LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਗਵੰਤ ਮਾਨ ਨੇ ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ, ਕਿਹਾ- ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਤੱਕ ਪੁੱਜਦਾ ਕਰਾਂਗੇ 

28j bhagwant maan

ਫਿਲੌਰ : ਫਿਲੌਰ ਵਿਖੇ ਆਮ ਆਦਮੀ ਪਾਰਟੀ (Aam Aadmi party) ਵਲੋਂ ਹਲਕਾ ਉਮੀਦਵਾਰ (Aap Candidate) ਦੇ ਹੱਕ ਵਿਚ ਵੋਟਾਂ ਮੰਗਣ ਪੁੱਜੇ ਆਪ ਦੇ ਪੰਜਾਬ ਤੋਂ ਸੀ.ਐੱਮ. ਉਮੀਦਵਾਰ (CM Candidate) ਭਗਵੰਤ ਮਾਨ (Bhagwant Mann) ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ (Punjab) ਨੂੰ ਦੁਬਾਰਾ ਪੰਜਾਬ ਬਣਾਵਾਂਗੇ। ਤੁਹਾਨੂੰ ਦੱਸ ਦਈਏ ਕਿ ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 3 ਦਿਨਾਂ ਦੌਰੇ 'ਤੇ ਪਹੁੰਚੇ ਹੋਏ ਹਨ ਉਹ ਵੀ ਇਸ ਦੌਰਾਨ ਫਿਲੌਰ ਵਿਖੇ ਆਪ ਵਲੋਂ ਆਯੋਜਿਤ ਕੀਤੇ ਗਏ ਪ੍ਰੋਗਰਾਮ ਵਿਚ ਪਹੁੰਚੇ। ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿ ਪੰਜਾਬ ਦਾ ਖਜ਼ਾਨਾ ਵੀ ਭਰਿਆ ਜਾਵੇਗਾ ਅਤੇ ਲੋਕਾਂ ਦਾ ਟੈਕਸ ਦਾ ਪੈਸਾ ਸਕੂਲਾਂ ਰਾਹੀਂ ਹਸਪਤਾਲਾਂ ਰਾਹੀਂ, ਸੜਕਾਂ ਰਾਹੀਂ ਅਤੇ ਹੋਰ ਸਹੂਲਤਾਂ ਰਾਹੀਂ ਲੋਕਾਂ ਤੱਕ ਹੀ ਪੁੱਜਦਾ ਕਰਾਂਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਸਰਕਾਰੀ ਹਸਪਤਾਲਾਂ ਵਿਚ ਸਾਰਾ ਇਲਾਜ ਮੁਫਤ ਹੈ ਕੋਈ ਕਾਰਡ ਦੀ ਜ਼ਰੂਰਤ ਨਹੀਂ। Also Read : ਮਜੀਠਾ ਸੀਟ ਤੋਂ ਨਾਮਜ਼ਦਗੀ ਭਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ

ਉਨ੍ਹਾਂ ਕਿਹਾ ਕਿ ਇਕ ਵਾਰ ਸਰਕਾਰੀ ਹਸਪਤਾਲ ਵਿਚ 2 ਰੁਪਏ ਦੀ ਪਰਚੀ ਕੱਟ ਰਹੇ ਸਨ ਤਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਹਸਪਤਾਲ ਵਿਚ ਜਾ ਕੇ ਪੁੱਛਿਆ ਕਿ ਇਹ 2 ਰੁਪਏ ਕਿਸ ਚੀਜ਼ ਦੇ ਕੱਟ ਰਹੇ ਹੋ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਚਲ ਕੇ ਇਹ ਪਤਾ ਕਰਨ ਗਏ ਕਿ ਹਸਪਤਾਲ ਵਿਚ ਮਰੀਜ਼ਾਂ ਤੋਂ ਪੈਸੇ ਲਏ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆੜ੍ਹਤੀ ਤੇ ਕਿਸਾਨ ਦਾ ਨੂੰਹ ਮਾਸ ਦਾ ਰਿਸ਼ਤਾ ਹੈ ਜਿਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨ ਜਦੋਂ ਆਪਣੀ ਫਸਲ ਲੈ ਕੇ ਜਾਂਦਾ ਹੈ ਤਾਂ ਉਸ ਨੂੰ ਟੋਕਨ ਦੇ ਦਿੱਤਾ ਜਾਂਦਾ ਹੈ ਜਿਸ ਕਾਰਣ ਉਸ ਦਾ 2-3 ਦਿਨ ਬਾਅਦ ਨੰਬਰ ਆਉਂਦਾ ਹੈ ਪਰ ਜਦੋਂ ਇਸ ਦੌਰਾਨ ਮੀਂਹ ਪੈ ਜਾਂਦਾ ਹੈ ਤਾਂ ਕਿਸਾਨ ਦਾ ਨੁਕਸਾਨ ਹੁੰਦਾ ਸੀ ਪਰ ਹੁਣ ਜਦੋਂ ਕਿਸਾਨ ਦੀ ਟਰਾਲੀ ਮੰਡੀ ਅੰਦਰ ਐਂਟਰ ਕਰ ਗਈ ਤਾਂ ਉਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

In The Market