LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਕਪੂਰਥਲਾ 'ਚ ਵੀ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼, ਮੁਲਜ਼ਮ ਕਾਬੂ

19 dec 2

ਕਪੂਰਥਲਾ : ਬੀਤੀ ਰਾਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਬੇਅਦਬੀ ਤੋਂ ਹੁਣ ਕਪੂਰਥਲਾ ਤੋਂ ਬੇਅਦਬੀ ਦਾ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਕਪੂਰਥਲਾ ਦੇ ਪਿੰਡ ਨਿਜਾਮਪੁਰ ਮੋੜ ਰਾੜਾ ਸਾਹਿਬ ਹੋਤੀ ਮਰਦਾਨਾ 'ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਉਸ ਵਿਅਕਤੀ ਨੂੰ ਸੰਗਤ ਵੱਲੋਂ  ਕਾਬੂ ਕਰ ਲਿਆ ਗਿਆ ਹੈ।ਇਹ ਘਟਨਾ ਤੜਕੇ ਸਵੇਰੇ 4 ਵਜੇ ਦੀ ਹੈ।ਜਦੋਂ ਮੁਲਜ਼ਮ ਗੁਰਦੁਆਰਾ ਸਾਹਿਬ ਦੇ ਅੰਦਰ ਦਾਖਲ ਹੋਇਆ ਤਾਂ ਇਕਦਮ ਲਾਈਟ ਚਲੀ ਗਈ।

Also Read : ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਨੂੰ ਲੈ ਕੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

ਮੁਲਜ਼ਮ ਉਥੇ ਹੀ ਲੁੱਕ ਗਿਆ।ਜਦ ਲਾਈਟ ਆਈ ਤਾਂ ਗੁਰਦੁਆਰਾ ਪ੍ਰਬੰਧਕ ਦੀ ਉਸ ਉਪਰ ਨਜ਼ਰ ਪੈ ਗਈ,ਉਸ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਗਈ।ਗੁਰਦੁਆਰਾ ਪ੍ਰਬੰਧਕ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ ਗਿਆ।ਜਲਦ ਹੀ ਟੀਮ ਮੌਕੇ 'ਤੇ ਪਹੁੰਚ ਕੇ ਇਸ ਮਾਮਲੇ ਸਬੰਧੀ ਢੁਕਵੀਂ ਕਾਰਵਾਈ ਕਰੇਗੀ।

Also Read :  ਦਿੱਲੀ ਛੱਡ ਸਾਰੇ ਮਹਾਨਗਰਾਂ 'ਚ ਪੈਟਰੋਲ ਦੇ ਰੇਟ 100 ਤੋਂ ਪਾਰ, ਚੈੱਕ ਕਰੋ ਅੱਜ ਦੇ ਤਾਜ਼ਾ ਰੇਟ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਦਰਬਾਰ ਸਾਹਿਬ ਵਿੱਚ ਅੱਜ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਇੱਕ ਵਿਅਕਤੀ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮੀ ਰਹਿਰਾਸ ਸਾਹਿਬ ਦੇ ਪਾਠ ਵੇਲੇ ਅਣਪਛਾਤੇ ਵਿਅਕਤੀ ਨੇ ਹਰਿਮੰਦਰ ਸਾਹਿਬ ਦੇ ਸੱਚਖੰਡ ਸਾਹਿਬ, ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੈ, ਨੇੜਿਓਂ ਸੁਰੱਖਿਆ ਘੇਰਾ ਟੱਪ ਕੇ ਅੰਦਰ ਚਲਾ ਗਿਆ। ਜਿਵੇਂ ਹੀ ਇਹ ਸ਼ੱਕੀ ਵਿਅਕਤੀ ਅੰਦਰ ਦਾਖਲ ਹੋਇਆ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ।

Also Read : UPI ਭੁਗਤਾਨ ਕਰਦੇ ਸਮੇਂ ਹੋ ਜਾਓ ਸਾਵਧਾਨ, ਨਹੀਂ ਤਾਂ ਝੱਲਣਾ ਪੈ ਸਕਦੈ ਵੱਡਾ ਨੁਕਸਾਨ

ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਸੇਵਾਦਾਰਾਂ ਨੇ ਮੌਕੇ 'ਤੇ ਹੀ ਉਸ ਨੂੰ ਫੜ ਲਿਆ। ਪੁਲਿਸ ਅਤੇ ਐਸ.ਜੀ.ਪੀ.ਸੀ. (SGPC) ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ ਅਤੇ ਇਸ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ ਕਿ ਇਹ ਕੌਣ ਸੀ ਅਤੇ ਇਸ ਦਾ ਮਕਸਦ ਕੀ ਸੀ।

Also Read : CM ਚੰਨੀ ਨੇ ਕਿਸਾਨ ਜੱਥੇਬੰਦੀਆਂ ਨਾਲ 23 ਦਸੰਬਰ ਨੂੰ ਸੱਦੀ ਮੀਟਿੰਗ

ਜਦੋਂ ਉਹ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਨੇੜੇ ਪੈਰ ਰੱਖਣ ਲਈ ਪਹੁੰਚਿਆ ਤਾਂ ਟਾਸਕ ਫੋਰਸ ਦੇ ਅਧਿਕਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਨੂੰ SGPCਉਸ ਨੂੰ ਉਸ ਦੇ ਦਫ਼ਤਰ ਲਿਜਾਇਆ ਗਿਆ ਅਤੇ ਉੱਥੇ ਭੜਕੀ ਭੀੜ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।  

In The Market