LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਵੱਡਾ ਕਾਫਲਾ ਸਿੰਘੂ ਬਾਰਡਰ ਲਈ ਹੋਇਆ ਰਵਾਨਾ 

protest law

ਹੁਸ਼ਿਆਰਪੁਰ (ਬਿਊਰੋ)-ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਪੂਰੇ ਦੇਸ਼ ਵਿਚ ਹੋ ਰਿਹਾ ਹੈ ਇਹ ਕਿਸਾਨੀ ਸੰਘਰਸ਼ ਦਿਨ ਪ੍ਰਤੀ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਪੂਰੇ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾਇਆ ਹੋਇਆ ਹੈ। ਸੰਯੁਕਤ ਕਿਸਾਨ ਮੋਰਚਾ ਦੇ ਬੁਲਾਰੇ 'ਤੇ ਅੱਜ ਹੁਸ਼ਿਆਰਪੁਰ ਦੇ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਟਾਂਡਾ 'ਤੇ ਚਲਾਂਗ ਟੋਲ ਪਲਾਜ਼ਾ ਤੋਂ ਕਿਸਾਨਾਂ ਦਾ ਵੱਡਾ ਕਾਫਲਾ ਦੋਆਬਾ ਕਿਸਾਨ ਕਮੇਟੀ ਦੇ ਪੰਜਾਬ ਪ੍ਰਧਾਨ ਜਗਵੀਰ ਸਿੰਘ ਚੌਹਾਨ ਦੀ ਅਗਵਾਈ ਵਿਚ ਦਿੱਲੀ ਸਿੰਘੂ ਬਾਰਡਰ ਨੂੰ ਰਵਾਨਾ ਹੋਇਆ।

ਇਹ ਵੀ ਪੜ੍ਹੋ- ਛੋਟੀਆਂ-ਛੋਟੀਆਂ ਗੱਲਾਂ ਨੂੰ ਧਿਆਨ ਵਿਚ ਨਹੀਂ ਰੱਖਦੇ ਤਾਂ ਵੀ ਹੋ ਸਕਦਾ ਹੈ ਬਲੈਕ ਫੰਗਸ

ਉਥੇ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ ਜਦੋਂ ਤੱਕ ਕੇਂਦਰ ਸਰਕਾਰ ਇਹ ਤਿੰਨੋ ਬਿੱਲ ਰੱਦ ਨਹੀਂ ਕਰਦੀ ਉਦੋਂ ਤੱਕ ਅਸੀਂ ਘਰ ਵਾਪਸ ਨਹੀਂ ਪਰਤਾਂਗੇ। ਹੁਣ ਤਾਂ ਕਿਸਾਨਾਂ ਨੇ ਹਾੜੀ ਦੀ ਫਸਲ ਦੀ ਵਾਢੀ ਵੀ ਕਰ ਲਈ ਹੈ। ਹੁਣ ਕਿਸਾਨਾਂ ਕੋਲ ਇਕ ਹੀ ਕੰਮ ਬਚਿਆ ਹੈ ਕਿ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨ ਪਿੱਛੇ ਨਹੀਂ ਹਟਣਗੇ ਅਤੇ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰਦੇ ਰਹਿਣਗੇ।

ਇਹ ਵੀ ਪੜ੍ਹੋ- ਪੰਜਾਬ ਵਿਚ ਘਟਣੇ ਸ਼ੁਰੂ ਹੋਏ ਕੋਰੋਨਾ ਮਾਮਲੇ, ਲੰਘੇ 24 ਘੰਟਿਆਂ ਵਿਚ ਆਏ ਇੰਨੇ ਮਾਮਲੇ

ਤੁਹਾਨੂੰ ਦੱਸ ਦਈਏ ਕਿ ਕੇਂਦਰ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਕੋਰੋਨਾ ਕਾਲ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕੀਤਾ ਗਿਆ, ਜਿਸ ਨੂੰ ਸਿਰੇ ਤੋਂ ਰੱਦ ਕਰਵਾਉਣ ਲਈ ਮੁਲਕ ਦੀਆਂ ਕਿਸਾਨ ਜੱਥੇਬੰਦੀਆਂ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਡਟੀਆਂ ਹੋਈਆਂ ਹਨ। ਇਸ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਸਰਕਾਰ ਨਾਲ ਕਈ ਦੌਰ ਦੀ ਗੱਲਬਾਤ ਦੇ ਬਾਵਜੂਦ ਗੱਲ ਕਿਸੇ ਤਣ-ਪੱਤਣ ਨਹੀਂ ਲੱਗੀ ਹੈ। ਜਿਸ ਕਾਰਣ ਕਿਸਾਨ ਮੋਰਚੇ 'ਤੇ ਡਟੇ ਹੋਏ ਹਨ ਅਤੇ ਬੀਤੀ 26 ਮਈ ਨੂੰ ਕਾਲਾ ਦਿਵਸ ਵੀ ਮਨਾਇਆ ਗਿਆ, ਜਿਸ ਨੂੰ ਪੂਰੇ ਮੁਲਕ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸਰਕਾਰ ਦੇ ਪੁਤਲੇ ਵੀ ਫੂਕੇ ਗਏ। 

In The Market