LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁਹੰਮਦ ਮੁਸਤਫਾ ਦੇ ਬਿਆਨ 'ਤੇ ਬੋਲੇ ਬੀਬੀ ਜਗੀਰ ਕੌਰ, ਦਿੱਤਾ ਵੱਡਾ ਬਿਆਨ 

2f jagir kaur

ਭੁਲੱਥ : ਹਲਕਾ ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਹੰਗਾਮੀ ਮੀਟਿੰਗ ਪਿੰਡ ਤਲਵੰਡੀ ਕੂਕਾ ਵਿਖੇ ਯੂਥ ਆਗੂ ਵਿਕਾਸ ਜੁਲਕਾ ਦੀ ਅਗਵਾਈ ਵਿਚ ਹੋਈ, ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ (Candidate Bibi Jagir Kaur) ਵਲੋਂ ਪ੍ਰਚਾਰ ਨੂੰ ਅੱਗੇ ਤੋਰਦੇ ਹੋਏ ਕੇਂਦਰ ਸਰਕਾਰ ਦੇ ਬਜਟ ਨੂੰ ਲੈ ਕੇ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਕੇਦਰ ਦਾ ਬਜਟ (Central budget) ਲੋਕਾਂ ਲਈ ਲਾਹੇਵੰਦ ਹੋਣਾ ਚਾਹੀਦਾ ਹੈ ਜਿਸ ਨਾਲ ਮਹਿੰਗਾਈ (Inflation) ਨੂੰ ਠੱਲ ਪੈ ਸਕੇ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ (Central Government) ਪੰਜਾਬ ਦੇ ਲੋਕਾਂ ਨਾਲ ਡਰਾਮਾ ਕਰ ਰਹੀ ਹੈ, ਜਿਸ ਦਾ ਖਾਮਿਆਜ਼ਾ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ। Also Read : PM ਮੋਦੀ ਨੇ ਸੰਭਾਲੀ ਪੱਛਮੀ ਯੂ.ਪੀ. ਦੀ ਕਮਾਨ, 4 ਫਰਵਰੀ ਤੋਂ ਕਰਨਗੇ ਵਰਚੁਅਲ ਰੈਲੀ 

Bibi Jagir Kaur, acquitted in daughter's death case, a Badal loyalist who  became SGPC head

ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ (Muhammad Mustafa) ਵਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਬਿਆਨ ਹੈ, ਜਿਸ ਦੀ ਉਨ੍ਹਾਂ ਨੇ ਨਿਖੇਧੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਮੌਕੇ ਦਿੱਲੀ ਵਿਚ ਹੋਈ ਦਰਿੰਦਗੀ ਭਰੀ ਘਟਨਾ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਬਲਾਤਕਾਰ ਦੀਆਂ ਘਟਨਾਵਾਂ ਲਈ ਮੌਜੂਦਾ ਸਰਕਾਰਾਂ ਜ਼ਿੰਮੇਵਾਰ ਹਨ, ਜਿੱਥੇ ਦਿੱਲੀ ਵਿਚ ਪਹਿਲਾਂ ਵੀ ਬਲਾਤਕਾਰ ਵਰਗੀਆਂ ਘਟਨਾਵਾਂ ਵਾਪਰੀਆਂ ਹਨ। ਇੱਥੇ ਇਕ ਹੋਰ ਸ਼ਰਮਨਾਕ ਗੱਲ ਸਾਹਮਣੇ ਆਉਣ ਤੇ ਮੌਜੂਦਾ ਸਰਕਾਰ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਵਿਚ ਰੇਪ ਅਤੇ ਔਰਤ ਨਾਲ ਕੀਤੀ ਬਦਸਲੂਕੀ ਵਰਗੀ ਦਰਿੰਦਗੀ ਦੀਆਂ ਘਟਨਾਵਾਂ ਦੀ ਸਖਤ ਨਿਖੇਧੀ ਕੀਤੀ। ਦਿੱਲੀ ਵਰਗੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਮੌਜੂਦਾ ਸਰਕਾਰਾਂ ਅਸਫ਼ਲ ਨਜ਼ਰ ਆ ਰਹੀਆਂ ਹਨ।

In The Market