾਂ ਮਸਲਾ ਹੋਵੇ ਪਿਛਲੀਆਂ ਭ੍ਰਿਸ਼ਟ ਸਰਕਾਰ ਦੇ ਜੰਗਲ ਰਾਜ 'ਚੋਂ ਕੱਢ ਸੂਬੇ ਨੂੰ ਮੁੜ ਤਰੱਕੀ ਦੇ ਰਾਹ ਤੋਰਨ ਦਾ, ਸਸਤੇ ਭਾਅ ਲੋਕਾਂ ਨੂੰ ਰੇਤਾ-ਬਜ਼ਰੀ ਮੁਹੱਈਆ ਕਰਵਾਉਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਿਆਸਤਦਾਨਾਂ ਵੱਲੋਂ ਪਾਲੇ ਵੱਖੋ-ਵੱਖਰੇ ਮਾਫ਼ੀਏ ਦੀ ਗ੍ਰਿਫ਼ਤ ਵਿੱਚੋਂ ਪੰਜਾਬ ਨੂੰ ਬਾਹਰ ਕੱਢ ਤਰੱਕੀ ਦੇ ਰਾਹ ਪਾਉਣ ਦਾ, ਤਾਂ ਹਰ ਖੇਤਰ ਵਿੱਚ ਤਿੰਨ ਕਰੋੜ ਪੰਜਾਬੀਆਂ ਵੱਲੋਂ ਚੁਣੀ ਮਾਨ ਸਰਕਾਰ ਆਪਣੇ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰਨ ਲਈ ਲਗਾਤਾਰ ਉੱਦਮ ਕਰ ਰਹੀ ਹੈ। ਸੋਢੀ ਨੇ ਆਗਾਮੀ ਚੋਣਾਂ ਵਿੱਚ 'ਆਪ ਦੀ ਇੱਕਪਾਸੜ ਜਿੱਤ ਦੀ ਭਵਿੱਖਬਾਣੀ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਨਿਵਾਸੀ ਮਾਨ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਆਗਾਮੀ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ ਵਿੱਚ ਸ਼ਾਮਿਲ ਹੋਣ ਲਈ ਆਮ ਲੋਕਾਂ ਵਿੱਚ ਪਾਇਆ ਜਾ ਰਿਹਾ ਭਾਰੀ ਉਤਸ਼ਾਹ ਇਸਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਪੰਜਾਬ ਦੇ ਹਰ ਆਮ ਨਾਗਰਿਕ ਦੀ ਪਾਰਟੀ ਹੈ ਅਤੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਇਸਦੀ ਜਿੱਤ ਯਕੀਨੀ ਹੈ।
Jalandhar By Election: ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਹਰ ਰਾਜਨੀਤਿਕ ਦਲ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲ੍ਹਕੇ 1 ਅਪ੍ਰੈਲ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਇਸ 'ਚ ਸੂਬੇ ਦੀ ਮੌਜੂਦਾ ਰਾਜਨੀਤਿਕ ਹਾਲਾਤ 'ਤੇ ਵੀ ਚਰਚਾ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਰਜਾਂ ਦੀ ਬੈਠਕ ਹੋਵੇਗੀ। ਇਸਦੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰ ਦਿੱਤੀ ਹੈ। The SAD President S Sukhbir S Badal has convened a meeting of Core Committee of the party tomorrow, April 1 at 12 o’clock in party head office at Chandigarh. The party will finalise its strategy regarding Jalandhar parliamentary bye election. It will also discuss the current… — Dr Daljit S Cheema (@drcheemasad) March 31, 2023 ਦੱਸ ਦਈਏ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ 'ਤੇ ਚੋਣ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ। ...
ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸਬੀਐਸ ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਜਲੰਧਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ 84 ਕਰੋੜ ਦੀ ਲਾਗਤ ਨਾਲ ਬਣੇ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿੱਚ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਵੀ ਵਰਚੁਅਲ ਉਦਘਾਟਨ ਵੀ ਕੀਤਾ। ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵੇਰਕਾ, ਜਲੰਧਰ ਵਿਖੇ ਡੇਅਰੀ ਪਲਾਂਟ ਦੇ ਉਦਘਾਟਨ ਮੌਕੇ CM #BhagwantMann ਜੀ Live https://t.co/VHA01xfono — AAP Punjab (@AAPPunjab) March 27, 2023 ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਉਧਾਰ ਲਿਆ ਗਿਆ 16,000 ਕਰੋੜ ਤੇ ਉਸ ਦੇ ਉੱਪਰ ਬਣਦੇ 20,000 ਕਰੋੜ ਦੀ ਅਦਾਇਕੀ ਸਰਕਾਰ ਨੇ ਇਕ ਸਾਲ ਵਿਚ ਕੀਤੀ ਹੈ। ਉਨ੍ਹਾਂ ਕਿਹਾ ਨੇ ਕਿ ਮੌਸਮ ਕਾਰਨ ਖਰਾਬ ਹੋਈ ਫਸਲ ਦੀ ਵਿਸਾਖੀ ਤੋਂ ਪਹਿਲਾਂ ਗਿਰਦਾਵਰੀ ਕਰਵਾ ਕੇ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਗਿਰਦਾਵਰੀ ਤੋਂ 1 ਦਿਨ ਪਹਿਲਾਂ ਪਿੰਡ ਵਾਸੀਆਂ ਨੂੰ ਰੇਡੀਓ 'ਤੇ ਸੂਚਿਤ ਕੀਤਾ ਜਾਵੇਗਾ ਅਤੇ ਅਧਿਕਾਰੀ ਸਾਂਝੀ ਜਗ੍ਹਾ 'ਤੇ ਬੈਠ ਕੇ ਗਿਰਦਾਵਰੀ ਕਰਨਗੇ ਤੇ ਵੀਡੀਓਗ੍ਰਾਫੀ ਵੀ ਕੀਤੀ ਜਾਵੇਗੀ। ...
ਚੰਡੀਗੜ੍ਹ : ਡੇਰਾ ਮੁਖੀ ਰਾਮ ਰਹੀਮ ਖਿਲਾਫ਼ 7 ਮਾਰਚ ਨੂੰ ਜਲੰਧਰ ਵਿਖੇ ਦਰਜ ਹੋਏ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆਂ ਹੈ। ਡੇਰਾ ਮੁਖੀ ਦਾ ਤਰਕ ਹੈ ਕਿ ਉਨ੍ਹਾਂ ਖਿਲਾਫ਼ ਤੱਥਾਂ ਦੇ ਉਲਟ ਝੂਠੀ ਐਫਆਈਆਰ ਦਰਜ ਕੀਤੀ ਗਈ ਹੈ। ਰਾਮ ਰਹੀਮ ਦਾ ਤਰਕ ਡੇਰਾ ਮੁਖੀ ਰਾਮ ਰਹੀਮ ਦਾ ਕਹਿਣਾ ਹੈ ਕਿ ਜਿਸ ਵੀਡੀਓ ਨੂੰ ਆਧਾਰ ਬਣਾ ਕੇ ਮਾਮਲਾ ਦਰਜ ਕਰਵਾਇਆ ਗਿਆ ਹੈ ਉਸ ਵੀਡੀਓ ਨੂੰ ਧਿਆਨ ਨਾਲ ਪੂਰੀ ਸੁਣੋ। ਉਨ੍ਹਾਂ ਨੇ ਕਿਹਾ ਹੈ ਕਿ ਅਧੂਰਾ ਬਿਆਨ ਸੁਣ ਕੇ ਕਾਰਵਾਈ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਨਾਲ ਛੇੜਛਾੜ ਕੀਤੀ ਗਈ ਹੈ। ਕੀ ਹੈ ਪੂਰਾ ਮਾਮਲਾ ਜਲੰਧਰ ਦੇ ਥਾਣਾ ਪਤਾਰਾ ਵਿਖੇ 7 ਮਾਰਚ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਮੁਖੀ ਜੱਸੀ ਤੱਲ੍ਹਣ ਦੀ ਸ਼ਿਕਾਇਤ ਉੱਤੇ ਕੇਸ ਦਰਜ ਕੀਤਾ ਗਿਆ ਹੈ। ਸ਼੍ਰੋਮਣੀ ਭਗਤ ਰਵਿਦਾਸ ਅਤੇ ਕਬੀਰ ਦਾਸ ਬਾਰੇ ਅਪਮਾਨਜਨਕ ਟਿੱਪਣੀ ਕਰਨ ਦਾ ਇਲਜਾਮ ਲੱਗਿਆ ਹੈ। ਇਹ ਵੀ ਪੜ੍ਹੋ:ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, 700 ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ
ਜਲੰਧਰ : ਪੰਜਾਬ ਕਾਂਗਰਸ ਨੇ ਕਾਂਗਰਸੀ ਸੀਨੀਅਰ ਆਗੂ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਰਮਜੀਤ ਕੌਰ ਜਲੰਧਰ ਸੀਟ ਤੋਂ ਚੋਣ ਲੜਨਗੇ। ਜ਼ਿਕਰਯੋਗ ਹੈ ਕਿ ਕਾਂਗਰਸ ਦੀ ਦੇਸ਼ ਪੱਧਰੀ ਭਾਰਤ ਜੋੜੋ ਯਾਤਰਾ ਦਰਮਿਆਨ ਜਲੰਧਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦਾ ਅਕਾਲ ਚਲਾਣਾ ਹੋ ਗਿਆ ਸੀ। ਉਸ ਤੋਂ ਬਾਅਦ ਇਹ ਅੰਦਾਜੇ ਲੱਗ ਰਹੇ ਸਨ ਕਿ ਉਨ੍ਹਾਂ ਦੀ ਪਤਨੀ ਨੂੰ ਹੀ ਕਾਂਗਰਸ ਆਪਣਾ ਉਮੀਦਵਾਰ ਬਣਾਏਗੀ। ਸੰਤੋਖ ਸਿੰਘ ਚੌਧਰੀ ਦਾ ਪਿਛੋਕੜ ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਜਨਮ ਜ਼ਿਲ੍ਹਾ ਜਲੰਧਰ ਦੇ ਪਿੰਡ ਧਾਲੀਵਾਲ ਵਿਖੇ 18 ਜੂਨ 1946 ਨੂੰ ਹੋਇਆ ਸੀ। ਸੰਤੋਖ ਚੌਧਰੀ ਸੂਬੇ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਦੀ ਹੀ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਸਨ ਸੰਤੋਖ ਚੌਧਰੀ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਪਾਰਟੀ ਦੀ ਝੋਲੀ ਜਿੱਤ ਪਾਈ ਸੀ। 2019 'ਚ ਵੀ ਸੰਤੋਖ ਚੌਧਰੀ ਜਿੱਤੇ ਸਨ ਅਤੇ 76 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਵਿੱਚ ਮੌਤ ਹੋ ਘਈ ਸੀ।
ਚੰਡੀਗੜ੍ਹ: ਜਲੰਧਰ ਜ਼ਿਮਨੀ ਚੋਣ (Jalandhar by-election) ਨੂੰ ਲੈ ਕੇ ਪੰਜਾਬ ਦੀਆਂ ਸਿਆਸੀਆਂ ਧਿਰਾਂ ਵਿੱਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਇਕ ਵੱਡਾ ਫੈਸਲਾ ਲਿਆ ਹੈ। ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ (Rana Gurjit Singh) ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। Punjab Congress President @RajaBrar_INC ji has appointed former Cabinet Minister Shri @RanaGurjeetS ji as the Chairman of the Campaign Committee for the upcoming Jalandhar Parliamentary Bye Elections. pic.twitter.com/bewcnDDEsy — Punjab Congress (@INCPunjab) March 11, 2023 ਟਵੀਟ ਕਰ ਦਿੱਤੀ ਜਾਣਕਾਰੀ ਪੰਜਾਬ ਕਾ...
ਜਲੰਧਰ: ਪੰਜਾਬ ਵਿੱਚ ਵਿਦੇਸ਼ ਜਾਣ ਦੀ ਦੌੜ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਨੌਜਵਾਨਾਂ ਦਾ ਰੁਝਾਨ ਆਈਲੈਟਸ (IELTS) ਕਰਨ ਵਿੱਚ ਵੱਧ ਰਿਹਾ ਹੈ। ਹੁਣ ਜਲੰਧਰ ਦੇ ਡੀਸੀ ਨੇ ਆਈਲੈਟਸ ਸੈਂਟਰਾਂ ਉੱਤੇ ਵੱਡੀ ਕਾਰਵਾਈ ਕੀਤੀ ਹੈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 (Punjab Travel Professionals Regulation Act 2014) ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਗਈ ਹੈ। ਐਕਟ (Act) ਦੀ ਉਲੰਘਣਾ ਕਰਨ ਵਾਲਿਆਂ ਉੱਤੇ ਵੱਡੀ ਕਾਰਵਾਈ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪ੍ਰਸ਼ਾਸਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸਾਂ ਦਾ ਲਿਖਤੀ ਜਵਾਬ ਨਾ ਦੇਣ ਕਾਰਨ 495 ਇਮੀਗ੍ਰੇਸ਼ਨ ਕੰਸਲਟੈਂਟਾਂ/ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਦੇ ਲਾਇਸੰਸ ਮੁਅੱਤਲ ਕੀਤੇ ਗਏ ਸਨ। ਇਨ੍ਹਾਂ ਵਿਚੋਂ 232 ਕੰਸਲਟੈਂਟਾਂ ਵੱਲੋਂ ਆਪਣੀਆਂ ਮਹੀਨਾਵਾਰ ਕਾਰੋਬਾਰੀ ਰਿਪੋਰਟਾਂ ਸਮੇਤ ਆਪਣੇ ਜਵਾਬ ਜਮ੍ਹਾ ਕਰਵਾਏ ਗਏ ਜਦਕਿ ਬਾਕੀ 263 ਵੱਲੋਂ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਲਈ ਉਨ੍ਹਾਂ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਡੀਸੀ ਨੇ ਦਿੱਤੀਆਂ ਹਦਾਇਤਾਂ ਡੀਸੀ ਨੇ ਹਦਾਇਤ ਕੀਤੀ ਹੈ ਜੋ ਵੀ ਪੰਜਾਬ ...
ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ਉੱਤੇ ਇਕ ਟਿੱਪਣੀ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਫੇਸਬੁੱਕ ਪੇਜ ਉੱਤੇ ਦਿੱਤੀ ਹੈ। ਵਿਧਾਇਕ ਨੇ ਧਮਕੀ ਵਾਲੀ ਪੋਸਟ ਦੀ ਕੰਟਿੰਗ ਸ਼ੇਅਰ ਕੀਤੀ ਹੈ। ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ ਕਿ ਇੰਸਟਾਗ੍ਰਾਮ ਉੱਤੇ ਇਕ ਰਾਜ ਗਰੇਵਾਲ ਦੁਆਰਾ ਮੈਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਮੈ ਕਿਤੇ ਵੀ ਭੱਜ ਸਕਦਾ ਹਾਂ ਮੈਨੂੰ ਮੱਥੇ ਉੱਤੇ ਗੋਲੀ ਮਾਰ ਦਿੱਤੀ ਜਾਵੇਗੀ। ਜਾਨੀ ਨੁਕਸਾਨ ਦਾ ਜ਼ਿੰਮੇਵਾਰ ਹੋਵੇਗੀ ਪੰਜਾਬ ਸਰਕਾਰ ਵਿਧਾਇਕ ਖਹਿਰਾ ਦਾ ਕਹਿਣਾ ਹੈ ਕਿ ਮੇਰਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ । ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਕਾਂਗਰਸੀ ਆਗੂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਸੋਸ਼ਲ ਮੀਡੀਆ ਉੱਤੇ ਮਿਲੀ ਧਮਕੀ ਸੁਖਪਾਲ ਖਹਿਰਾ ਨੇ ਖੁਦ ਪੋਸਟ ਦੀ ਕੰਟਿੰਗ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਮੈਨੂੰ ਰਾਜ ਗਰੇਵਾਲ ਨੇ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਨੂੰ ਜਾਂ ਮੇਰੇ ਪਰਿਵਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹੋਵੇਗਾ।
ਜਲੰਧਰ ‘ਚ ਰਿਹਾ ਸਰਕਾਰੀ ਬੱਸਾਂ ਦਾ ਚੱਕਾ ਜਾਮ, ਕੀਤੇ 18 ਡੀਪੂ ਬੰਦ ਜਲੰਧਰ ਚ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਬੱਸ ਅੱਡੇ 'ਤੇ ਚੱਕਾ ਜਾਮ । ਇਸ ਦੌਰਾਨ ਕਿਸੇ ਵੀ ਬੱਸ ਨੂੰ ਅੰਦਰ ਆਉਣ ਜਾਂ ਬਾਹਰ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਯੂਨੀਅਨ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿੱਛਲੇ ਲੰਬੇ ਸਮੇਂ ਤੋਂ PRTC ਅਤੇ ਪਨਬਸ ਮੁਲਾਜਮਾਂ ਵਲੋ ਪੰਜਾਬ ਸਰਕਾਰ ਦੇ ਖਿਲਾਫ ਆਪਣੀਆ ਮੰਗਾ ਨੂੰ ਲੈ ਕੇ ਧਰਨਾ ਲਗਾਇਆ ਜਾਂਦਾ ਹੈ ਤੇ ਡੀਪੂ ਵੀ ਬੰਦ ਕੀਤੇ ਜਾਂਦੇ ਨੇ ‘ਤੇ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ।ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਬਿਨਾਂ ਟ੍ਰੇਨਿੰਗ ਦੇ ਡਰਾਈਵਰਾਂ ਦੀ ਭਰਤੀ ਕਰਨੀ ਨਜਾਇਜ਼ ਹੈ ਜਿਸ ਨੂੰ ਉਹ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਜਿਸ ਕਾਰਨ ਸਵਾਰੀਆਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਕਿਉਂਕਿ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦਾ ਜਾਮ ਲੱਗ ਗਿਆ ਸੀ ਅਤੇ ਬੱਸ ਸਟੈਂਡ ਦੇ ਕਾਊਂਟਰਾਂ ’ਤੇ ਕੋਈ ਵੀ ਬੱਸ ਖੜ੍ਹੀ ਨਹੀਂ ਸੀ। Also Read: punjabi khabra ਅੱਜ ਜਲੰਧਰ ‘ਚ ਵੀ ਇਥੇ ਮੌਜੂਦ PRTC ਅਤੇ ਪਨਬਸ ਮੁਲਾਜਮਾਂ ਵਲੋ ਇਹ ਐਲਾਨ ਕੀਤਾ ਗਿਆ ਹੈ ਕਿ ਇਕ ਵਾਰ ਫਿਰ ਤੋਂ ਪੂਰੇ ਪੰਜਾਬ ‘ਚ ਮੌਜੂਦ ਸਾਰੇ ਡੀਪੂ ਕੱਲ ਫਿਰ ਤੋਂ ਬੰਦ ਕੀਤੇ ਜਾਣਗੇ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਜਿਹੜੇ ਸਾਡੇ ਨਾਲ ਵਾਦੇ ਕੀਤੇ ਸੀ ਉਸ ਤੋਂ ਮੁੱਕਰ ਰਹੀ ਹੈ ਤੇ ਉਹਨਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਾਨੂੰ ਹਮੇਸ਼ਾ ਕੋਈ ਨਾ ਕੋਈ ਲਾਰਾ ਲਗਾ ਦਿੰਦੀ ਸੀ ਪਰ ਹੁਣ ਉਹਨਾਂ ਦੇ ਲਾਰੇ ਜਿਆਦਾ ਦੇਰ ਤੱਕ ਨਹੀਂ ਚੱਲਣਗੇ। ਉਹਨਾਂ ਦਾ ਕਹਿਣਾ ਹੈ ਕਿ ਨਵੀਂ ਹੋ ਰਹੀ ਭਾਰਤੀ ਨੂੰ ਜਲਦ ਤੋਂ ਜਲਦ ਬੰਦ ਕਰੋ ਤੇ ਠੇਕੇਦਾਰੀ ਸਿਸਟਮ ਨੂੰ ਬੜ੍ਹਾਵਾ ਦੇਣਾ ਬੰਦ ਕਰੋ ਤੇ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਕੰਡਮ ਹੋਇਆ ਬੱਸਾਂ ਨੂੰ ਮੁੜ ਤੋਂ ਚੱਲਣ ਯੋਗ ਬਣਾਉਣ ਲਈ ਸਰਕਾਰ ਜਲਦ ਤੋ ਜਲਦ ਫੰਡ ਜਾਰੀ ਕਰੇ।...
punjabi khabra: ਜਲੰਧਰ ਚ ਲੱਗੀ ਕਾਰ ਨੂੰ ਭਿਆਨਕ ਅੱਗ, ਕਾਰ ਹੋਈ ਸੜ ਕੇ ਸੁਆਹ ਜਲੰਧਰ ਚ “66 ਫੁੱਟੀ” ਰੋਡ ਤੇ ਭਿਆਨਕ ਹਾਦਸਾ ਵਾਪਰਿਆ ਹੈ ਤੇ ਜਦੋਂ ਤਾਜ ਰੈਸਟੋਰੈਂਟ ਨੇੜੇ ਓਵਰਹੀਟ ਹੋਣ ਕਾਰਨ ਗੱਡੀ 'ਚ ਧਮਾਕਾ ਹੋਣ ‘ਤੋਂ ਬਾਅਦ ਗੱਡੀ ਨੂੰ ਅੱਗ ਲੱਗ ਗਈ ਤੇ ਅੱਗ ਲੱਗਣ ਤੋਂ ਕੁਝ ਸੈਕਿੰਡ ਪਹਿਲਾਂ ਹੀ ਕਾਰ ਚਾਲਕ ਗੱਡੀ ‘ਚੋਂ ਬਾਹਰ ਨਿਕਲੀਆ ਸੀ। ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਜਦੋਂ ਕਾਰ ਚਾਲਕ ਨੇ ਗੱਡੀ ‘ਚ ਓਵਰਹੀਟ ਹੋਣ ਦਾ SIGNAL ਦੇਖਿਆ ਤਾਂ ਉਹ ਆਪਣੀ ਗੱਡੀ ਨੂੰ ਚੈਕ ਕਰਵਾਉਣ ਲਈ ਇਕ ਸਰਵਿਸ ਸੈਂਟਰ ਤੇ ਰੁੱਕਿਆ ‘ਤੇ ਜਦੋਂ ਚੈਕਰ ਵੱਲੋਂ ਗੱਡੀ ਨੂੰ ਚੈਕ ਕਰਨ ਲਈ ਬੋਨਟ ਨੂੰ ਖੋਲਿਆ ਤਾਂ ਉਸ ‘ਚੋਂ ਅੱਗ ਦੀਆਂ ਭਿਆਨਕ ਲਾਟਾਂ ਬਾਹਰ ਨਿਕਲ ਰਹੀਆਂ ਸਨ ਤੇ ਨਾਲ ਹੀ ਭਿਆਨਕ ਅੱਗ ਲੱਗਣ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਕਾਰ ਚਾਲਕ ਦਾ ਕਹਿਣਾ ਹੈ ਕਿ ਉਹ ਜਲੰਧਰ ਦੇ ਅਰਬਨ ਅਸਟੇਟ ਦਾ ਰਹਿਣ ਵਾਲਾ ਹੈ ਤੇ ਵਾਪਸ ਘਰ ਲਈ ਜਾ ਰਿਹਾ ਸੀ ਕਿ ਅਚਾਨਕ ਇਹ ਭਿਆਨਕ ਹਾਦਸਾ ਵਾਪਰ ਗਿਆ। Also Read : punjabi khabra ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀ ਗੱਡੀ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। ਅੱਗ ਦੀ ਲਪੇਟ 'ਚ ਆਈ ਕਾਰ ਸੜ ਕੇ ਸੁਆਹ ਹੋ ਗਈ ਤੇ ਉਸ ਤੋਂ ਪਹਿਲਾਂ ਵੀ ...
Punjab : D.G.P. ਗੌਰਵ ਯਾਦਵ ਨੇ ਦਿੱਤੀ ਜਲੰਧਰ ਪੁਲਿਸ ਨੂੰ ਸਾਬਾਸ਼ੀ ਪਿਛਲੇ ਕੁਝ ਕ ਦਿਨਾਂ ਚ ਫਿਰੌਤੀ ਨਾ ਮਿਲਣ ਕਾਰਨ ਨਕੋਦਰ ਦੇ ਕੱਪੜਾ ਵਪਾਰੀ ਅਤੇ ਉਸ ਦੇ ਗੰਨਮੈਨ ਦੀ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ’ਚ ਪੰਜਾਬ ਸਰਕਾਰ ਦੀ ਕਾਫ਼ੀ ਆਲੋਚਨਾ ਹੋਈ ਸੀ। ਇਹ ਮਾਮਲਾ ਪੁਲਸ ਲਈ ਇਕ ਚੁਣੌਤੀ ਬਣ ਗਿਆ ਸੀ। ਫਿਲੌਰ ਪੁਲਸ ਦੇ ਥਾਣਾ ਮੁਖੀ ਇੰਸਪੈਕਟਰ ਸੁਰਿੰਦਰ ਕੁਮਾਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਸਖ਼ਤ ਮਿਹਨਤ ਕਰਕੇ ਬੀਤੇ ਦਿਨੀਂ 3 ਸੁਪਾਰੀ ਕਿਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਬਾਕੀ ਜਿਹੜੇ ਉਨ੍ਹਾਂ ਦੇ 2 ਸਾਥੀ ਸਤਪਾਲ ਸਾਜਨ ਅਤੇ ਠਾਕੁਰ ਜੋ ਫਰਾਰ ਹੋਏ ਸਨ ਉਨ੍ਹਾਂ ਨੂੰ ਵੀ ਬੁੱਧਵਾਰ ਕਾਬੂ ਕਰ ਲਿਆ ਹੈ। ਜਿਸ ਨੂੰ ਲੈ ਕੇ ਅੱਜ ਚੰਡੀਗੜ੍ਹ ’ਚ ਕੀਤੀ ਪ੍ਰੈੱਸ ਕਾਨਫ਼ਰੰਸ D.G.P. ਦੌਰਾਨ. ਗੌਰਵ ਯਾਦਵ ਨੇ ਜਲੰਧਰ ਪੁਲਸ ਨੂੰ ਪਿੱਠ ਤੇ ਥਾਪੀ ਦੇ ਕੇ ਸ਼ਾਬਾਸ਼ੀ ਦਿੱਤੀ ਹੈ। Also Read: ਲੁਧਿਆਣਾ ਦੇ ਭਾਮੀਆ ਇਲਾਕੇ ‘ਚ ਮਿਲੀ ਨਾਬਾਲਿਗ ਕੁੜੀ ਦੀ ਖੇਤ ‘ਚ ਪਈ ਲਾਸ਼ ਪੰਜਾਬ ਦੇ D.G.P. ਗੌਰਵ ਯਾਦਵ ਨੇ ਗੈਂਗਸਟਰਾਂ ਨੂੰ ਸਖਤੀ ਨਾਲ ਹੱਥ ਪਾਉਣ ’ਤੇ I.G JONAL ਜਲੰਧਰ ਦੇ ਗੁਰਸ਼ਰਨ ਸਿੰਘ ਸੰਧੂ, ਐੱਸ. ਐੱਸ. ਪੀ. ਜਲੰਧਰ ਦਿਹਾਤੀ ਸਵਰਣਦੀਪ ਸਿੰਘ, ਐੱਸ. ਪੀ. ਡੀ. ਜਲੰਧਰ ਸਰਬਜੀਤ ਬਾਹੀਆ, ਥਾਣਾ ਮੁਖੀ ਪਰਮਜੀਤ ਸਿੰਘ, ਸਿਪਾਹੀ ਸੰਦੀਪ ਸਿੰਘ, ਸਿਪਾਹੀ ਅੰਮ੍ਰਿਤਪਾਲ ਸਿੰਘ ਨੂੰ ਡੀ. ਜੀ. ਪੀ. ਡਿਸਕ ਮੈਡਲ ਨਾਲ ਸਨਮਾਨਤ ਕੀਤਾ ਗਿਆ। ਮੋਗਾ ’ਚ ਇੰਟਰਨੈਸ਼ਨਲ ਨਸ਼ਾ ਸਮੱਗਲਰ ਗਗਨਦੀਪ ਨੂੰ ਗ੍ਰਿਫਤਾਰ ਕਰਦੇ ਸਮੇਂ ਉਸ ਨੇ ਪੁਲਸ ਪਾਰਟੀ ਉਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ ਅਤੇ ਜਿਸ ਦਾ ਮੁਕਾਬਲਾ ਕਰਦੇ ਸਮੇਂ ਸਿਪਾਹੀ ਮਨਦੀਪ ਸਿੰਘ ਜ਼ਖਮੀ ਹੋ ਗਿਆ ਤੇ ਜ਼ਖਮੀ ਹੋਂਣ ਦੇ ਬਾਵਜੂਦ ਵੀ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਅਤੇ ਦੂਜੇ ਪਾਸੇ ਸਿਪਾਹੀ ਪਰਮਜੀਤ ਸਿੰਘ ਨੇ ਵੀ ਬਹਾਦਰੀ ਨਾਲ ਗੈਂਗਸਟਰਾਂ ਦਾ ਮੁਕਾਬਲਾ ਕੀਤਾ ਸੀ। ਦੋਵਾਂ ਨੂੰ D.G.P. ਗੌਰਵ ਯਾਦਵ ਨੇ ਤਰੱਕੀ ਦਿੰਦੇ ਹੋਏ ਉਨ੍ਹਾਂ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਦੋਵਾਂ ਨੂੰ ਥਾਣੇਦਾਰ ਬਣਾ ਦਿੱਤਾ। ਯਾਦਵ ਦਾ ਕਹਿਣਾ ਹੈ ਕਿ ਵਿਭਾਗ ’ਚ ਚੰਗਾ ਕੰਮ ਕਰਨ ਵਾਲੇ ਪੁਲਸ ਮੁਲਾਜ਼ਮ ਦਾ ਇਸੇ ਤਰ੍ਹਾਂ ਖ਼ਾਸ ਤੌਰ ’ਤੇ ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੰਦ ਕਰਵਾਇਆ ਟੋਲ ਪਲਾਜ਼ਾ, ਲੋਕਾਂ ਨੂੰ ਮਿਲੀ ਵੱਡੀ ਰਾਹਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ ਤੇ ਹੁਸ਼ਿਆਰਪੁਰ ਦੇ ਟਾਂਡਾ ਰੋਡ 'ਤੇ ਸਥਿਤ ਲਾਚੋਵਾਲ ਟੋਲ ਪਲਾਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਲਾਚੋਵਾਲ ਟੋਲ ਪਲਾਜ਼ਾ ਨੂੰ ਜਨਤਾ ਦੇ ਲਈ ਬੰਦ ਕਰ ਦਿੱਤਾ ਹੈ। ਇਸ ਟੋਲ ਪਲਾਜ਼ਾ ਦੀ 15 ਸਾਲ ਦੀ ਮਿਆਦ ਪੂਰੀ ਹੋ ਚੁੱਕੀ ਸੀ। ਜਿਥੇ ਅੱਜ ਮੌਕੇ ਤੇ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਲਈ ਐਲਾਨ ਕੀਤਾ ਹੈ ਕਿ ਹਰ ਇਕ ਟੋਲ ਪਲਾਜ਼ਾ ਆਪਣੀ expiry ਤਾਰੀਖ਼ ਲਿਖ ਕੇ ਟੋਲ ਪਲਾਜ਼ਾ 'ਤੇ ਲਗਾਉਣ। ਮੁੱਖ ਮੰਤਰੀ ਮਾਨ ਦਾ ਕਹਿਣਾ ਹੈ ਕਿ ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਨੇ Agreement ਦੀਆਂ ਸ਼ਰਤਾਂ ਦੀ ਉਲੰਘਣਾ ਪਾਰ ਕੀਤੀ ਹੈ ਤੇ ਕੰਪਨੀ ਦੇ ਖ਼ਿਲਾਫ਼ ਨੋਟਿਸ ਕੱਢ ਕੇ F.I.R. ਵੀ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਤੋਂ 1 ਕਰੋੜ 94 ਲੱਖ ਦਾ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਬਾਕੀ ਟੋਲ ਪਲਾਜ਼ਿਆਂ ਦੀ ਵੀ ਵਾਰੀ ਆਵੇਗੀ। ਜਿਸ ਟੋਲ ਪਲਾਜ਼ਾ ਨੇ ਸ਼ਰਤਾਂ ਦੀ ਉਲੰਘਣਾ ਕੀਤੀ ਹੈਉਸ ਦੀ ਲਿਸਟ ਸਾਡੇ ਕੋਲ ਹੋਵੇਗੀ ਤੇ ਆਉਣ ਵਾਲੇ ਦਿਨਾਂ ਵਿਚ ਟੋਲ ਪਲਾਜ਼ਾ ਦੀਆਂ ਕੰਪਨੀਆਂ ਦੇ ਵੱਡੇ ਖ਼ੁਲਾਸੇ ਸਾਹਮਣੇ ਆਉਣਗੇ। ਲਾਚੋਵਾਲ ਟੋਲ ਪਲਾਜ਼ਾ ਦੀ ਕੰਪਨੀ ਵੱਲੋਂ ਸ਼ਰਤਾਂ ਦੀ ਉਲੰਘਣਾ ਪਾਰ ਕੀਤੀ ਗਈ ਹੈ ਅਤੇ ਲੋਕਾਂ ਕੋਲੋਂ ਪੈਸੇ ਲੈ ਕੇ ਗਲਤ ਵਰਤੋਂ ਕੀਤੀ ਗਈ ਹੈ। ਤੇ ਅੱਜ ਤੋਂ ਲਾਚੋਵਾਲ ਦਾ ਟੋਲ ਪਲਾਜ਼ਾ ਜਨਤਾ ਲਈ ਫਰੀ ਕਰ ਦਿੱਤਾ ਗਿਆ ਹੈ। Also Read: ਲੁਧਿਆਣਾ ਦੇ ਭਾਮੀਆ ਇਲਾਕੇ ‘ਚ ਮਿਲੀ ਨਾਬਾਲਿਗ ਕੁੜੀ ਦੀ ਖੇਤ ‘ਚ ਪਈ ਲਾਸ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੋਟਿਸ ਕੱਢਦੇ ਹੋਏ ਕੰਪਨੀ ਖ਼ਿਲਾਫ਼ ਧੋਖਾਧੜੀ ਦਾਮਾਮਲਾ ਦਰਜ ਕਰ ਦਿੱਤਾ ਹੈ। ਉਨ੍ਹਾਂ ਨੇ ਬਾਕੀ ਟੋਲ ਪਲਾਜ਼ਾ ਵਾਲਿਆਂ ਨੂੰ ਆਪਣੀ ਮਿਆਦ ਦੀ ਮਿਤੀ ਲਿਖਣ ਦੀ ਚਿਤਾਵਨੀ ਦਿੱਤੀ ਗਈ ਹੈ ਤੇ ਇਸ ਤੋਂ ਪਹਿਲਾਂ ਵੀ ਧੁਰੀ ਅਤੇ ਲੁਧਿਆਣਾ ਦੇ ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਮਿਆਦ ਪੁਗਣ ਵਾਲੇ ਟੋਲ ਪਲਾਜ਼ੇ ਬੰਦ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਦੌਰਾਨ ਲਾਚੋਵਾਲ ਦੇ ਟੋਲ ਪਲਾਜ਼ਾ 'ਤੇ ਪੂਰੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Mahakumbh 2025: प्रयागराज महाकुंभ मेले में मुफ्त इलाज; सैकड़ों हार्ट अटैक के मरीजों की बची जान
Gariaband Encounter: छत्तीसगढ़-ओडिशा में अब तक 27 नक्सली ढेर, गोलीबारी जारी
Karnataka News: बस का इंतजार कर रही महिला से सामूहिक बलात्कार; गहने, नकदी और फोन छीनकर भागे हमलावर