LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੈਂਕ ਆਫ ਇੰਡੀਆ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਦੇ ਖਿਲਾਫ ਚੋਣ ਕਮੀਸ਼ਨ ਨੂੰ ਲਿਖਿਆ ਪੱਤਰ

30j boi

ਕਪੂਰਥਲਾ  : ਪੰਜਾਬ ਦੇ ਕਪੂਰਥਲਾ ਤੋਂ ਵਿਧਾਇਕ ਅਤੇ ਮੰਤਰੀ ਰਾਣਾ ਗੁਰਜੀਤ ਸਿੰਘ (Rana Gurjeet Singh) ਦੇ ਵਿਧਾਨ ਸਭਾ ਹਲਕੇ ਖਡੂਰ ਸਾਹਿਬ (Khadoor Sahib) ਤੋਂ ਕਾਂਗਰਸ ਦੇ ਉਮੀਦਵਾਰ ਰਮਨਜੀਤ ਸਿੰਘ ਸਿੱਕੀ (Ramanjit Singh Sikki) ਮੁਸੀਬਤ ਵਿੱਚ ਘਿਰ ਗਏ ਹਨ। ਬੈਂਕ ਆਫ ਇੰਡੀਆ ਨੇ ਉਸ ਦੀ ਨਾਮਜ਼ਦਗੀ ਪ੍ਰਕਿਰਿਆ 'ਤੇ ਸਭ ਤੋਂ ਵੱਡਾ ਇਤਰਾਜ਼ ਲਗਾਇਆ ਹੈ।

Also Read : ਨਵਜੋਤ ਸਿੱਧੂ 'ਤੇ ਵਰ੍ਹੇ ਰਾਣਾ ਗੁਰਜੀਤ,ਸਿੱਧੂ ਦੇ ਪੰਜਾਬ ਮਾਡਲ 'ਤੇ ਖੜ੍ਹੇ ਕੀਤੇ ਸਵਾਲ

ਬੈਂਕ ਆਫ਼ ਇੰਡੀਆ ਦਾ ਪੱਤਰ
ਬੈਂਕ ਆਫ ਇੰਡੀਆ (Bank of India) ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਤਰਨਤਾਰਨ, ਐਸਡੀਐਮ ਖਡੂਰ ਸਾਹਿਬ (SDM Khadoor Sahib) ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਰਮਨਜੀਤ ਸਿੰਘ ਸਿੱਕੀ ਦੀ ਬੈਂਕ ਦੀ 6 ਕਰੋੜ 35 ਲੱਖ ਦੀ ਦੇਣਦਾਰੀ ਹੈ। ਉਹ ਡਿਫਾਲਟਰ ਹੈ। ਇਸ ਸਬੰਧੀ ਖਡੂਰ ਸਾਹਿਬ ਦੇ ਰਿਟਰਨਿੰਗ ਅਫਸਰ ਤੇ ਐਸਡੀਐਮ ਦੀਪਕ ਭਾਟੀਆ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਕਾਨੂੰਨ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।Also Read : Pegasus ਮਾਮਲਾ : ਸੁਪਰੀਮ ਕੋਰਟ 'ਚ ਉੱਠੀ ਨਵੇਂ ਤੱਥਾਂ ਨਾਲ ਦੇ ਅਧਾਰ 'ਤੇ FIR ਦਰਜ ਕਰਨ ਦੀ ਮੰਗ

ਜਾਣਕਾਰੀ ਅਨੁਸਾਰ ਬੈਂਕ ਆਫ ਇੰਡੀਆ ਅਵਤਾਰ ਨਗਰ ਜਲੰਧਰ ਦੀ ਸ਼ਾਖਾ ਨੇ 27 ਜਨਵਰੀ ਨੂੰ ਮੁੱਖ ਚੋਣ ਕਮਿਸ਼ਨ ਪੰਜਾਬ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਸੀ ਕਿ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਰਮਨਜੀਤ ਸਿੰਘ ਸਿੱਕੀ ਦੀ ਫਰਮ ਨੇ ਉਨ੍ਹਾਂ ਦੇ ਬੈਂਕ ਤੋਂ ਕਰਜ਼ਾ ਲਿਆ ਸੀ। ਜਿਸ ਦਾ 6 ਕਰੋੜ 35 ਲੱਖ 28 ਹਜ਼ਾਰ 478 ਰੁਪਏ 35 ਪੈਸੇ ਬਕਾਇਆ ਹੈ। ਕਈ ਵਾਰ ਬੈਂਕ ਅਧਿਕਾਰੀਆਂ ਵੱਲੋਂ ਬੇਨਤੀ ਕਰਨ ’ਤੇ ਵੀ ਉਨ੍ਹਾਂ ਨੂੰ ਅਦਾਇਗੀ ਨਹੀਂ ਕੀਤੀ ਜਾਂਦੀ।ਬੈਂਕ ਨੇ ਮੁੱਖ ਚੋਣ ਕਮਿਸ਼ਨ ਪੰਜਾਬ ਤੋਂ ਮੰਗ ਕੀਤੀ ਹੈ ਕਿ ਰਮਨਜੀਤ ਸਿੰਘ ਦੇ ਨਾਮਜ਼ਦਗੀ ਪੱਤਰ ਪ੍ਰਵਾਨ ਨਾ ਕੀਤੇ ਜਾਣ। ਬੈਂਕ ਨੇ ਇਸ ਪੱਤਰ ਦੀ ਕਾਪੀ ਭਾਰਤ ਦੇ ਮੁੱਖ ਚੋਣ ਕਮਿਸ਼ਨ, ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ, ਪੰਜਾਬ ਕਾਂਗਰਸ ਪ੍ਰਧਾਨ ਅਤੇ ਡੀਸੀ ਤਰਨਤਾਰਨ ਨੂੰ ਵੀ ਭੇਜੀ ਹੈ।

In The Market